Prime Punjab Times

Latest news
पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ
ADVERTISEMENT
You are currently viewing ਐਚ.ਪੀ.ਵੀ.ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ : ਡਾ. ਸੁਦੇਸ਼ ਰਾਜਨ

ਐਚ.ਪੀ.ਵੀ.ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ : ਡਾ. ਸੁਦੇਸ਼ ਰਾਜਨ

ਗੜ੍ਹਦੀਵਾਲਾ 29 ਅਪ੍ਰੈਲ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੂੰਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੇਸ਼ ਰਾਜਨ ਮੈਡੀਲਕ ਸਪੈਸ਼ਲਿਸਟ ਜੀ ਨੇ ਗਲਤ ਧਾਰਨਾਵਾਂ ਨੂੰ ਦਰਕਿਨਾਰ ਕਰਦੇ ਹੇਏ ਐਚ.ਪੀ.ਵੀ .ਵੈਕਸੀਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

 ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ 14 ਸਾਲ ਦੀਆਂ ਲੜਕੀਆਂ ਲਈ ਹਿਊਮਨ ਪੈਪੀਲੋਮਾ ਵਾਇਰਸ (ਐੱਚ.ਪੀ.ਵੀ. ) ਦੀ ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ।ਇਹ ਐਚ.ਪੀ.ਵੀ. ਵੈਕਸੀਨ ਕੁੁੜੀਆਂ ਅਤੇ ਮਹਿਲਾਵਾਂ ਨੂੰ ਵੱਖ-ਵੱਖ ਤਰ੍ਹਾਂ ਦੇ ਕੈਂਸਰਾਂ ਅਤੇ ਹੋਰ ਬਿਮਾਰੀਆਂ ਤੋਂ ਬਚਾ ਲਈ ਬਹੁਤ ਹੀ ਮਹੱਤਵਪੂਰਨ ਹੈ ਅਤੇ ਇਹ ਪੂਰੀ ਤਰ੍ਹਾਂ ਸੁਰੱਖਿਤ ਅਤੇ ਪ੍ਰਭਾਵਸ਼ਾਲੀ ਹੈ। ਇਹ ਵੈਕਸੀਨ ਬਿਲਕੁਲ ਮੁਫਤ ਲਗਾਈ ਜਾ ਰਹੀ ਹੈ। ਅਗੇ ਉਨ੍ਹਾ ਦੱਸਿਆ ਕਿ ਇਸ ਵੈਕਸੀਨ ਬਾਰੇ ਬਹੁਤ ਸਾਰੇ ਲੋਕਾਂ ਨੇ ਗਲਤ ਜਾਣਕਾਰੀ ਵਾਲੀਆਂ ਵੀਡਿਓ ਬਣਾ ਕੇ ਸੋਸ਼ਲ ਮੀਡੀਆ ਤੇ ਪਾਈਆਂ ਜਾ ਰਹੀਆਂ ਹਨ ਜੋ ਕਿ ਪੂਰੀ ਤਰ੍ਹਾਂ ਗਲਤ ਹਨ। ਇਹ ਵੈਕਸੀਨ ਨਵੀਂ ਸ਼ੁਰੂ ਨਹੀਂ ਹੋਈ ਹੈ, ਇਹ ਕਾਫੀ ਸਾਲਾਂ ਤੋਂ ਪ੍ਰਾਈਵੇਟ ਹਸਪਤਾਲਾਂ ਵਿਚ ਮਹਿੰਗੇ ਮੁੱਲ ਤੇ ਲਗਾਈ ਜਾ ਰਹੀ ਹੈ। ਹੁਣ ਸਰਕਾਰ ਵੱਲੋਂ ਇਹ ਵੈਕਸੀਨ ਪੂਰੇ ਦੇਸ਼ ਵਿਚ ਸਰਕਾਰੀ ਹਸਪਤਾਲਾਂ ਵਿਖੇ ਮੁਫ਼ਤ ਲਗਾਈ ਜਾ ਰਹੀ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿਮ ਤਹਿਤ ਹੁਣ ਤੱਕ ਲਗਭਗ 100 ਤੋਂ ਵੀ ਵੱਧ ਲਾਭਪਾਤਰੀਆਂ ਨੂੰ ਸੀ.ਐਚ.ਸੀ ਭੂੰਗਾ ਅਤੇ ਹਰਿਆਣਾ ਵਿਖੇ ਐਚ.ਪੀ.ਵੀ. ਵੈਕਸੀਨ ਦੀਆਂ ਡੋਜਾਂ ਲਗਾਈਆਂ ਜਾ ਚੁੱਕੀਆਂ ਹਨ।

ਇਸ ਮੌਕੇ ਜਸਤਿੰਦਰ ਸਿੰਘ ਬੀ.ਈ.ਈ ਨੇ ਦਸਿਆ ਕਿ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੀ.ਐਚ.ਓ.ਏ. ਐਨ.ਐਮ. ਐਲ.ਐਚ.ਵੀ. ਅਤੇ ਆਸ਼ਾ ਵਰਕਰ ਦੀ ਟ੍ਰੇਨਿੰਗ ਵੀ ਕਰਵਾਈ ਜਾ ਚੁੱਕੀ ਹੈ ਅਤੇ ਉਹਨਾਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਵੈਕਸੀਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਇਹ ਸਿਹਤ ਵਿਭਾਗ ਵੱਲੋਂ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਲਾਭਪਾਤਰੀ ਤੱਕ ਇਹ ਸੇਵਾ ਪਹੁੰਚੇ ਅਤੇ ਸਮਾਜ ਨੂੰ ਇਸ ਗੰਭੀਰ ਬਿਮਾਰੀ ਤੋਂ ਬਚਾਇਆ ਜਾ ਸਕੇ ।