Prime Punjab Times

Latest news
 *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड...
You are currently viewing ਨਜਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ,ਐਕਸਾਈਜ਼ ਵਿਭਾਗ ਨੂੰ ਲੰਮੇ ਸਮੇਂ ਤੋਂ ਪੈ ਰਿਹਾ ਸੀ ਨੁਕਸਾਨ

ਨਜਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ,ਐਕਸਾਈਜ਼ ਵਿਭਾਗ ਨੂੰ ਲੰਮੇ ਸਮੇਂ ਤੋਂ ਪੈ ਰਿਹਾ ਸੀ ਨੁਕਸਾਨ

ਬਟਾਲਾ, 1 ਮਈ (ਅਵਿਨਾਸ਼ ਸ਼ਰਮਾ )

: ਬਟਾਲਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸਿਵਲ ਲਾਈਨ ਬਟਾਲਾ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਟੀਮ ਵੱਲੋਂ ਮਹੱਲਾ ਅਜੀਤ ਨਗਰ, ਅਲੀਵਾਲ ਰੋਡ ਬਟਾਲਾ ਵਿਖੇ ਛਾਪੇਮਾਰੀ ਕਰਦੇ ਹੋਏ ਇੱਕ ਦੋਸ਼ੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਪਰਮਿੰਦਰਜੀਤ ਸਿੰਘ, ਏਐਸਆਈ ਲਖਬੀਰ ਸਿੰਘ ਅਤੇ ਏਐਸਆਈ ਮੈਡਮ ਕੁਲਵਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਇੱਕ ਮੁਖਬਰ ਵੱਲੋਂ ਸੁਚਨਾ ਮਿਲੀ ਸੀ ਕਿ ਨਵਜੋਤ ਸਿੰਘ ਉਰਫ ਮਿੱਠੂ ਪੁੱਤਰ ਹਰਭਜਨ ਸਿੰਘ, ਵਾਸੀ ਹਰਨਾਮ ਨਗਰ (ਮੌਜੂਦਾ ਵਾਸੀ ਅਜੀਤ ਨਗਰ) ਲੰਮੇ ਸਮੇਂ ਤੋਂ ਨਜਾਇਜ਼ ਸ਼ਰਾਬ ਦਾ ਧੰਦਾ ਕਰ ਰਿਹਾ ਹੈ।

ਸੂਚਨਾ ਦੇ ਆਧਾਰ ’ਤੇ ਪੁਲਿਸ ਅਤੇ ਐਕਸਾਈਜ਼ ਟੀਮ ਵੱਲੋਂ ਦੋਸ਼ੀ ਦੇ ਘਰ ਦੀ ਤਲਾਸ਼ੀ ਲਈ ਗਈ, ਜਿਸ ਦੌਰਾਨ ਉਸ ਕੋਲੋਂ 22 ਬੋਤਲਾਂ ਇੰਗਲਿਸ਼ ਸ਼ਰਾਬ (12 ਬੋਤਲ ਰਾਇਲ ਸਟੈਗ ਮਾਰਕਾ ਅਤੇ 10 ਬੋਤਲਾਂ ਆਰਸੀ ਮਾਰਕਾ) ਅਤੇ ਕਰੀਬ 10 ਲੀਟਰ ਲਾਹਣ ਦੇਸੀ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਨੂੰ ਸਿਵਲ ਲਾਈਨ ਥਾਣੇ ਲਿਆਂਦਾ ਗਿਆ।

ਇਸ ਮਾਮਲੇ ਸਬੰਧੀ ਡਿੰਪਲ ਵਾਈਨ ਗਰੁੱਪ ਦੇ ਜੀਐਮ ਸੁਖਰਾਜ ਗਿੱਲ ਨੇ ਦੱਸਿਆ ਕਿ ਉਕਤ ਵਿਅਕਤੀ ਲੰਮੇ ਸਮੇਂ ਤੋਂ ਨਜਾਇਜ਼ ਸ਼ਰਾਬ ਦਾ ਧੰਦਾ ਕਰ ਰਿਹਾ ਸੀ ਅਤੇ ਇਸ ਖਿਲਾਫ ਪਹਿਲਾਂ ਵੀ ਕੇਸ ਦਰਜ ਹੋ ਚੁੱਕਿਆ ਹੈ, ਪਰੰਤੂ ਉਹ ਆਪਣੇ ਗੈਰਕਾਨੂੰਨੀ ਕੰਮ ਤੋਂ ਬਾਜ ਨਹੀਂ ਆ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਕਾਰਨ ਵਿਭਾਗ ਨੂੰ ਕਾਫੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਸੀ।

ਪੁਲਿਸ ਵੱਲੋਂ ਦੋਸ਼ੀ ਖਿਲਾਫ ਐਕਸਾਈਜ਼ ਐਕਟ ਤਹਿਤ ਮੁਕਦਮਾ ਨੰਬਰ 61/114 ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।