Prime Punjab Times

Latest news
ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ DAV ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ ਖ਼ਾਲਸਾ ਕਾਲਜ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਚੋਰ ਮੋਟਰਾਂ ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱਕੀ ਰਾਏ ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ... *ਲੁੱਟ ਖੋਹ ਕੀਤੇ ਟਰਾਲੇ ਸਮੇਤ ਸਰੀਏ 03 ਦੋਸ਼ੀ ਆਏ ਪੁਲਿਸ ਅੜਿੱਕੇ*  ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਕੇਸ਼ ਕੁਮਾਰ ਮੀਣਾ KMS ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਵੇਗੀ ਸ਼ਾਨਦਾਰ ਖ਼ਾਲਸਾ ਕਾਲਜ ਵਿਖੇ ਅਰਦਾਸ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਤੇ ਧਾਰਮਿਕ ਟੂਰ ਦਾ ਆਯੋਜਨ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਤੇ ਧਾਰਮਿਕ ਟੂਰ ਦਾ ਆਯੋਜਨ

ਗੜ੍ਹਦੀਵਾਲਾ 4 ਮਈ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਬੀ.ਏ ਛੇਵੇਂ ਸਮੈਸਟਰ ਦੇ ਵਿਦਿਆਰਥੀ ਲਈ ਧਾਰਮਿਕ ਅਤੇ ਵਿੱਦਿਅਕ ਯਾਤਰਾ ਦਾ ਆਯੋਜਨ ਕੀਤਾ ਗਿਆ।ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਜੀ ਦੇ ਦਰਸ਼ਨ ਕੀਤੇ। ਯਾਤਰਾ ਦੀ ਸ਼ੁਰੂਆਤ ਕਾਲਜ ਕੈਂਪਸ ਤੋਂ ਹੋਈ ਜਿੱਥੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਅਤੇ ਸੁਰੱਖਿਆ ਸੰਬੰਧੀ ਨਿਰਦੇਸ਼ ਦਿੱਤੇ ਗਏ। ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਵਿਦਿਆਰਥੀਆਂ ਨੇ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ ।ਇਸ ਤੋਂ ਬਾਅਦ ਯਾਤਰਾ ਨੈਣਾ ਦੇਵੀ ਵੱਲ ਵਧੀ , ਜਿੱਥੇ ਵਿਦਿਆਰਥੀਆਂ ਨੇ ਮਾਤਾ ਜੀ ਦੇ ਦਰਸ਼ਨ ਕਰਕੇ ਆਤਮਿਕ ਸ਼ਾਂਤੀ ਦਾ ਅਨੁਭਵ ਕੀਤਾ। ਇਸ ਯਾਤਰਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਸੰਸਕ੍ਰਿਤਿਕ ਵਿਰਾਸਤ ਨਾਲ ਜੋੜਨਾ ਅਤੇ ਉਹਨਾਂ ਵਿੱਚ ਸਹਿਯੋਗ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨਾ ਸੀ।ਇਸ ਯਾਤਰਾ ਦੌਰਾਨ ਮੈਡਮ ਡਾ. ਅਰਚਨਾ ਠਾਕੁਰ , ਮੈਡਮ ਸੀਮਾ ਕੁਮਾਰੀ ਅਤੇ ਵਿਦਿਆਰਥੀ ਮੌਜੂਦ ਸਨ।

error: copy content is like crime its probhihated