Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing KMS ਕਾਲਜ ਵਿਖੇ ਜਨਗਣਨਾ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ – ਪ੍ਰਿੰਸੀਪਲ ਡਾ. ਮਾਨਵ ਸੈਣੀ

KMS ਕਾਲਜ ਵਿਖੇ ਜਨਗਣਨਾ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ – ਪ੍ਰਿੰਸੀਪਲ ਡਾ. ਮਾਨਵ ਸੈਣੀ

ਦਸੂਹਾ 13 ਮਈ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਵਿਖੇ ਜਨਗਣਨਾ ਸੰਬੰਧੀ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਪੰਜਾਬ ਵਿੱਚ ਹੋਣ ਵਾਲੀ ਜਨਗਣਨਾ ਦੇ ਮੱਦੇਨਜ਼ਰ ਇਹ ਸੈਮੀਨਾਰ ਲੈਕਚਰਾਰ ਬਲਜੀਤ ਸਿੰਘ ਜੀ ਅਤੇ ਲੈਕਚਰਾਰ ਬੇਅੰਤ ਸਿੰਘ ਜੀ, ਸਕੂਲ ਆਫ ਐਮੀਨੈਂਸ ਦਸੂਹਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਜਨਗਣਨਾ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਹਰ 10 ਸਾਲ ਬਾਅਦ ਜਨਗਣਨਾ ਕਰਵਾਈ ਜਾਂਦੀ ਹੈ। ਆਖਰੀ ਜਨਗਣਨਾ ਸਾਲ 2011 ਵਿੱਚ ਹੋਈ ਸੀ, ਜਦਕਿ 2021 ਵਿੱਚ ਹੋਣ ਵਾਲੀ ਜਨਗਣਨਾ ਕੋਰੋਨਾ ਮਹਾਂਮਾਰੀ ਕਾਰਨ ਨਹੀਂ ਹੋ ਸਕੀ। ਹੁਣ ਇਹ ਜਨਗਣਨਾ 2026-27 ਦੌਰਾਨ ਕਰਵਾਈ ਜਾਵੇਗੀ। ਉਹਨਾਂ ਦੱਸਿਆ ਕਿ ਜਨਗਣਨਾ ਦੋ ਪੜਾਵਾਂ ਵਿੱਚ ਹੋਵੇਗੀ। ਪਹਿਲਾ ਪੜਾਅ 15 ਮਈ 2026 ਤੋਂ 13 ਜੂਨ 2026 ਤੱਕ ਚੱਲੇਗਾ, ਜਦਕਿ ਦੂਜਾ ਪੜਾਅ ਸਾਲ 2027 ਵਿੱਚ ਕਰਵਾਇਆ ਜਾਵੇਗਾ। ਇਸ ਦੌਰਾਨ ਸਰਕਾਰੀ ਕਰਮਚਾਰੀ ਘਰ-ਘਰ ਜਾ ਕੇ ਪਰਿਵਾਰਾਂ ਤੋਂ ਕੁੱਲ 34 ਪ੍ਰਸ਼ਨਾਂ ਰਾਹੀਂ ਜਾਣਕਾਰੀ ਇਕੱਠੀ ਕਰਨਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਸਾਰੇ ਵਸਨੀਕ ਜਨਗਣਨਾ ਕਰਮਚਾਰੀਆਂ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਇਹ ਕਾਰਜ ਸੁਚੱਜੇ ਢੰਗ ਨਾਲ ਪੂਰਾ ਹੋ ਸਕੇ। ਇਸ ਮੌਕੇ ਕਾਲਜ ਦੇ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਨੇ ਵੀ ਵਿਦਿਆਰਥੀਆਂ ਅਤੇ ਸਟਾਫ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜਨਗਣਨਾ ਕਰਮਚਾਰੀਆਂ ਦਾ ਸਨਮਾਨ ਕਰਨਾ ਅਤੇ ਉਹਨਾਂ ਨੂੰ ਲੋੜੀਂਦਾ ਸਹਿਯੋਗ ਦੇਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਜਾਗਰੂਕਤਾ ਸੈਮੀਨਾਰ ਦੌਰਾਨ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ, ਲੈਕਚਰਾਰ ਬਲਜੀਤ ਸਿੰਘ, ਲੈਕਚਰਾਰ ਬੇਅੰਤ ਸਿੰਘ, ਸਟਾਫ਼ ਮੈਂਬਰ ਅਤੇ ਵਿਦਿਆਰਥੀ।