Prime Punjab Times

Latest news
ਲਵਦੀਪ ਸਿੰਘ ਧੂਤ ਸਮੇਤ 8 ਨਾਇਬ ਤਹਿਸੀਲਦਾਰ ਪਦਉੱਨਤ ਹੋਏ, ਬਣੇ ਤਹਿਸੀਲਦਾਰ ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਪੀਅਰ ਸਟਿੱਚ ਵਰਕਸ਼ਾਪ’ ਦਾ ਆਯੋਜਨ ਖ਼ਾਲਸਾ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ "ਭਾਰਤੀ ਗਿਆਨ ਪ੍ਰਣਾਲੀ" ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਆਈ.ਏ.ਐਸ.ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਦਸੂਹਾ ਵਿਖੇ ਸਰਕਾਰੀ ਕਾਲਜ ਖੋਲ੍ਹਣ ਲਈ ਮੌਜੂਦਾ ਸਰਕਾਰ ਦੇ ਕੀਤੇ ਐਲਾਨ ਖੋਖਲੇ ਸਾਬਤ ਹੋਏ : ਸੰਜੀਵ ਮਨਹਾਸ ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ :- ਡਾ. ਸੁਦੇਸ਼ ਰਾਜਨ ਖੂਨਦਾਨ ਕੈਂਪ ਦੌਰਾਨ 70 ਤੋਂ ਵੱਧ ਯੂਨਿਟ ਖੂਨ ਇਕੱਠ, ਸਮਾਜਿਕ ਸੰਸਥਾਵਾਂ ਦਾ ਸਰਾਹਣਯੋਗ ਯੋਗਦਾਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਿਗਰੀ-ਵੰਡ ਸਮਾਗਮ ਕਰਵਾਇਆ ਗਿਆ ਪੁਲਿਸ ਦੀ ਵੱਡੀ ਕਾਰਵਾਈ,2 ਪਿਸਟਲ,ਜਿੰਦਾ ਰੌਂਦ,ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ; ਮੁੱਖ ਆਰੋਪੀ ਫਰਾਰ *ਚੋਰੀਸ਼ੁਦਾ 7 ਮੋਟਰਸਾਈਕਲ ਅਤੇ 1 ਐਕਟਿਵਾ ਸਮੇਤ ‘ਸ਼ਾਤਿਰ ਚੋਰ’ ਆਇਆ ਪੁਲਿਸ ਅੜਿੱਕੇ* 
ADVERTISEMENT
You are currently viewing ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਪੀਅਰ ਸਟਿੱਚ ਵਰਕਸ਼ਾਪ’ ਦਾ ਆਯੋਜਨ

ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਪੀਅਰ ਸਟਿੱਚ ਵਰਕਸ਼ਾਪ’ ਦਾ ਆਯੋਜਨ

ਗੜ੍ਹਦੀਵਾਲਾ 28 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ ਆਈ.ਕਿਊ.ਏ.ਸੀ. (IQAC) ਅਤੇ ਡੋਮੇਨ ਕਲੱਬ ਦੇ ਸਹਿਯੋਗ ਨਾਲ ‘ਪੀਅਰ ਸਟਿੱਚ ਵਰਕਸ਼ਾਪ’ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਪ੍ਰੈਕਟੀਕਲ ਗਿਆਨ ਨੂੰ ਵਧਾਉਣਾ ਅਤੇ ਇਕ ਦੂਜੇ ਨਾਲ ਸਿੱਖਣ ਦੀ ਪ੍ਰਕਿਰਿਆ ਨੂੰ ਮਜ਼ਬੂਤ ਕਰਨਾ ਸੀ। ਵਰਕਸ਼ਾਪ ਵਿੱਚ ਬੀ.ਐਸ.ਸੀ ਫੈਸ਼ਨ ਡਿਜ਼ਾਈਨਿੰਗ ਦੀ ਵਿਦਿਆਰਥਣ ਨੀਲਮ ਭਾਟੀਆ ਨੇ ਸਹਿਭਾਗੀ ਵਿਦਿਆਰਥੀਆਂ ਨੂੰ “ਸੂਟ ਅਤੇ ਪਲਾਜ਼ੋ ਦੀ ਡ੍ਰਾਫਟਿੰਗ” ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਡ੍ਰਾਫਟਿੰਗ ਦੇ ਬੁਨਿਆਦੀ ਨਿਯਮਾਂ ਤੋਂ ਲੈ ਕੇ ਮਾਪ ਲੈਣ ਦੀ ਸਹੀ ਵਿਧੀ, ਪੈਟਰਨ ਬਣਾਉਣ ਦੇ ਤਰੀਕੇ ਅਤੇ ਕੱਟਿੰਗ ਦੇ ਅਹਿਮ ਨੁਕਤਿਆਂ ਬਾਰੇ ਪ੍ਰਯੋਗਾਤਮਕ ਡੈਮੋਨਸਟਰੇਸ਼ਨ ਵੀ ਦਿੱਤੀ। ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੁਖੀ ਮੈਡਮ ਸ਼ਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭਾਗ ਲੈਣ ਅਤੇ ਆਪਣੀ ਰਚਨਾਤਮਕਤਾ ਨੂੰ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੈਡਮ ਨੇਹਾ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated