Prime Punjab Times

Latest news
ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰਹੇਗੀ ਛੁੱਟੀ.. ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਨੰਨੂ ਗੁਪਤਾ ਦੇ ਗੜ੍ਹਦੀਵਾਲਾ ਪਹੁੰਚਣ ਤੇ ਭਰਵਾਂ ਸਵਾਗਤ  ਜਨਮ ਦਿਨ ਨੂੰ ਸੇਵਾ ਤੇ ਸਾਂਝ ਦੀ ਖੁਸ਼ਬੂ ਨਾਲ ਯਾਦਗਾਰ ਬਣਾਇਆ ਪੱਤਰਕਾਰ ਅਭੀ ਸ਼ਰਮਾ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 15 ਅਗਸਤ ਨੂੰ ਬਿਨਾਂ ਮਨਜ਼ੂਰੀ ਡਰੋਨ ਉਡਾਉਣ 'ਤੇ ਪਾਬੰਦੀ DAV ਪਬਲਿਕ ਸਕੂਲ ਦੇ ਖਿਡਾਰੀਆਂ ਨੇ ਕਲੱਸਟਰ ਲੈਵਲ ਸਪੋਰਟਸ ਟੂਰਨਾਮੈਂਟ ਅਤੇ ਐਥਲੈਟਿਕਸ-ਮੀਟ 2026-27 ਵਿੱਚ ਸ਼ਾਨਦਾਰ ਜਿੱ... ਖ਼ਾਲਸਾ ਕਾਲਜ ਵਿਖੇ 'ਪਾਰਟੀਸ਼ਨ ਹੋਰਰ ਰਿਮੈਂਬਰੈਂਸ ਡੇ' ਮਨਾਇਆ ਗਿਆ ਸਿਹਤਮੰਦ ਜਵਾਨੀ ਦੇ ਹੱਥਾਂ ‘ਚ ਦੇਸ਼ ਦਾ ਭਵਿੱਖ :ਪ੍ਰੀਤ ਕੋਹਲੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਡ ‘ਚ ਹੋਈ ਫੁੱਲ ਡਰੈੱਸ ਰਿਹਰਸਲ *44ਵੇਂ ਮਾਤਾ ਚਿੰਤਪੂਰਨੀ ਮੇਲੇ 'ਚ ਲੰਗਰ ਦੀਆਂ ਤਿਆਰੀਆਂ ਮੁਕੰਮਲ,ਡਿਊਟੀਆਂ ਸੰਬੰਧੀ ਬੈਠਕ ਸੰਪੰਨ*
ADVERTISEMENT
You are currently viewing ਸਿਵਲ ਹਸਪਤਾਲ ਪਠਾਨਕੋਟ ਦੇ ਐਮਰਜੈਂਸੀ ਵਾਰਡ ਦਾ ਸਿਵਲ ਸਰਜਨ ਡਾ. ਸੁਨੀਤਾ ਸ਼ਰਮਾ ਵੱਲੋਂ ਨਿਰੀਖਣ

ਸਿਵਲ ਹਸਪਤਾਲ ਪਠਾਨਕੋਟ ਦੇ ਐਮਰਜੈਂਸੀ ਵਾਰਡ ਦਾ ਸਿਵਲ ਸਰਜਨ ਡਾ. ਸੁਨੀਤਾ ਸ਼ਰਮਾ ਵੱਲੋਂ ਨਿਰੀਖਣ

ਬਟਾਲਾ/ਪਠਾਨਕੋਟ, 9 ਮਈ ( ਅਵਿਨਾਸ਼ ਸ਼ਰਮਾ )

– ਸਿਵਲ ਹਸਪਤਾਲ ਪਠਾਨਕੋਟ ਦੇ ਐਮਰਜੈਂਸੀ ਵਾਰਡ ਦਾ ਅੱਜ ਸਿਵਲ ਸਰਜਨ ਡਾ. ਸੁਨੀਤਾ ਸ਼ਰਮਾ ਵੱਲੋਂ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਮੈਡੀਕਲ ਅਫਸਰ (ਐਸਐਮਓ) ਡਾ. ਸੁਨੀਲ ਅਤੇ ਡਾ. ਮਧੁਰ ਵੀ ਮੌਜੂਦ ਸਨ।

ਨਿਰੀਖਣ ਦੌਰਾਨ ਡਾ. ਸੁਨੀਤਾ ਸ਼ਰਮਾ ਨੇ ਐਮਰਜੈਂਸੀ ਵਾਰਡ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਸਫ਼ਾਈ ਪ੍ਰਬੰਧ, ਦਵਾਈਆਂ ਦੀ ਉਪਲਬਧਤਾ ਅਤੇ ਮੈਡੀਕਲ ਉਪਕਰਣਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਐਮਰਜੈਂਸੀ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਹੋਵੇ ਅਤੇ ਮਰੀਜ਼ਾਂ ਨੂੰ ਤੁਰੰਤ ਅਤੇ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾਵੇ।

ਸਿਵਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮਿਲ ਸਕਣ।

ਉਨ੍ਹਾਂ ਹਸਪਤਾਲ ਪ੍ਰਬੰਧਨ ਨੂੰ ਨਿਰਦੇਸ਼ ਦਿੱਤੇ ਕਿ ਐਮਰਜੈਂਸੀ ਵਾਰਡ ਵਿੱਚ ਲੋੜੀਂਦੀਆਂ ਦਵਾਈਆਂ ਅਤੇ ਉਪਕਰਣ ਹਰ ਸਮੇਂ ਉਪਲਬਧ ਰਹਿਣ ਅਤੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਡਾ ਪਰਿੰਕਾ ਅਤੇ ਹਸਪਤਾਲ ਦੇ ਹੋਰ ਡਾਕਟਰ ਅਤੇ ਸਿਹਤ ਕਰਮਚਾਰੀ ਵੀ ਹਾਜ਼ਰ ਸਨ।

error: copy content is like crime its probhihated