Prime Punjab Times

Latest news
551 ਲੋੜਵੰਦ ਧੀਆਂ-ਪੁੱਤਰਾਂ ਦੇ ਵਿਆਹ ਕਰਵਾ ਕੇ ਸੇਵਾ ਦੀ ਮਿਸਾਲ ਬਣੇ ਸਤਿਗੁਰ ਕਬੀਰ ਸਭਾ , 5 ਜੁਲਾਈ ਨੂੰ 15 ਹੋਰ ਜੋੜੇ ... ਤਨ, ਮਨ ਤੇ ਕੁਦਰਤ ਦੀ ਸ਼ੁੱਧਤਾ ਦਾ ਦਿੱਤਾ ਸੰਦੇਸ਼, ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਦਾ ਆਧਿਆਤਮਿਕ ਸਮਾਗਮ ਸੰਪੰਨ *ਜਸਮੀਤ ਸਿੰਘ ਦੀ ਨੈਸ਼ਨਲ ਖੇਡਾਂ ਲਈ ਹੋਈ ਚੌਣ* ਕਾਦੀਆਂ ਦੀ ਰਾਜਨੀਤੀ ਵਿੱਚ ਨਵਾਂ ਮੋੜ: ਮੁੱਖ ਮੰਤਰੀ ਦੀ ਰੈਲੀ ਦੌਰਾਨ ਜਗਰੂਪ ਸੇਖਵਾਂ ਰਹੇ ਗੈਰਹਾਜ਼ਰ, ਮਾਹਲ ਪਰਿਵਾਰ ਦੀ ... ਪਲਸ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਤਿੰਨ ਰੋਜ਼ਾ ਮੁਹਿੰਮ ਦੀ ਹੋਈ ਸ਼ੁਰੂਆਤ ਹਥਿਆਰ ਬਰਾਮਦਗੀ ਦੌਰਾਨ ਪੁਲਿਸ ’ਤੇ ਫਾਇਰਿੰਗ ਕਰਨ ਵਾਲਾ ਮੁਲਜ਼ਮ ਪੁਲਿਸ ਮੁਕਾਬਲੇ ’ਚ ਜ਼+ਖ਼+ਮੀ ਪੀ.ਐਸ.ਓ.ਯੂ ਦੇ ਰੀਜ਼ਨਲ ਸੈਂਟਰ ਦਸੂਹਾ ਵਿਖੇ ਬੀ.ਏ. ਤੀਸਰੇ ਸਮੈਸਟਰ ਦੇ ਚੇਤਨ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ... ਥਾਨਾ ਡੈਮ ਦੇਖਣ ਆਏ ਗੁਰਦਾਸਪੁਰ ਦੇ ਨੌਜ਼ਵਾਨ ਦੀ ਮੌ+ਤ ਸਾਈਂ ਸੇਵਕ ਸੰਘ ਗੜ੍ਹਦੀਵਾਲਾ ਦਾ 9ਵਾਂ ਸਾਲਾਨਾ ਸਾਈਂ ਸੰਧਿਆ ਦਾ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਣ ਉਪਰੰਤ ਪ੍ਰਾਚੀਨ ਠਾ... ਜ਼ਿਲ੍ਹਾ ਪੁਲਿਸ ਵਲੋਂ ਮਈ ਮਹੀਨੇ ‘ਚ ਐਨ.ਡੀ.ਪੀ.ਐਸ. ਦੇ 95 ਮਾਮਲੇ ਦਰਜ,123 ਗ੍ਰਿਫ਼੍ਰਤਾਰ
ADVERTISEMENT
You are currently viewing ਬੋਰਵੈੱਲ ਚ ਡਿੱਗੇ 3 ਸਾਲਾਂ ਬੱਚੇ ਨੂੰ ਸਹੀ ਸਲਾਮਤ ਰਾਹਤ ਕਾਰਜ ਟੀਮਾਂ ਨੇ ਕੱਢਿਆ ਬਾਹਰ

ਬੋਰਵੈੱਲ ਚ ਡਿੱਗੇ 3 ਸਾਲਾਂ ਬੱਚੇ ਨੂੰ ਸਹੀ ਸਲਾਮਤ ਰਾਹਤ ਕਾਰਜ ਟੀਮਾਂ ਨੇ ਕੱਢਿਆ ਬਾਹਰ

ਗੜ੍ਹਦੀਵਾਲਾ 16 ਮਈ (ਚੌਧਰੀ)

: ਬੀਤੀ ਸ਼ਾਮ ਹੁਸ਼ਿਆਰਪੁਰ ਦੇ ਭੀਖੋਵਾਲ ਨਜ਼ਦੀਕੀ ਪਿੰਡ ਚੱਕ ਸਵਾਨ ਕਰੀਬ 4 ਵਜੇ ਦੇ ਕਰੀਬ ਇੱਕ ਤਿੰਨ ਸਾਲਾਂ ਬੱਚਾ ਗੁਰਕਰਨ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਚੱਕ ਸਵਾਨ ਬੋਰਵੈੱਲ ਚ ਡਿੱਗਿਆ ਸੀ ਜਿਸ ਨੂੰ ਰਾਹਤ ਕਾਰਜ ਟੀਮਾਂ ਨੇ ਰਾਤ 1 ਵਜੇ ਦੇ ਕਰੀਬ ਸਹੀ ਸਰਾਮਤ ਬਾਹਰ ਕੱਢ ਲਿਆ ਗਿਆ ਹੈ।

ਇਸ ਪੂਰਾ ਅਪ੍ਰੇਸਨ ਨੂੰ ਜਿਲਾ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਸੁਪਰਵੀਜ਼ਨ ਚ ਚਲਾਇਆ ਗਿਆ। ਉਨ੍ਹਾਂ ਦੇ ਦੇ ਨਾਲ ਐਸ ਐਸ ਪੀ ਸੰਦੀਪ ਮਲਿਕ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

ਇਸ ਤੋਂ ਇਲਾਵਾ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੀ ਟੀਮ, ਐਨ ਡੀ ਆਰ ਐਫ ਦੀ ਟੀਮ ਤੇ ਹੋਰ ਜੱਥੇਬੰਦੀਆਂ ਦੇ ਆਗੂਆਂ ਦੀ ਸਖਤ ਮੇਹਨਤ ਸਦਕਾ ਇਸ ਬੱਚੈ ਨੂੰ ਸਹੀ ਸਲਾਮਤ ਬੋਰਵੈੱਲ ਚੋਂ ਬਾਹਰ ਕੱਢਿਆ ਗਿਆ ਹੈ। ਇਸ ਬੱਚੇ ਦੀ ਸਲਾਮਤੀ ਲਈ ਮਾਤਾ ਪਿਤਾ ਤੇ ਲੱਖਾਂ ਲੋਕਾਂ ਨੇ ਪ੍ਰਮਾਤਮਾ ਅੱਗੇ ਅਰਦਾਸਾਂ ਕੀਤੀਆਂ।

ਜਿਲਾ ਪ੍ਰਸ਼ਾਸਨ ਵਲੋਂ ਇਸ ਬੱਚੇ ਨੂੰ ਬਾਹਰ ਕੱਢਣ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਸਨ। ਡਾਕਟਰਾਂ ਦੀ ਸਪੈਸ਼ਲ ਟੀਮ ਵੀ ਮੌਕੇ ਤੇ ਮੌਜੂਦ ਸੀ। ਬੱਚੇ ਨੂੰ ਬੋਰਵੈੱਲ ਚੋਂ ਕੱਢਣ ਤੋਂ ਬਾਅਦ ਡਾਕਟਰਾਂ ਦੀ ਸਪੈਸ਼ਲ ਟੀਮ ਦੀ ਸੁਪਰਵੀਜ਼ਨ ਚ ਇਸ ਬੱਚੈ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਲੈ ਜਾਇਆ ਗਿਆ। ਜਿੱਥੇ ਰਾਜਨਿਤਕ ਆਗੂਆਂ ਨੂ ਪਹੁੰਚ ਕੇ ਬੱਚੇ ਦਾ ਹਾਲ ਜਾਣਿਆ।

error: copy content is like crime its probhihated