Prime Punjab Times

Latest news
ਡਿਪਟੀ ਕਮਿਸ਼ਨਰ ਨੇ ਦਸੂਹਾ ਅਤੇ ਮੁਕੇਰੀਆਂ ਸਬ-ਡਵੀਜ਼ਨ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਪੰਜਾਬ ‘ਚ ਚੱਲੀਆਂ ਤਾਬੜਤੋੜ ਗੋਲੀਆਂ: ਕਬੱਡੀ ਖਿਡਾਰੀ ਸਣੇ ਦੋ ਨੌਜਵਾਨਾਂ ਦੀ ਮੌਤ,ਇਕ ਗੰਭੀਰ ਜ਼ਖਮੀ शार्ट सर्किट होने कारण चलती कार में लगी आग,कार जलकर हुई राख ਲਵਦੀਪ ਸਿੰਘ ਧੂਤ ਸਮੇਤ 8 ਨਾਇਬ ਤਹਿਸੀਲਦਾਰ ਪਦਉੱਨਤ ਹੋਏ, ਬਣੇ ਤਹਿਸੀਲਦਾਰ ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਪੀਅਰ ਸਟਿੱਚ ਵਰਕਸ਼ਾਪ’ ਦਾ ਆਯੋਜਨ ਖ਼ਾਲਸਾ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ "ਭਾਰਤੀ ਗਿਆਨ ਪ੍ਰਣਾਲੀ" ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਆਈ.ਏ.ਐਸ.ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਦਸੂਹਾ ਵਿਖੇ ਸਰਕਾਰੀ ਕਾਲਜ ਖੋਲ੍ਹਣ ਲਈ ਮੌਜੂਦਾ ਸਰਕਾਰ ਦੇ ਕੀਤੇ ਐਲਾਨ ਖੋਖਲੇ ਸਾਬਤ ਹੋਏ : ਸੰਜੀਵ ਮਨਹਾਸ ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ :- ਡਾ. ਸੁਦੇਸ਼ ਰਾਜਨ
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਦਸੂਹਾ ਅਤੇ ਮੁਕੇਰੀਆਂ ਸਬ-ਡਵੀਜ਼ਨ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਦਸੂਹਾ ਅਤੇ ਮੁਕੇਰੀਆਂ ਸਬ-ਡਵੀਜ਼ਨ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 ਦਸੂਹਾ / ਹੁਸ਼ਿਆਰਪੁਰ 29 ਅਪ੍ਰੈਲ (ਚੌਧਰੀ) 

ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ’ਚ ਕੰਮ ਮੁਕੰਮਲ ਕਰਵਾਉਣ ਦੇ ਨਿਰਦੇਸ਼

ਦਸੂਹਾ ਹਸਪਤਾਲ ’ਚ ਡਰੱਗ ਵੇਅਰਹਾਊਸ ਅਤੇ ਮੁਕੇਰੀਆਂ ਹਸਪਤਾਲ ਦੀ ਅਪਗ੍ਰੇਡੇਸ਼ਨ ਦਾ ਕੰਮ ਜਲਦ ਹੋਵੇਗਾ ਮੁਕੰਮਲ
ਸਬ-ਡਵੀਜ਼ਨਾਂ ’ਚ ਕਣਕ ਦੀ ਖਰੀਦ ਪ੍ਰਕਿਰਿਆ ਤਸੱਲੀਬਖਸ਼

 : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਥੇ ਦਸੂਹਾ ਅਤੇ ਮੁਕੇਰੀਆਂ ਸਬ-ਡਵੀਜ਼ਨਾਂ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਲਈ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਸਬੰਧਤ ਐਸ.ਡੀ.ਐਮਜ਼ ਅਤੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਬ-ਡਵੀਜ਼ਨਾਂ ਵਿਚ ਚੱਲ ਰਹੀ ਕਣਕ ਦੀ ਖਰੀਦ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਮਿੱਥੇ ਸਮੇਂ ਵਿਚ ਖਰੀਦ ਹੋ ਜਾਣ ਤੋਂ ਬਾਅਦ ਅਦਾਇਗੀਆਂ ਵੀ ਨਿਰਧਾਰਤ ਸਮੇਂ ਵਿਚ ਯਕੀਨੀ ਬਣਾਈਆਂ ਜਾਣ। ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਜ਼ਿਲ੍ਹੇ ਵਿਚ ਖਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਸਵਾ ਦੋ ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਮੰਡੀਆਂ ਵਿਚ ਆਮਦ ਹੋ ਚੁੱਕੀ ਹੈ ਜਿਸ ਵਿਚੋਂ 2.20 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਨਾਲੋਂ-ਨਾਲ ਅਦਾਇਗੀਆਂ ਕੀਤੀ ਜਾ ਰਹੀਆਂ ਹਨ ਅਤੇ ਕੁੱਲ ਖਰੀਦ ਦੀ 99 ਫੀਸਦੀ ਦੇ ਕਰੀਬ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚੋਂ ਕਣਕ ਦੀ ਲਿਫਟਿੰਗ ਵੀ ਸੁਚੱਜੇ ਢੰਗ ਨਾਲ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਨਾਲ ਸਬੰਧਤ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਬ-ਡਵੀਜ਼ਨ ਹਸਪਤਾਲ ਮੁਕੇਰੀਆਂ ਦੀ ਅਪਗ੍ਰੇਡੇਸ਼ਨ ਅਤੇ ਸਿਵਲ ਹਸਪਤਾਲ ਦਸੂਹਾ ਵਿਖੇ ਬਣ ਰਹੇ ਦਵਾਈਆਂ ਦੇ ਵੇਅਰਹਾਊਸ ਦੀ ਉਸਾਰੀ ਦਾ ਕੰਮ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇ। ਅਧਿਕਾਰੀਆਂ ਨੇ ਦੱਸਿਆ ਕਿ ਮੁਕੇਰੀਆਂ ਹਸਪਤਾਲ ਦਾ ਕੰਮ 75 ਫੀਸਦੀ ਮੁਕੰਮਲ ਹੋ ਚੁੱਕਾ ਹੈ ਅਤੇ ਦਸੂਹਾ ਵੇਅਰਹਾਊਸ ਆਉਂਦੇ ਦੋ-ਤਿੰਨ ਮਹੀਨਿਆਂ ਤੱਕ ਤਿਆਰ ਹੋ ਜਾਵੇਗਾ। ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਹੈਲਥ ਕਾਰਡਾਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਕਿਹਾ ਕਿ ਸਬ-ਡਵੀਜ਼ਨਾਂ ਵਿਚ ਇਹ ਕਾਰਡ ਬਣਾਉਣ ਦੀ ਰਫ਼ਤਾਰ ਨੂੰ ਹੋ ਤੇਜ਼ ਕੀਤਾ ਜਾਵੇ ਤਾਂ ਜੋ ਸਿਹਤ ਸੇਵਾਵਾਂ ਦਾ ਲਾਭ ਹਰ ਨਾਗਰਿਕ ਨੂੰ ਮਿਲ ਸਕੇ।
ਆਮ ਆਦਮੀ ਕਲੀਨਿਕਾਂ ਅਤੇ ਹੈਲਥ ਵੈਲਨੈਂਸ ਸੈਂਟਰਾਂ ਦੀ ਕਾਰਗੁਜ਼ਾਰੀ ਅਤੇ ਉਸਾਰੀ ਬਾਰੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਸਹਾਈ ਹੋ ਰਹੇ ਹਨ ਅਤੇ ਜਲਦ ਹੀ ਪਿੰਡਾਂ ਵਿਚ ਹੈਲਥ ਵੈਲਨੈਂਸ ਸੈਂਟਰ ਵੀ ਸਿਹਤ ਸਬੰਧੀ ਸੇਵਾਵਾਂ ਦੇਣਗੇ। ਆਸ਼ਿਕਾ ਜੈਨ ਨੇ ਸਬ-ਡਵੀਜ਼ਨਾਂ ਵਿਚ ਸਮਾਜਿਕ ਸੁਰੱਖਿਆ ਪੈਨਸ਼ਨਾਂ, ਪਿੰਡਾਂ ਵਿਚ ਬਣ ਰਹੇ ਖੇਡ ਮੈਦਾਨਾਂ, ਸੜਕਾਂ, ਹਰ ਘਰ ਪਾਣੀ/ਜਲ ਜੀਵਨ ਮਿਸ਼ਨ, ਐਮ.ਪੀ.ਲੈਡ ਸਕੀਮ ਤਹਿਤ ਚੱਲ ਰਹੇ ਕਾਰਜਾਂ ਤੋਂ ਇਲਾਵਾ ਕੰਢੀ ਖੇਤਰ ਨਾਲ ਸਬੰਧਤ ਅਹਿਮ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਪਿੰਡਾਂ ਵਿਚ ਇੰਟਰਨੈਟ ਕੁਨੈਕਟੀਵਿਟੀ, ਰੰਗਲਾ ਪੰਜਾਬ ਸਕੀਮ, ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ, ਮਗਨਰੇਗਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਮੇਂ ਸਿਰ ਬਣਦੇ ਲਾਭ ਅਤੇ ਸਕੀਮਾਂ ਦਾ ਫਾਇਦਾ ਪਹੁੰਚਾਉਣ ਦੇ ਨਿਰਦੇਸ਼ ਦਿੱਤੇ। ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਬ-ਡਵੀਜ਼ਨਾਂ ਵਿਚ ਬੂਟੇ ਲਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਜੋ ਆਉਂਦੇ ਦਿਨਾਂ ਵਿਚ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਗੁਰਕੰਵਲ ਸਿੰਘ, ਐਸ.ਡੀ.ਐਮ. ਦਸੂਹਾ ਕੰਵਲਜੀਤ ਸਿੰਘ,  ਐਸ.ਡੀ.ਐਮ ਮੁਕੇਰੀਆਂ ਜਯੋਤਸਨਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

ਕੈਪਸ਼ਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦਸੂਹਾ ਅਤੇ ਮੁਕੇਰੀਆਂ ਸਬ-ਡਵੀਜ਼ਨਾਂ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ।

error: copy content is like crime its probhihated