Prime Punjab Times

Latest news
ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ADVERTISEMENT
You are currently viewing ਪੰਜਾਬ ‘ਚ ਚੱਲੀਆਂ ਤਾਬੜਤੋੜ ਗੋਲੀਆਂ: ਕਬੱਡੀ ਖਿਡਾਰੀ ਸਣੇ ਦੋ ਨੌਜਵਾਨਾਂ ਦੀ ਮੌਤ,ਇਕ ਗੰਭੀਰ ਜ਼ਖਮੀ

ਪੰਜਾਬ ‘ਚ ਚੱਲੀਆਂ ਤਾਬੜਤੋੜ ਗੋਲੀਆਂ: ਕਬੱਡੀ ਖਿਡਾਰੀ ਸਣੇ ਦੋ ਨੌਜਵਾਨਾਂ ਦੀ ਮੌਤ,ਇਕ ਗੰਭੀਰ ਜ਼ਖਮੀ

ਬਟਾਲਾ, (ਅਵਿਨਾਸ਼ ਸ਼ਰਮਾ)

ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਵੱਲੋਂ ਸੈਰ ਕਰ ਰਹੇ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ, ਇਲਾਕੇ ‘ਚ ਦਹਿਸ਼ਤ

: ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਆਉਂਦੇ ਪਿੰਡ ਭੋਮਾ ਵਿੱਚ ਬੀਤੀ ਰਾਤ ਇਕ ਦਿਲ ਦਹਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ, ਜਿੱਥੇ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਗਰਾਊਂਡ ਵਿੱਚ ਸੈਰ ਕਰ ਰਹੇ ਤਿੰਨ ਨੌਜਵਾਨਾਂ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਇਸ ਹਮਲੇ ਦੌਰਾਨ ਗੋਲੀ ਲੱਗਣ ਨਾਲ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸਨੂੰ ਤੁਰੰਤ ਬਟਾਲਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਜਾਰੀ ਹੈ।

ਮ੍ਰਿਤਕਾਂ ਦੀ ਪਛਾਣ 18 ਸਾਲਾ ਕਬੱਡੀ ਖਿਡਾਰੀ ਜੁਗਰਾਜ ਸਿੰਘ ਅਤੇ ਕਸ਼ਮੀਰ ਸਿੰਘ ਵਜੋਂ ਹੋਈ ਹੈ, ਜੋ ਸਾਬਕਾ ਸਰਪੰਚ ਦਾ ਪੁੱਤਰ ਦੱਸਿਆ ਜਾ ਰਿਹਾ ਹੈ। ਦੋਵਾਂ ਦੀ ਅਚਾਨਕ ਮੌਤ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪਰਿਵਾਰਕ ਮੈਂਬਰਾਂ ਮੁਤਾਬਕ ਜੁਗਰਾਜ ਸਿੰਘ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਸੈਰ ਕਰਨ ਲਈ ਗਿਆ ਸੀ, ਪਰ ਕੁਝ ਸਮੇਂ ਬਾਅਦ ਹੀ ਪਿੰਡ ਵਿੱਚ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ ਅਤੇ ਵਾਰਦਾਤ ਦੀ ਖ਼ਬਰ ਫੈਲ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਪੀ ਬਟਾਲਾ ਡਾ. ਮਹਿਤਾਬ ਸਿੰਘ ਸਮੇਤ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਸ-ਪਾਸ ਦੇ ਸੀਸੀਟੀਵੀ ਫੁਟੇਜ ਵੀ ਖੰਗਾਲੇ ਜਾ ਰਹੇ ਹਨ।

ਐਸਐਸਪੀ ਨੇ ਦੱਸਿਆ ਕਿ ਹਾਲੇ ਤੱਕ ਕਿਸੇ ਤਰ੍ਹਾਂ ਦੀ ਥ੍ਰੈਟ ਕਾਲ ਜਾਂ ਪੁਰਾਣੀ ਰੰਜਿਸ਼ ਦਾ ਕੋਈ ਸਪੱਸ਼ਟ ਸਬੂਤ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ ਵੱਖ-ਵੱਖ ਪੱਖਾਂ ਤੋਂ ਜਾਂਚ ਕਰ ਰਹੀਆਂ ਹਨ ਅਤੇ ਦੋਸ਼ੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਘਟਨਾ ਗੈਂਗਵਾਰ ਨਾਲ ਜੁੜੀ ਹੈ ਜਾਂ ਕਿਸੇ ਨਿੱਜੀ ਰੰਜਿਸ਼ ਦਾ ਨਤੀਜਾ, ਪਰ ਇਸ ਵੱਡੀ ਵਾਰਦਾਤ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

error: copy content is like crime its probhihated