Prime Punjab Times

Latest news
*ਮਨੀਸ਼ ਗੁਪਤਾ ਨੂੰ ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਤੇ ਅਗਰਵਾਲ ਸ... *ਜਲ ਸਪਲਾਈ ਕਾਮਿਆਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ; 3 ਅਗਸਤ ਨੂੰ ਮੁੱਖ... ​ਕੰਢੀ ਦੇ ਪਿੰਡ ਸੰਸਾਰਪੁਰ 'ਚ ਲਗਾਇਆ ਮਹੀਨਾਵਾਰ ਆਯੁਰਵੈਦਿਕ ਮੈਡੀਕਲ ਕੈਂਪ *ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई सफाई कर्मचारियों पर हुए लाठीचार्ज के विरोध में हाजीपुर चौक में पुतला फूंक किया रोष प्रदर्शन 
ADVERTISEMENT
You are currently viewing ਸਹਾਇਕ ਕਮਿਸ਼ਨਰ ਵੱਲੋਂ ਸਿਵਲ ਡਿਫੈਂਸ ਬਲੈਕਆਊਟ ਮੌਕ ਡ੍ਰਿਲ ਐਕਸਰਸਾਈਜ਼ ਦੀਆਂ ਤਿਆਰੀਆਂ ਦਾ ਜਾਇਜ਼ਾ

ਸਹਾਇਕ ਕਮਿਸ਼ਨਰ ਵੱਲੋਂ ਸਿਵਲ ਡਿਫੈਂਸ ਬਲੈਕਆਊਟ ਮੌਕ ਡ੍ਰਿਲ ਐਕਸਰਸਾਈਜ਼ ਦੀਆਂ ਤਿਆਰੀਆਂ ਦਾ ਜਾਇਜ਼ਾ

ਹੁਸ਼ਿਆਰਪੁਰ, 23 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ) 

24 ਅਪ੍ਰੈਲ ਨੂੰ ਰਾਤ 8 ਵਜੇ ਤੋਂ 8:20 ਵਜੇ ਤੱਕ ਰਹੇਗਾ ਪੂਰਨ ਬਲੈਕਆਊਟ

: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ 24 ਅਪ੍ਰੈਲ 2026 ਨੂੰ ਹੁਸ਼ਿਆਰਪੁਰ ਵਿੱਚ ਸਿਵਲ ਡਿਫੈਂਸ ਬਲੈਕਆਊਟ ਮੌਕ ਡ੍ਰਿਲ ਐਕਸਰਸਾਈਜ਼ ਕਰਵਾਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਦੌਰਾਨ ਐਮਰਜੈਂਸੀ ਹਾਲਾਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਿਆ ਜਾ ਸਕੇ। ਇਸ ਸਬੰਧੀ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਵੱਲੋਂ ਤਿਆਰੀਆਂ ਬਾਰੇ ਸਬੰਧਿਤ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਹਦਾਇਤ ਕੀਤੀ ਕਿ ਬਲੈਕਆਊਟ ਮੌਕ ਡ੍ਰਿਲ ਐਕਸਰਸਾਈਜ਼ ਲਈ ਸਾਰੇ ਇੰਤਜ਼ਾਮ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ।
       ਸਹਾਇਕ ਕਮਿਸ਼ਨਰ ਨੇ ਪਾਵਰ ਕਾਰਪੋਰੇਸ਼ਨ, ਸਿਹਤ ਵਿਭਾਗ, ਸਿਵਲ ਡਿਫੈਂਸ, ਫਾਇਰ ਬ੍ਰਿਗੇਡ, ਪੁਲਿਸ ਵਿਭਾਗ, ਨਗਰ ਨਿਗਮ ਆਦਿ ਸਬੰਧਿਤ ਵਿਭਾਗਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਹੁਸ਼ਿਆਰਪੁਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਰਾਤ 8 ਵਜੇ ਸਾਇਰਨ ਵੱਜਣ ‘ਤੇ ਉਹ ਆਪਣੇ ਘਰਾਂ ਅਤੇ ਦੁਕਾਨਾਂ ਦੀਆਂ ਬੱਤੀਆਂ 8:20 ਵਜੇ ਤੱਕ (20 ਮਿੰਟ ਲਈ) ਪੂਰੀ ਤਰ੍ਹਾਂ ਬੰਦ ਰੱਖਣ। ਇਸ ਦੌਰਾਨ ਖਾਸ ਤੌਰ ‘ਤੇ ਦੁਕਾਨਾਂ ਦੇ ਸਾਈਨ ਬੋਰਡਾਂ ‘ਤੇ ਲੱਗੀਆਂ ਲਾਈਟਾਂ ਵੀ ਬੰਦ ਰੱਖੀਆਂ ਜਾਣ।
    ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਸਥਾਨਕ ਡੀ.ਏ.ਵੀ. ਕਾਲਜ ਵਿੱਚ ਮੌਕ ਡ੍ਰਿਲ ਕਰਵਾਈ ਜਾਵੇਗੀ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਹ ਸਿਰਫ ਇਕ ਮੌਕ ਡ੍ਰਿਲ ਬਲੈਕਆਊਟ ਐਕਸਰਸਾਈਜ਼ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਇਸ ਅਭਿਆਸ ਵਿੱਚ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ, ਡੀ.ਐਸ.ਪੀ. ਕਰਤਾਰ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

error: copy content is like crime its probhihated