Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਲਾਇਸੈਂਸੀ ਹਥਿਆਰਾਂ ਨੂੰ ਜਨਤਕ ਤੌਰ ’ਤੇ ਨਾਲ ਲਿਜਾਣ ’ਤੇ 30 ਮਈ ਤੱਕ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ

ਲਾਇਸੈਂਸੀ ਹਥਿਆਰਾਂ ਨੂੰ ਜਨਤਕ ਤੌਰ ’ਤੇ ਨਾਲ ਲਿਜਾਣ ’ਤੇ 30 ਮਈ ਤੱਕ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ

ਹੁਸ਼ਿਆਰਪੁਰ, 12 ਮਈ (ਪ੍ਰਾਈਮ ਪੰਜਾਬ ਟਾਈਮਜ) 
: ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਰਾਜ ਵਿੱਚ ਹੋਣ ਵਾਲੀਆਂ ਮਿਉਂਸਿਪਲ ਚੋਣਾਂ-2026 ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਅਮਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਉਦੇਸ਼ ਨਾਲ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੱਦ ਅੰਦਰ ਕਿਸੇ ਵੀ ਕਿਸਮ ਦੇ ਲਾਇਸੈਂਸੀ ਹਥਿਆਰ, ਵਿਸਫੋਟਕ ਸਮੱਗਰੀ, ਕਿਰਪਾਨ, ਕਿਰਚ, ਭਾਲੇ, ਟੋਕੇ, ਚਾਕੂ ਆਦਿ ਜਿਨ੍ਹਾਂ ਦਾ ਇਸਤੇਮਾਲ ਅਮਨ ਅਤੇ ਕਾਨੂੰਨ-ਵਿਵਸਥਾ ਭੰਗ ਕਰਨ ਲਈ ਕੀਤਾ ਜਾ ਸਕਦਾ ਹੈ, ਨੂੰ ਜਨਤਕ ਤੌਰ ’ਤੇ ਨਾਲ ਲਿਜਾਣ (ਕੈਰੀ ਕਰਨ) ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਇਹ ਹੁਕਮ 30 ਮਈ 2026 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਅਨੁਸਾਰ ਇਹ ਪਾਬੰਦੀ ਆਰਮੀ ਕਰਮਚਾਰੀਆਂ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡਾਂ, ਫੈਕਟਰੀ ਸੁਰੱਖਿਆ ਗਾਰਡਾਂ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਸੰਚਾਲਕਾਂ, ਜੁਏਲਰਜ਼ ਸ਼ੋਰੂਮ ਮਾਲਕਾਂ ਅਤੇ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਉਨ੍ਹਾਂ ਸ਼ੂਟਰਾਂ ’ਤੇ ਲਾਗੂ ਨਹੀਂ ਹੋਵੇਗੀ, ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹਨ। ਇਸ ਤੋਂ ਇਲਾਵਾ ਜੈੱਡ ਸ਼੍ਰੇਣੀ ਸੁਰੱਖਿਆ ਪ੍ਰਾਪਤ ਵਿਅਕਤੀਆਂ ਅਤੇ ਮਾਣਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੇ ਵਿਅਕਤੀਆਂ ਨੂੰ ਵੀ ਇਸ ਹੁਕਮ ਤੋਂ ਛੂਟ ਦਿੱਤੀ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।