Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing KMS ਕਾਲਜ ਦੇ ਐਮ.ਸੀ.ਏ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ

KMS ਕਾਲਜ ਦੇ ਐਮ.ਸੀ.ਏ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ

ਦਸੂਹਾ 23 ਅਪ੍ਰੈਲ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਨਵੰਬਰ 2025 ਸੈਸ਼ਨ ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ, ਜਿਸ ਵਿੱਚ ਐਮ.ਸੀ.ਏ ਤੀਸਰੇ ਸਮੈਸਟਰ ਦੇ ਵਿਦਿਆਰਥੀਆਂ ਨੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਨਤੀਜੇ ਵਿੱਚ ਵਿਦਿਆਰਥਣ ਮਮਤਾ ਪੁੱਤਰੀ ਅਮਰੀਕ ਸਿੰਘ ਅਤੇ ਪ੍ਰਭਜੋਤ ਪੁੱਤਰੀ ਅਮਰੀਕ ਲਾਲ ਨੇ ਐਸ.ਜੀ.ਪੀ.ਏ 8.57 ਨਾਲ ਪਹਿਲਾ ਸਥਾਨ ਸਾਂਝਾ ਕੀਤਾ। ਇਸ ਤੋਂ ਇਲਾਵਾ ਸ਼ਵੇਤਾ ਦੇਵੀ ਪੁੱਤਰੀ ਪਿਆਰਾ ਲਾਲ ਨੇ ਐਸ.ਜੀ.ਪੀ.ਏ 8.43 ਨਾਲ ਦੂਸਰਾ ਸਥਾਨ ਹਾਸਲ ਕੀਤਾ, ਜਦਕਿ ਪ੍ਰਿਯੰਕਾ ਪੁੱਤਰੀ ਰਾਕੇਸ਼ ਕੁਮਾਰ ਨੇ ਐਸ.ਜੀ.ਪੀ.ਏ 8.21 ਨਾਲ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਅਤੇ ਸਾਰੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦਿਆਂ ਅੱਗੇ ਵੀ ਇਸੇ ਤਰ੍ਹਾਂ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਰਹਿਣ ਲਈ ਪ੍ਰੇਰਿਆ। ਇਸ ਤੋਂ ਇਲਾਵਾ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਦਾ ਨਤੀਜਾ ਹੈ। ਇਸ ਮੌਕੇ ਤੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਨੇ ਆਈ.ਟੀ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਸਾਰੇ ਅਧਿਆਪਕਾਂ ਨੂੰ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਲਈ ਇਸੇ ਤਰ੍ਹਾਂ ਯਤਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਆਈ.ਟੀ ਵਿਭਾਗ ਦੇ ਫੈਕਲਟੀ ਮੈਂਬਰ ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਰੇਨੂੰ, ਹਰਦੀਪ ਕੌਰ, ਪ੍ਰੀਤੀ, ਮਧੂ ਬਾਲਾ, ਕੁਸਮ ਲਤਾ ਅਤੇ ਪਰਦੀਪ ਕੁਮਾਰ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ : ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।