Prime Punjab Times

Latest news
ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ... ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖੂਨਦਾਨ ਕੈਂਪ 'ਚ ਸ਼ਰਧਾਲੂਆਂ ਨੇ 245 ਯੂਨਿਟ ਖੂਨਦਾਨ ਕੀਤਾ ਚੋਰਾਂ ਨੇ ਦੋ ਸਰਕਾਰੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ, 2ਗੈਸ ਸਿਲੰਡਰ ਤੇ ਕਰਿਆਨੇ ਦਾ ਸਮਾਨ ਲੈ ਉੱਡੇ ਰਾਮਲੀਲਾ ਦੇ ਸ਼ੁਭ ਆਰੰਭ ਲਈ ਝੰਡਾ ਪੂਜਨ, ਕਲਾਕਾਰਾਂ ਨੇ ਲਿਆ ਸ੍ਰੀ ਰਾਮ ਦੀ ਪਾਵਨ ਲੀਲਾ ਦਾ ਸੰਕਲਪ ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਵੱਲੋਂ E-Cardify ਐਪ ਲਾਂਚ ਕੀਤੀ ਗਈ

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਵੱਲੋਂ E-Cardify ਐਪ ਲਾਂਚ ਕੀਤੀ ਗਈ

ਗੜ੍ਹਦੀਵਾਲਾ 30 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਨਵੀਂ ਸੋਚ ਅਤੇ ਤਕਨਾਲੋਜੀ ਦੇ ਮਿਲਾਪ ਨਾਲ ਇੱਕ ਨਵਾਂ ਮੋਬਾਈਲ ਐਪ “E-cardify” ਲਾਂਚ ਕੀਤਾ ਗਿਆ। ਕਾਲਜ ਦੇ ਵਿਦਿਆਰਥੀਆਂ ਸ਼ਿਵਮ ਠਾਕੁਰ (BCA ਛੇਵਾਂ ਸਮੈਸਟਰ) ਅਤੇ ਗੰਧਰਵ (BCA ਚੌਥਾ ਸਮੈਸਟਰ) ਨੇ ਇਸ ਐਪ ਨੂੰ ਡਿਜ਼ਾਇਨ ਕਰਕੇ ਮਾਣ ਵਧਾਇਆ। ਐਪ ਨੂੰ ਲਾਂਚ ਕਰਨ ਮੌਕੇ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ (ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਐਪ ਵਿਦਿਆਰਥੀਆਂ ਦੀ ਰਚਨਾਤਮਕਤਾ ਅਤੇ ਡਿਜ਼ੀਟਲ ਹੁਨਰ ਦਾ ਪ੍ਰਤੀਕ ਹੈ, ਜੋ ਅੱਜ ਦੇ ਆਧੁਨਿਕ ਯੁੱਗ ਵਿੱਚ ਵੱਡੀ ਉਪਲੱਬਧੀ ਹੈ। ਕੰਪਿਊਟਰ ਵਿਭਾਗ ਦੇ ਮੁਖੀ ਮੈਡਮ ਕਮਲਜੀਤ ਕੌਰ ਨੇ ਦੱਸਿਆ ਕਿ “E-cardify” ਐਪ ਦੇ ਜ਼ਰੀਏ ਯੂਜ਼ਰ ਵੱਖ-ਵੱਖ ਮੌਕਿਆਂ ਲਈ ਡਿਜ਼ੀਟਲ ਕਾਰਡ ਤਿਆਰ ਕਰ ਸਕਦੇ ਹਨ, ਜਿਵੇਂ ਕਿ ਜਨਮਦਿਨ, ਵਿਆਹ, ਤਿਉਹਾਰ ਅਤੇ ਹੋਰ ਖ਼ਾਸ ਸਮਾਗਮ ਆਦਿ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੀ ਇਸ ਉਪਲੱਬਧੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਯਤਨ ਨੌਜਵਾਨਾਂ ਦੀ ਨਵਚੇਤਨਾ ਅਤੇ ਆਤਮ-ਨਿਰਭਰਤਾ ਦਾ ਵਧੀਆ ਉਦਾਹਰਨ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਜੈਕਟ ਵਿਦਿਆਰਥੀਆਂ ਨੂੰ ਪ੍ਰਯੋਗਾਤਮਕ ਗਿਆਨ ਦੇ ਨਾਲ-ਨਾਲ ਭਵਿੱਖ ਵਿੱਚ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰਦੇ ਹਨ। ਇਹ ਐਪ ਲਾਂਚ ਸਾਡੇ ਸੰਸਥਾਨ ਦੇ ਵਿਦਿਆਰਥੀਆਂ ਦੀ ਨਵੀਂ ਸੋਚ ਡਿਜ਼ੀਟਲ ਤਰੱਕੀ ਅਤੇ ਪ੍ਰੈਕਟੀਕਲ ਸਿੱਖਿਆ ਵੱਲ ਲਗਾਤਾਰ ਵਚਨਬੱਧਤਾ ਨੂੰ ਦਰਸਾਉਂਦਾ ਹੈ।ਇਸ ਮੌਕੇ ਵਿਭਾਗ ਦੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਮਿਹਨਤ ਅਤੇ ਲਗਨ ਦੀ ਸਰਾਹਨਾ ਕੀਤੀ। ਵਿਦਿਆਰਥੀਆਂ ਨੇ ਦੱਸਿਆ ਕਿ ਉਹ ਇਸ ਐਪ ਨੂੰ ਹੋਰ ਵੀ ਅੱਪਡੇਟ ਕਰਦੇ ਰਹਿਣਗੇ ਅਤੇ ਇਸ ਵਿੱਚ ਨਵੇਂ ਫੀਚਰ ਸ਼ਾਮਲ ਕਰਕੇ ਇਸਨੂੰ ਲਾਭਦਾਇਕ ਬਣਾਉਣਗੇ ਅਤੇ ਇਹ ਐਪ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ। ਇਸ ਮੌਕੇ ਕੰਪਿਊਟਰ ਵਿਭਾਗ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।