Prime Punjab Times

Latest news
KRKDAV सीनियर सेकेंडरी स्कूल में दसवीं कक्षा का नतीजा शतप्रतिशत रहा  ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਧੁੱਗਾ ਕਲਾਂ +2 ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਵਲੋਂ ਅਚਨਚੇਤ ਚੈਕਿੰਗ KMS ਕਾਲਜ ਵਿਖੇ ਜਨਗਣਨਾ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ – ਪ੍ਰਿੰਸੀਪਲ ਡਾ. ਮਾਨਵ ਸੈਣੀ ਲਾਇਸੈਂਸੀ ਹਥਿਆਰਾਂ ਨੂੰ ਜਨਤਕ ਤੌਰ ’ਤੇ ਨਾਲ ਲਿਜਾਣ ’ਤੇ 30 ਮਈ ਤੱਕ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਸੀ.ਐਚ.ਸੀ ਭੂੰਗਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ 20 ਮਈ ਨੂੰ ਵਿੱਤ ਮੰਤਰੀ ਦੀ ਕੋਠੀ ਮੂਹਰੇ ਰੋਸ਼ ਧਰਨਾ ਦੇਣ ਦਾ ਐਲਾਨ* ਕੰਡੀ ਕਨਾਲ ਨਹਿਰ 'ਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਨਾਲ ਹੋਈ ਮੌ+ਤ,ਲਾ+ਸ਼ ਲੱਭਣ ਲਈ ਯਤਨ ਜਾਰੀ ਟੀ.ਬੀ.ਦੀ ਬਿਮਾਰੀ ਸਬੰਧੀ ਕਰਵਾਈ ਗਈ ਬਲਾਕ ਪੱਧਰੀ ਟਰੇਨਿੰਗ ਪੰਜਾਬ ਦੇ ਹੋਣਗੇ ਮਸਲੇ ਹੱਲ,ਆਓ ਚੱਲੀਏ ਭਾਜਪਾ ਵੱਲ’ ਦੇ ਨਾਅਰੇ ਨਾਲ ਐਡਵੋਕੇਟ ਸ਼ੁਭ ਸਰੋਚ ਨੇ ਦਸੂਹਾ ਤੋਂ ਪੇਸ਼ ਕੀਤੀ ਦਾ...
ADVERTISEMENT
You are currently viewing ਸਵੈ-ਗਣਨਾ ਪ੍ਰਕਿਰਿਆ ‘ਚ ਜ਼ਿਲ੍ਹਾ ਵਾਸੀ ਵੱਧ ਤੋਂ ਵੱਧ ਹਿੱਸੇਦਾਰੀ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ

ਸਵੈ-ਗਣਨਾ ਪ੍ਰਕਿਰਿਆ ‘ਚ ਜ਼ਿਲ੍ਹਾ ਵਾਸੀ ਵੱਧ ਤੋਂ ਵੱਧ ਹਿੱਸੇਦਾਰੀ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 8 ਮਈ (ਪ੍ਰਾਈਮ ਪੰਜਾਬ ਟਾਈਮਜ) 

ਜਨਗਣਨਾ-2027 ਤਹਿਤ 15 ਮਈ ਤੋਂ 13 ਜੂਨ ਤੱਕ ਘਰ-ਘਰ ਜਾ ਕੇ ਹੋਵੇਗਾ ਸਰਵੇਖਣ, ਜਾਣਕਾਰੀ ਪੂਰੀ ਤਰ੍ਹਾਂ ਰਹੇਗੀ ਗੁਪਤ

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜਨਗਣਨਾ-2027 ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਤਹਿਤ ਜ਼ਿਲ੍ਹੇ ਵਿਚ ਸਵੈ-ਗਣਨਾ ਦੀ ਪ੍ਰਕਿਰਿਆ 14 ਮਈ ਤੱਕ ਕਰਵਾਈ ਜਾਵੇਗੀ ਇਸ ਤੋਂ ਬਾਅਦ 15 ਮਈ ਤੋਂ 13 ਜੂਨ 2026 ਤੱਕ ਨਿਯੁਕਤ ਗਿਣਤੀਕਾਰ ਘਰ-ਘਰ ਜਾ ਕੇ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਸਬੰਧੀ ਵੇਰਵੇ ਲੈਣਗੇ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਵੈ-ਗਣਨਾ ਦਾ ਅਰਥ ਹੈ ਕਿ ਜ਼ਿਲ੍ਹਾ ਵਾਸੀ ਖੁਦ ਆਨਲਾਈਨ ਪੋਰਟਲ  https://se.census.gov.in ’ਤੇ ਜਾ ਕੇ ਆਪਣੇ ਪਰਿਵਾਰ ਨਾਲ ਸਬੰਧਤ ਜਾਣਕਾਰੀ ਭਰਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਬਹੁਤ ਹੀ ਸੁਖਾਲੀ ਅਤੇ ਸੌਖੇ ਹੀ ਸਮਝ ਆ ਜਾਣ ਵਾਲੀ ਹੈ ਜਿਸ ਨੂੰ ਲੋਕਾਂ ਵਲੋਂ ਆਸਾਨੀ ਨਾਲ ਆਨਲਾਈਨ ਮੁਕੰਮਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਉਪਰੰਤ ਫਰਵਰੀ 2027 ਵਿਚ ਇਕ ਵਿਸਥਾਰ ਸਰਵੇਖਣ ਵੀ ਕੀਤਾ ਜਾਵੇਗਾ, ਜਿਨ੍ਹਾਂ ਪਰਿਵਾਰਾਂ ਨੇ ਪਹਿਲਾਂ ਹੀ ਆਨਲਾਈਨ ਸਵੈ-ਗਣਨਾ ਕਰ ਲਈ ਹੋਵੇਗੀ, ਉਹ ਗਿਣਤੀਕਾਰ ਨੂੰ ਸਿਰਫ਼ ਆਪਣੀ ਸਵੈ-ਗਣਨਾ ਵਾਲੀ ਆਈ.ਡੀ. ਦਿਖਾ ਕੇ ਪ੍ਰਕਿਰਿਆ ਨੂੰ ਆਸਾਨ ਬਣਾ ਸਕਦੇ ਹਨ। ਜਿਥੇ ਜਿਨ੍ਹਾਂ ਪਰਿਵਾਰਾਂ ਨੇ ਸਵੈ-ਗਣਨਾ ਨਹੀਂ ਕੀਤੀ ਹੋਵੇਗੀ, ਉਨ੍ਹਾਂ ਨੇ ਨਿਯੁਕਤ ਗਿਣਤੀਕਾਰ ਘਰ ਜਾ ਕੇ ਪੂਰੀ ਜਾਣਕਾਰੀ ਦਰਜ ਕਰੇਗਾ।
ਮਰਦਮਸ਼ੁਮਾਰੀ ਦੀ ਪ੍ਰਕਿਰਿਆ ਬਾਰੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਬੰਧੀ ਲੋੜੀਂਦੇ ਇੰਤਜ਼ਾਮ ਅਤੇ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਤਾਂ ਜੋ ਸਮੁੱਚੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਵਾਉਣ ਵਿਚ ਗਿਣਤੀਕਾਰਾਂ ਨਾਲ ਪੂਰਾ ਸਹਿਯੋਗ ਕਰਨ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰਹੇਗੀ।

error: copy content is like crime its probhihated