Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing *ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ*

*ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ*

ਚੰਡੀਗੜ੍ਹ/ਗੁਰਦਾਸਪੁਰ /ਅਵਿਨਾਸ਼ ਸ਼ਰਮਾ , 18 ਮਈ(ਪ੍ਰਾਈਮ ਪੰਜਾਬ ਟਾਈਮਜ) 

*— ਗ੍ਰਿਫ਼ਤਾਰ ਮੁਲਜ਼ਮਾਂ ਨੂੰ ਆਪਣੇ ਵਿਦੇਸ਼ੀ ਹੈਂਡਲਰ ਜ਼ਰੀਏ ਪ੍ਰਾਪਤ ਹੋਏ ਸਨ ਦੋ ਹੈਂਡ-ਗ੍ਰਨੇਡ: ਡੀਜੀਪੀ ਗੌਰਵ ਯਾਦਵ*

*ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਗੁਰਦਾਸਪੁਰ ਆਦਿੱਤਿਆ*

: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ ਵਿਖੇ ਦੁਕਾਨ ਨੇੜੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਇੱਕ ਹੋਰ ਹੈਂਡ-ਗ੍ਰਨੇਡ ਸਮੇਤ ਗ੍ਰਿਫ਼ਤਾਰ ਕਰਕੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਿੱਲਾ ਵਾਸੀ ਰਾਮਾ ਮੰਡੀ, ਗਣੇਸ਼ ਨਗਰ,ਜਲੰਧਰ; ਕਰਨਜੀਤ ਸਿੰਘ ਉਰਫ਼ ਕਰਨ ਵਾਸੀ ਤਾਰਾਪੁਰ, ਅੰਮ੍ਰਿਤਸਰ; ਅਤੇ ਸਤਨਾਮ ਸਿੰਘ ਵਾਸੀ ਪਿੰਡ ਬੋਪਾਰਾਏ, ਅੰਮ੍ਰਿਤਸਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ 27 ਅਪ੍ਰੈਲ, 2026 ਨੂੰ ਗੁਰਦਾਸਪੁਰ ਦੇ ਗੀਤਾ ਭਵਨ ਰੋਡ ‘ਤੇ ਸਥਿਤ ਇੱਕ ਦੁਕਾਨ ਨੇੜੇ ਅਣ-ਚੱਲਿਆ ਹੈਂਡ ਗ੍ਰਨੇਡ ਮਿਲਿਆ ਸੀ। ਇਸ ਉਪਰੰਤ ਬੰਬ ਸਕੁਐਡ ਵੱਲੋਂ ਇਸਨੂੰ ਸਫਲਤਾਪੂਰਵਕ ਨਕਾਰਾ ਕੀਤੇ ਜਾਣ ਤੋਂ ਬਾਅਦ, ਪੁਲਿਸ ਨੇ ਇਹ ਗ੍ਰਨੇਡ ਆਪਣੇ ਕਬਜ਼ੇ ਵਿੱਚ ਲੈ ਲਿਆ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਾਮਲੇ ਦੀ ਵਿਆਪਕ ਜਾਂਚ ਤੋਂ ਬਾਅਦ, ਪੁਲਿਸ ਨੇ ਦੁਕਾਨ ਨੇੜੇ ਹੈਂਡ ਗ੍ਰਨੇਡ ਸੁੱਟਣ ‘ਚ ਸ਼ਾਮਲ ਦੋਸ਼ੀਆਂ ਦੀ ਪਛਾਣ ਕਰ ਲਈ। ਜਾਂਚ ਦੌਰਾਨ, ਗ੍ਰਿਫ਼ਤਾਰ ਮੁਲਜ਼ਮ ਅਮਰਜੀਤ ਸਿੰਘ ਉਰਫ਼ ਬਿੱਲਾ ਦੇ ਘਰ ਤੋਂ ਇੱਕ ਹੋਰ ਹੈਂਡ ਗ੍ਰਨੇਡ ਵੀ ਬਰਾਮਦ ਹੋਇਆ ਹੈ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਆਪਣੇ ਹੈਂਡਲਰ ਜ਼ਰੀਏ ਉਨ੍ਹਾਂ ਨੂੰ ਦੋ ਹੈਂਡ ਗ੍ਰਨੇਡ ਪ੍ਰਾਪਤ ਹੋਏ ਸਨ।

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਸ ਕੇਸ ਸਬੰਧੀ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ।

ਸੀਸੀਟੀਵੀ ਫੁਟੇਜ, ਖੁਫੀਆ ਜਾਣਕਾਰੀ ਅਤੇ ਤਕਨੀਕੀ ਵਿਸ਼ਲੇਸ਼ਣ ਦੀ ਮਦਦ ਨਾਲ ਪਤਾ ਚੱਲਿਆ ਕਿ ਪਲਸਰ ਮੋਟਰਸਾਈਕਲ ‘ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਵੱਲੋਂ ਅਸ਼ੋਕਾ ਚਿਪਸ ਨੇੜੇ ਗ੍ਰਨੇਡ ਸੁਟਿਆ ਗਿਆ ਸੀ, ਜਿਸ ਉਪਰੰਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਐਸਐਸਪੀ ਨੇ ਦੱਸਿਆ ਕਿ ਇਸ ਕੇਸ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਾਇਤਾ ਨੈਟਵਰਕਾਂ ਦੀ ਭੂਮਿਕਾ ਸਮੇਤ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਪੁਲਿਸ ਥਾਣਾ ਸਿਟੀ ਗੁਰਦਾਸਪੁਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਐਫਆਈਆਰ ਨੰਬਰ 113 ਮਿਤੀ 27.04.2026 ਨੂੰ ਇੱਕ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਬਾਅਦ ‘ਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਸਬੰਧਤ ਧਾਰਾਵਾਂ ਨੂੰ ਜੋੜਿਆ ਗਿਆ।