Prime Punjab Times

Latest news
 *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड...
You are currently viewing KMS ਕਾਲਜ ਵਿਖੇ ਮਾਤਾ ਸਰਸਵਤੀ ਜੀ ਦਾ ਛੇਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ – ਪ੍ਰਿੰਸੀਪਲ ਡਾ.ਮਾਨਵ ਸੈਣੀ

KMS ਕਾਲਜ ਵਿਖੇ ਮਾਤਾ ਸਰਸਵਤੀ ਜੀ ਦਾ ਛੇਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ – ਪ੍ਰਿੰਸੀਪਲ ਡਾ.ਮਾਨਵ ਸੈਣੀ

ਦਸੂਹਾ 5 ਮਈ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਵਿਖੇ ਮਾਤਾ ਸਰਸਵਤੀ ਜੀ ਦਾ ਛੇਵਾਂ ਮੂਰਤੀ ਸਥਾਪਨਾ ਦਿਵਸ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਸ਼੍ਰੀ ਵਿਵੇਕਾਨੰਦ ਐਡਮਿਨ ਬਲਾਕ ਵਿੱਚ ਵਿੱਦਿਆ ਦੀ ਦੇਵੀ ਮਾਤਾ ਸਰਸਵਤੀ ਜੀ ਦੀ ਵਿਧੀਵਤ ਪੂਜਾ, ਆਰਤੀ, ਸਤਿਸੰਗ ਅਤੇ ਕੀਰਤਨ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਸ਼ੇਰਾਂ ਵਾਲੀ ਕੁਟੀਆ ਕੈਂਥਾਂ, ਦਸੂਹਾ ਤੋਂ ਸੰਗਤ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ ਅਤੇ ਬੀਬੀਆਂ ਵੱਲੋਂ ਕੀਰਤਨ ਕਰਕੇ ਸਮੂਹ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਦੇ ਨਾਲ ਹੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਵੀ ਭਗਤੀਮਈ ਕੀਰਤਨ ਪੇਸ਼ ਕੀਤਾ ਗਿਆ। ਕਾਲਜ ਦੇ ਸਾਰੇ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਮਾਤਾ ਸਰਸਵਤੀ ਜੀ ਅੱਗੇ ਨਤਮਸਤਕ ਹੋ ਕੇ ਗਿਆਨ, ਬੁੱਧੀ ਅਤੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਅਰਦਾਸ ਕੀਤੀ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਮਾਤਾ ਸਰਸਵਤੀ ਜੀ ਦੀ ਕਿਰਪਾ ਨਾਲ ਮਨੁੱਖ ਨੂੰ ਸਹੀ ਗਿਆਨ ਅਤੇ ਸੂਝਬੂਝ ਪ੍ਰਾਪਤ ਹੁੰਦੀ ਹੈ, ਜੋ ਉਸਦੇ ਜੀਵਨ ਨੂੰ ਸਫਲਤਾ ਦੀਆਂ ਉੱਚਾਈਆਂ ਤੱਕ ਲੈ ਜਾਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਦਾ ਗਿਆਨ ਪ੍ਰਾਪਤੀ ਵੱਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਕਿਹਾ ਕਿ ਮਾਤਾ ਸਰਸਵਤੀ ਗਿਆਨ, ਵਿੱਦਿਆ ਅਤੇ ਸੰਗੀਤ ਦੇ ਪ੍ਰੇਰਨਾ ਸਰੋਤ ਹਨ। ਉਨ੍ਹਾਂ ਦੱਸਿਆ ਕਿ ਕੇ.ਐਮ.ਐਸ ਕਾਲਜ ਵਿਖੇ ਸਾਲ 2021 ਵਿੱਚ ਮਾਤਾ ਸਰਸਵਤੀ ਜੀ ਦੀ ਮੂਰਤੀ ਸਥਾਪਨਾ ਨਾਲ ਵਿਦਿਆਰਥੀਆਂ ਅਤੇ ਸਟਾਫ਼ ਲਈ ਇੱਕ ਆਧਿਆਤਮਿਕ ਅਤੇ ਪ੍ਰੇਰਣਾਦਾਇਕ ਮਾਹੌਲ ਤਿਆਰ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਬਲਾਕ ਵਿੱਚ ਆਉਣ ਵਾਲਾ ਹਰ ਵਿਦਿਆਰਥੀ ਅਤੇ ਸਟਾਫ਼ ਮੈਂਬਰ ਮਾਤਾ ਸਰਸਵਤੀ ਜੀ ਦੀ ਉਪਾਸਨਾ ਕਰਕੇ ਵਿੱਦਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਹੁੰਦਾ ਹੈ। ਸਮਾਗਮ ਦੇ ਅੰਤ ਵਿੱਚ ਪ੍ਰਸਾਦ ਵੰਡਿਆ ਗਿਆ ਅਤੇ ਸਮੂਹ ਸੰਗਤ ਨੇ ਧਾਰਮਿਕ ਮਾਹੌਲ ਦਾ ਲੁਤਫ਼ ਉਠਾਇਆ। ਇਸ ਮੌਕੇ ਤੇ ਡਾ. ਦਿਲਬਾਗ ਸਿੰਘ ਹੁੰਦਲ, ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ, ਓਸ ਸੈਣੀ, ਅਰਾਹਾ, ਇਨਾਇਤ ਕੌਰ, ਮਮਤਾ ਚੌਧਰੀ, ਸਾਹਿਲ ਖੁੱਲਰ, ਹਰਮਨਦੀਪ ਸਿੰਘ, ਬਲਜੀਤ ਸਿੰਘ, ਅਰਸ਼, ਰਾਜਪ੍ਰੀਤ, ਹਿਮਾਂਸ਼ੂ, ਕਾਮਿਨੀ ਦੇਵੀ, ਦਾਮਿਨੀ ਦੇਵੀ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

ਫੋਟੋ ਕੈਪਸ਼ਨ : ਮੂਰਤੀ ਸਥਾਪਨਾ ਦਿਵਸ ਮੌਕੇ ਕੀਰਤਨ ਕਰਦੇ ਹੋਏ ਸੰਗਤ ਅਤੇ ਵਿਦਿਆਰਥੀ,ਸਮਾਗਮ ‘ਚ ਭਾਗ ਲੈਂਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾ. ਦਿਲਬਾਗ ਸਿੰਘ ਹੁੰਦਲ, ਪ੍ਰਿੰਸੀਪਲ ਡਾ. ਮਾਨਵ ਸੈਣੀ, ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਅਤੇ ਹੋਰ ਸ਼ਖ਼ਸੀਅਤਾਂ।