Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਲੈਕਆਊਟ ਅਤੇ ਮੌਕਡਰਿੱਲ ਅਭਿਆਸ ਸ਼ੁੱਕਰਵਾਰ ਨੂੰ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਲੈਕਆਊਟ ਅਤੇ ਮੌਕਡਰਿੱਲ ਅਭਿਆਸ ਸ਼ੁੱਕਰਵਾਰ ਨੂੰ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ 23 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ) 

ਰਾਤ 8:00 ਵਜੇ ਤੋਂ 8:20 ਵਜੇ ਤੱਕ ਰਹੇਗਾ ਮੁਕੰਮਲ ਬਲੈਕਆਊਟ

ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ, ਬਲੈਕਆਊਟ ਤੇ ਮੌਕਡਰਿੱਲ ਸਿਰਫ਼  ਸਥਿਤੀ ਨਾਲ ਨਜਿੱਠਣ ਲਈ ਅਭਿਆਸੀ ਪ੍ਰਕਿਰਿਆ

ਡੀ.ਏ.ਵੀ ਕਾਲਜ ਵਿਖੇ ਹੋਵੇਗੀ ਮੌਕਡਰਿੱਲ ਪ੍ਰਕਿਰਿਆ

 : ਜ਼ਿਲਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਸ਼ਾਮ ਨੂੰ ਅਭਿਆਸ ਦੇ ਤੌਰ ‘ਤੇ ਸਥਾਨਕ ਡੀ.ਏ.ਵੀ. ਕਾਲਜ ਵਿਖੇ ਮੌਕ ਡਰਿੱਲ ਕੀਤੀ ਜਾਵੇਗੀ ਜਿਸਦਾ ਮਕਸਦ ਲੋਕਾਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਮੌਕੇ ਪੂਰੀ ਚੌਕਸੀ ਨਾਲ ਬਚਾਅ ਕਰਨਾ ਅਤੇ ਸੁਰੱਖਿਅਤ ਰਹਿਣ ਦਾ ਢੰਗ ਦੱਸਣਾ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਰਾਤ 8:00 ਵਜੇ ਤੋਂ 8:20 ਵਜੇ ਤੱਕ ਸ਼ਹਿਰ ਵਿਚ ਬਲੈਕਆਊਟ ਅਤੇ ਮੌਕਡਰਿੱਲ ਅਭਿਆਸ ਕਰਵਾਇਆ ਜਾ ਰਿਹਾ ਹੈ।

          ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਬਲੈਕਆਊਟ ਦੇ ਮੱਦੇਨਜ਼ਰ ਕਿਸੇ ਪੱਖੋਂ ਘਬਰਾਉਣ ਜਾਂ ਡਰਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਇਹ ਸਿਰਫ਼ ਸਿਵਲ ਡਿਫੈਂਸ ਦੀ ਮਜ਼ਬੂਤੀ ਲਈ ਅਭਿਆਸੀ ਪ੍ਰਕਿਰਿਆ ਹੈ। ਉਨ੍ਹਾਂ ਦੱਸਿਆ ਕਿ ਮੌਕਡਰਿੱਲ ਰਾਹੀਂ ਕਿਸੇ ਵੀ ਹੰਗਾਮੀ ਹਾਲਤ ਵਿਚ ਲੋਕਾਂ ਦੇ ਬਚਾਅ ਅਤੇ ਸੁਰੱਖਿਆ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਰਿਹਰਸਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਲੈਕਆਊਟ ਤੋਂ ਦੋ ਮਿੰਟ ਪਹਿਲਾਂ ਸਾਇਰਨ ਵਜਾਇਆ ਜਾਵੇਗਾ ਜਿਸ ਉਪਰੰਤ ਬਲੈਕਆਊਟ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਰੌਸ਼ਨੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਸਪਤਾਲਾਂ ਅਤੇ ਉਦਯੋਗਿਕ ਅਦਾਰਿਆਂ ’ਚ ਬਲੈਕਆਊਟ ਨਹੀਂ ਹੋਵੇਗਾ ਜਦਕਿ ਬਾਜ਼ਾਰ, ਦੁਕਾਨਾਂ ਅਤੇ ਘਰਾਂ ਵਿਚ ਲਾਈਟਾਂ ਬਿਲਕੁਲ ਬੰਦ ਰਹਿਣਗੀਆਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਲੈਕਆਊਟ ਪ੍ਰਕਿਰਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁਕੰਮਲ ਤੌਰ ’ਤੇ ਲਾਈਟਾਂ ਬੰਦ ਰੱਖਣ ਵਿਚ ਸਹਿਯੋਗ ਕੀਤਾ ਜਾਵੇ।

          ਬਲੈਕਆਊਟ ਅਤੇ ਮੌਕਡਰਿੱਲ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਸੁਚੇਤ ਰਹਿਣ ਦਾ ਸੁਨੇਹਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਿਰਫ਼ ਇਕ ਅਭਿਆਸ ਦੀ ਪ੍ਰਕਿਰਿਆ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਵਿਚ ਨਹੀਂ ਆਉਣਾ ਚਾਹੀਦਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਬਲੈਕਆਊਟ ਅਤੇ ਮੌਕਡਰਿੱਲ ਨੂੰ ਲੈ ਕੇ ਕੋਈ ਅਫ਼ਵਾਹ ਫੈਲਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਵਲ ਡਿਫੈਂਸ ਦੇ ਵਲੰਟੀਅਰਾਂ ਵਲੋਂ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਡੀ.ਏ.ਵੀ. ਕਾਲਜ ਵਿਖੇ ਮੌਕਡਰਿੱਲ ਕੀਤੀ ਜਾਵੇਗੀ ਜਿਸ ਦਾ ਮਕਸਦ ਕਿਸੇ ਵੀ ਤਰ੍ਹਾਂ ਦੀ ਘਟਨਾ ਮੌਕੇ ਪੀੜਤ ਤੇ ਪ੍ਰਭਾਵਿਤ ਲੋਕਾਂ ਨੂੰ ਕਿਵੇਂ ਬਚਾਉਣਾ ਹੈ। ਉਨ੍ਹਾਂ ਦੱਸਿਆ ਕਿ ਇਹ ਅਭਿਆਸ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਚੌਕਸੀ ਲਈ ਇਕ ਮਹੱਤਵਪੂਰਨ ਪ੍ਰਕਿਰਿਆ ਹੈ ਜਿਸ ਵਿਚ ਸਭ ਨੂੰ ਆਪਣਾ ਸਾਥ ਦੇਣਾ ਚਾਹੀਦਾ ਹੈ।

ਕੈਪਸ਼ਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਸ਼ੁੱਕਰਵਾਰ ਨੂੰ ਕੀਤੇ ਜਾਣ ਵਾਲੇ ਬਲੈਕਆਊਟ ਅਤੇ ਮੌਕਡਰਿੱਲ ਦੀ ਜਾਣਕਾਰੀ ਦਿੰਦੇ ਹੋਏ।

error: copy content is like crime its probhihated