Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing DAV ਪਬਲਿਕ ਸਕੂਲ ਗੜਦੀਵਾਲਾ ਦੇ ਬਾਰਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ

DAV ਪਬਲਿਕ ਸਕੂਲ ਗੜਦੀਵਾਲਾ ਦੇ ਬਾਰਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ

ਗੜ੍ਹਦੀਵਾਲਾ 19 ਮਈ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਨੇ ਸੀਨੀਅਰ ਸੈਕੰਡਰੀ (ਜਮਾਤ ਬਾਰਵੀਂ) ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਤੀਜਾ 100 ਫੀਸਦੀ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਵਿਸ਼ੇਸ਼ ਉਪਲਬਧੀ ਨਾਲ ਸਕੂਲ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਬਣ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿੱਚ ਉੱਚ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰੀਖਿਆ ਵਿੱਚੋਂ ਸਿਮਰਨਪ੍ਰੀਤ ਕੌਰ ਨੇ 81.2% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਜਸ਼ਨਪ੍ਰੀਤ ਕੌਰ ਨੇ 75.8% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ ਸਾਨੀਆ ਡਡਵਾਲ ਨੇ 73.3% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਏਂਜਲ ਨੇ 69.8% ਅੰਕ ਹਾਸਲ ਕਰਕੇ ਚੌਥਾ ਸਥਾਨ ਹਸਲ ਕੀਤਾ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਬੱਚਿਆਂ ਦੀ ਲਗਨ, ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪ੍ਰਤੀਬੱਧ ਹੈ ਅਤੇ ਅਜਿਹੇ ਨਤੀਜੇ ਸੰਸਥਾ ਲਈ ਮਾਣ ਵਾਲੀ ਗੱਲ ਹਨ। ਪ੍ਰਿੰਸੀਪਲ ਨੇ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੇ ਪੜ੍ਹਾਈ ਦੇ ਨਾਲ-ਨਾਲ ਅਨੁਸ਼ਾਸਨ ਅਤੇ ਨੈਤਿਕ ਮੁੱਲਾਂ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ।

ਸਕੂਲ ਦੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੀ ਇਸ ਸਫਲਤਾ ‘ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸ਼ਾਨਦਾਰ ਨਤੀਜੇ ਤੋਂ ਬਾਅਦ ਸਕੂਲ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਖੁਸ਼ੀ ਮਨਾਈ ਗਈ। ਸਕੂਲ ਪ੍ਰਬੰਧਕ ਕਮੇਟੀ ਨੇ ਵੀ ਵਿਦਿਆਰਥੀਆਂ ਦੀ ਇਸ ਕਾਮਯਾਬੀ ‘ਤੇ ਮਾਣ ਮਹਿਸੂਸ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਉੱਚੀਆਂ ਮੰਜਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਹ ਨਤੀਜਾ ਸਕੂਲ ਦੀ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਅਧਿਆਪਕਾਂ ਦੀ ਨਿਰੰਤਰ ਮਿਹਨਤ ਦਾ ਪ੍ਰਤੀਕ ਹੈ।