Prime Punjab Times

Latest news
ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਦਾ ਵਿਸਥਾਰ, ਵੱਖ-ਵੱਖ ਖੇਤਰਾਂ ਤੋਂ ਨਵੇਂ ਪੱਤਰਕਾਰ ਸਾਥੀ ਜੁੜੇ 12 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਰੜਾ ਤੋਂ ਟਾਹਲੀ ਤੱਕ 4.44 ਕਿਲੋਮੀਟਰ ਲਿੰਕ ਸੜਕ ਲੋਕਾਂ ਨੂੰ ਸਮਰਪਿਤ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦਾ ਧਰਨਾ, ਕੀਤੀ ਨਾਅਰੇਬਾਜ਼ੀ ਨਸ਼ਾ ਮੁਕਤ ਸਕੂਲ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿੱਚ ਸੈਮੀਨਾਰ *ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ* ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ DAV ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ ਖ਼ਾਲਸਾ ਕਾਲਜ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ
ADVERTISEMENT
You are currently viewing ਨਾਕੇਬੰਦੀ ਦੌਰਾਨ ਦੋ ਮੋਟਰ ਚੋਰ ਕਾਬੂ, 3 ਚੋਰੀਸ਼ੁਦਾ ਮੋਟਰਾਂ ਬਰਾਮਦ

ਨਾਕੇਬੰਦੀ ਦੌਰਾਨ ਦੋ ਮੋਟਰ ਚੋਰ ਕਾਬੂ, 3 ਚੋਰੀਸ਼ੁਦਾ ਮੋਟਰਾਂ ਬਰਾਮਦ

ਬਟਾਲਾ/ਡੇਰਾ ਬਾਬਾ ਨਾਨਕ, 2 ਮਈ (ਅਵਿਨਾਸ਼ ਸ਼ਰਮਾ ) :

ਕਿਸਾਨਾਂ ਦੀਆਂ ਮੋਟਰਾਂ ਚੋਰੀ ਕਰ ਅਜਨਾਲਾ ‘ਚ ਕਬਾੜੀਆਂ ਨੂੰ ਵੇਚਦੇ ਸਨ ਮੁਲਜ਼ਮ, ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਦੀ ਮੰਗ

: ਐਸਐਸਪੀ ਡਾ. ਮਹਿਤਾਬ ਸਿੰਘ ਦੀਆਂ ਸਖ਼ਤ ਹਦਾਇਤਾਂ ਤਹਿਤ ਡੇਰਾ ਬਾਬਾ ਨਾਨਕ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਮੋਟਰ ਚੋਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਕਿਸਾਨਾਂ ਦੀਆਂ ਪਾਣੀ ਵਾਲੀਆਂ ਮੋਟਰਾਂ ਚੋਰੀ ਕਰਕੇ ਅਜਨਾਲਾ ਇਲਾਕੇ ਵਿੱਚ ਕਬਾੜੀਆਂ ਨੂੰ ਵੇਚਦੇ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਪਿੰਡ ਘਣੀਏ ਕੇ ਬੇਟ ਦੇ ਕਿਸਾਨਾਂ ਵੱਲੋਂ ਲਗਾਤਾਰ ਮੋਟਰਾਂ ਦੀ ਚੋਰੀ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਜਿਸ ਉਪਰੰਤ ਏਐਸਆਈ ਸੁਖਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਧਰਮਕੋਟ ਚੌਂਕੀ ਇੰਚਾਰਜ ਨਾਲ ਮਿਲ ਕੇ ਸ਼ਹਿਜ਼ਾਦਾ ਮੋੜ ਨੇੜੇ ਨਾਕਾਬੰਦੀ ਕੀਤੀ।

ਨਾਕੇ ਦੌਰਾਨ ਮੋਟਰਸਾਇਕਲ ਸਵਾਰ ਦੋ ਨੌਜਵਾਨਾਂ ਨੂੰ ਰੋਕਣ ਦਾ ਇਸ਼ਾਰਾ ਕੀਤਾ ਗਿਆ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਲਿਆ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਤਿੰਨ ਚੋਰੀਸ਼ੁਦਾ ਮੋਟਰਾਂ ਬਰਾਮਦ ਕੀਤੀਆਂ ਗਈਆਂ।

ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 72 ਮਿਤੀ 2/5/2026 ਤਹਿਤ ਧਾਰਾਵਾਂ 302, 303 ਅਧੀਨ ਥਾਣਾ ਡੇਰਾ ਬਾਬਾ ਨਾਨਕ ਵਿੱਚ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਚੋਰੀਆਂ ਬਾਰੇ ਵੀ ਅਹਿਮ ਖੁਲਾਸਿਆਂ ਦੀ ਸੰਭਾਵਨਾ ਹੈ।

ਪ੍ਰਾਰੰਭਿਕ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਕ ਮੁਲਜ਼ਮ ਭਿੰਡੀ ਸੈਦਾਂ ਦਾ ਅਤੇ ਦੂਜਾ ਰਮਦਾਸ ਇਲਾਕੇ ਦਾ ਰਹਿਣ ਵਾਲਾ ਹੈ। ਪੁਲਿਸ ਵੱਲੋਂ ਹੋਰ ਸਬੰਧਿਤ ਥਾਣਿਆਂ ਨਾਲ ਵੀ ਰਿਕਾਰਡ ਖੰਗਾਲਿਆ ਜਾ ਰਿਹਾ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਵਿੱਚ ਚੋਰੀਆਂ ਨੂੰ ਰੋਕਣ ਲਈ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।

error: copy content is like crime its probhihated