Prime Punjab Times

Latest news
ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਿਗਰੀ-ਵੰਡ ਸਮਾਗਮ ਕਰਵਾਇਆ ਗਿਆ ਪੁਲਿਸ ਦੀ ਵੱਡੀ ਕਾਰਵਾਈ,2 ਪਿਸਟਲ,ਜਿੰਦਾ ਰੌਂਦ,ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ; ਮੁੱਖ ਆਰੋਪੀ ਫਰਾਰ *ਚੋਰੀਸ਼ੁਦਾ 7 ਮੋਟਰਸਾਈਕਲ ਅਤੇ 1 ਐਕਟਿਵਾ ਸਮੇਤ ‘ਸ਼ਾਤਿਰ ਚੋਰ’ ਆਇਆ ਪੁਲਿਸ ਅੜਿੱਕੇ*  ਸਹਾਇਕ ਕਮਿਸ਼ਨਰ ਵੱਲੋਂ ਸਿਵਲ ਡਿਫੈਂਸ ਬਲੈਕਆਊਟ ਮੌਕ ਡ੍ਰਿਲ ਐਕਸਰਸਾਈਜ਼ ਦੀਆਂ ਤਿਆਰੀਆਂ ਦਾ ਜਾਇਜ਼ਾ ਖ਼ਾਲਸਾ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ਭਾਰਤੀ ਗਿਆਨ ਪ੍ਰਣਾਲੀ ਤਹਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਲੈਕਆਊਟ ਅਤੇ ਮੌਕਡਰਿੱਲ ਅਭਿਆਸ ਸ਼ੁੱਕਰਵਾਰ ਨੂੰ : ਡਿਪਟੀ ਕਮਿਸ਼ਨਰ KMS ਕਾਲਜ ਦੇ ਐਮ.ਸੀ.ਏ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮਾਂ ਬਗਲਾਮੁਖੀ ਜਯੰਤੀ ਦੀਆਂ ਤਿਆਰੀਆਂ ਤੇਜ਼, 24 ਅਪ੍ਰੈਲ ਨੂੰ 31 ਕੁੰਡੀਆਂ ਯੱਗ ਦਾ ਭਵਿਆ ਆਯੋਜਨ ਗਿਆਨ ਭਾਰਤਮ ਮਿਸ਼ਨ ਤਹਿਤ ਪੁਰਾਣੀਆਂ ਹੱਥ ਲਿਖਤਾਂ ਸੰਭਾਲਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ : ਡਿਪਟੀ ਕਮਿਸ਼ਨਰ ਖ਼ਾਲਸਾ ਕਾਲਜ ਵਿਖੇ ਸੰਗੀਤ ਵਿਭਾਗ ਵੱਲੋਂ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing *ਚੋਰੀਸ਼ੁਦਾ 7 ਮੋਟਰਸਾਈਕਲ ਅਤੇ 1 ਐਕਟਿਵਾ ਸਮੇਤ ‘ਸ਼ਾਤਿਰ ਚੋਰ’ ਆਇਆ ਪੁਲਿਸ ਅੜਿੱਕੇ* 

*ਚੋਰੀਸ਼ੁਦਾ 7 ਮੋਟਰਸਾਈਕਲ ਅਤੇ 1 ਐਕਟਿਵਾ ਸਮੇਤ ‘ਸ਼ਾਤਿਰ ਚੋਰ’ ਆਇਆ ਪੁਲਿਸ ਅੜਿੱਕੇ* 

ਬਟਾਲਾ (ਅਵਿਨਾਸ਼ ਸ਼ਰਮਾ)

: ਬਟਾਲਾ ਪੁਲਿਸ ਨੇ ਵਾਹਨ ਚੋਰੀਆਂ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਇੱਕ ਸ਼ਾਤਿਰ ਚੋਰ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ 7 ਚੋਰੀਸ਼ੁਦਾ ਮੋਟਰਸਾਈਕਲ ਅਤੇ 1 ਐਕਟਿਵਾ ਬਰਾਮਦ ਕੀਤੀ ਗਈ ਹੈ।

ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਸਖੁਇੰਦਰ ਸਿੰਘ ਨੇ ਦੱਸਿਆ ਕਿ ਮਿਤੀ 24 ਅਪ੍ਰੈਲ 2026 ਨੂੰ ਥਾਣਾ ਸਿਟੀ ਬਟਾਲਾ ਐਸ, ਐਚ, ਓ ਸੁਖਜਿੰਦਰ ਸਿੰਘ ਨੇ ਆਪਣੇ ਮੁਲਾਜ਼ਮਾ ਸਮੇਤ ਬੈਂਕ ਕਲੋਨੀ ਵਿਖੇ ਨਾਕਾ ਲਗਾਇਆ ਹੋਇਆ ਸੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਾਦੀਆਂ ਦਾ ਸੁਖਜੀਤ ਸਿੰਘ ਨਾਂ ਦਾ ਵਿਅਕਤੀ ਵਾਹਨ ਚੋਰੀਆਂ ਵਿੱਚ ਸਰਗਰਮ ਹੈ ਅਤੇ ਚੋਰੀ ਕੀਤੇ ਵਾਹਨ ਅੱਗੇ ਵੇਚਣ ਦਾ ਕੰਮ ਕਰਦਾ ਹੈ।

ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਮੌਕੇ ’ਤੇ ਉਸ ਕੋਲੋਂ ਇੱਕ ਮੋਟਰਸਾਈਕਲ ਬਰਾਮਦ ਹੋਇਆ, ਜਿਸ ਤੋਂ ਬਾਅਦ ਪੁੱਛਗਿੱਛ ਦੌਰਾਨ ਉਸਦੀ ਨਿਸ਼ਾਨਦੇਹੀ ’ਤੇ ਹੋਰ ਵੀ ਵਾਹਨ ਬਰਾਮਦ ਕੀਤੇ ਗਏ।

ਡੀਐਸਪੀ ਨੇ ਦੱਸਿਆ ਕਿ ਕੁੱਲ ਮਿਲਾ ਕੇ 7 ਮੋਟਰਸਾਈਕਲ ਅਤੇ 1 ਐਕਟਿਵਾ ਬਰਾਮਦ ਕੀਤੀ ਗਈ ਹੈ, ਜੋ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਗਏ ਸਨ।

ਪੁਲਿਸ ਅਨੁਸਾਰ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਮਕਬੂਲਪੁਰਾ ਥਾਣੇ ਵਿੱਚ ਚੋਰੀ ਦਾ ਮਾਮਲਾ ਦਰਜ ਹੈ ਅਤੇ ਉਹ ਚੋਰੀ ਦੀਆਂ ਘਟਨਾਵਾਂ ਵਿੱਚ ਲੰਬੇ ਸਮੇਂ ਤੋਂ ਸ਼ਾਮਲ ਰਿਹਾ ਹੈ।

ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨੂੰ ਰਿਮਾਂਡ ’ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਉਸਦੇ ਸਾਥੀਆਂ ਅਤੇ ਚੋਰੀ ਦੇ ਨੈੱਟਵਰਕ ਬਾਰੇ ਵੀ ਖੁਲਾਸਾ ਹੋ ਸਕੇ। ਅਧਿਕਾਰੀਆਂ ਨੂੰ ਆਸ ਹੈ ਕਿ ਹੋਰ ਵੀ ਕਈ ਮਾਮਲੇ ਸਾਹਮਣੇ ਆ ਸਕਦੇ ਹਨ।

error: copy content is like crime its probhihated