Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਐਸ.ਆਈ.ਆਰ. ਤਹਿਤ 25 ਜੂਨ ਤੋਂ ਘਰ-ਘਰ ਜਾ ਕੇ ਫਾਰਮ ਭਰਵਾਉਣਗੇ ਬੀ.ਐਲ.ਓ :  ਆਸ਼ਿਕਾ ਜੈਨ

ਐਸ.ਆਈ.ਆਰ. ਤਹਿਤ 25 ਜੂਨ ਤੋਂ ਘਰ-ਘਰ ਜਾ ਕੇ ਫਾਰਮ ਭਰਵਾਉਣਗੇ ਬੀ.ਐਲ.ਓ :  ਆਸ਼ਿਕਾ ਜੈਨ

ਹੁਸ਼ਿਆਰਪੁਰ, 18 ਮਈ (ਪ੍ਰਾਈਮ ਪੰਜਾਬ ਟਾਈਮਜ) 

ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀਆਂ ਜਾ ਰਹੀਆਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਤਹਿਤ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀ.ਐਲ.ਓ. ਜ਼ਿਲ੍ਹੇ ਵਿੱਚ ਘਰ-ਘਰ ਜਾ ਕੇ ਵੋਟਰ ਫਾਰਮ ਭਰਵਾਉਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਇਹ ਸਾਰੀ ਪ੍ਰਕਿਰਿਆ ਪਾਰਦਰਸ਼ਤਾ, ਨਿਰਪੱਖਤਾ ਅਤੇ ਨਿਰਧਾਰਤ ਨਿਯਮਾਂ ਦੇ ਅੰਦਰ ਕੀਤੀ ਜਾਵੇਗੀ ਤਾਂ ਜੋ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾ ਸਕੇ ਅਤੇ ਅਯੋਗ ਵਿਅਕਤੀਆਂ ਦੇ ਨਾਮ ਸੂਚੀ ਵਿੱਚੋਂ ਹਟਾ ਦਿੱਤੇ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਐਸ.ਆਈ.ਆਰ ਤਹਿਤ ਸਾਰੇ ਵੋਟਰਾਂ ਲਈ ਬੀ.ਐਲ.ਓ. ਵਲੋਂ ਦਿੱਤੇ ਜਾਣ ਵਾਲੇ ਫਾਰਮ ਨੂੰ ਭਰਨਾ ਜ਼ਰੂਰੀ ਹੋਵੇਗਾ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬੀ.ਐਲ.ਓਜ਼ ਦੀ ਸਿਖਲਾਈ ਅਤੇ ਹੋਰ ਸਾਰੀਆਂ ਤਿਆਰੀਆਂ 15 ਜੂਨ ਤੋਂ 24 ਜੂਨ, 2026 ਦੇ ਵਿਚਕਾਰ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਪ੍ਰੀ-ਐਸ.ਆਈ.ਆਰ ਮੈਪਿੰਗ ਦੇ ਤਹਿਤ ਜ਼ਿਲ੍ਹੇ ਦੇ ਕੁੱਲ 12,68,522 ਵੋਟਰਾਂ ਵਿੱਚੋਂ 11,14,487 ਵੋਟਰਾਂ ਦੀ ਮੈਪਿੰਗ ਪੂਰੀ ਹੋ ਗਈ ਹੈ, ਜੋ ਕਿ ਕੁੱਲ ਵੋਟਰਾਂ ਦਾ 87.86 ਪ੍ਰਤੀਸ਼ਤ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ 24 ਜੁਲਾਈ, 2026 ਤੱਕ ਪੂਰੀ ਹੋ ਜਾਵੇਗੀ, ਅਤੇ ਡਰਾਫਟ ਵੋਟਰ ਸੂਚੀ 31 ਜੁਲਾਈ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ, 2026 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ 28 ਸਤੰਬਰ, 2026 ਤੱਕ ਹੱਲ ਕੀਤੇ ਜਾਣਗੇ। ਸਾਰੇ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਤੋਂ ਬਾਅਦ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇਸ ਵਿਸ਼ੇਸ਼ ਮੁਹਿੰਮ ਦੇ ਸਫਲ ਅਤੇ ਪਾਰਦਰਸ਼ੀ ਸੰਪੂਰਨਤਾ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਆਪਣੇ ਬੂਥ ਪੱਧਰੀ ਏਜੰਟ ਵੀ ਨਿਯੁਕਤ ਕੀਤੇ ਅਤੇ ਵੋਟਰਾਂ ਨੂੰ ਸਮੇਂ ਸਿਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਚੋਣ ਕਾਨੂੰਨਗੋ ਲਖਬੀਰ ਸਿੰਘ, ਆਮ ਆਦਮੀ ਪਾਰਟੀ ਤੋਂ ਜੈ ਰਾਮ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਭਾਰਤੀ ਜਨਤਾ ਪਾਰਟੀ ਤੋਂ ਭੂਸ਼ਣ ਕੁਮਾਰ ਸ਼ਰਮਾ ਅਤੇ ਐਡਵੋਕੇਟ ਗੌਰਵ ਗਰਗ, ਸ਼੍ਰੋਮਣੀ ਅਕਾਲੀ ਦਲ (ਬ) ਤੋਂ ਗੁਰਿੰਦਰ ਸਿੰਘ ਗੋਲਡੀ ਅਤੇ ਸਮਾਜ ਕਲਿਆਣ ਮੋਰਚਾ ਤੋਂ ਬਲਵਿੰਦਰ ਕੁਮਾਰ ਸਮੇਤ ਹੋਰ ਨੁਮਾਇੰਦੇ ਵੀ ਮੌਜੂਦ ਸਨ।