Prime Punjab Times

Latest news
DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਫ੍ਰੀ ਮੈਡੀਕਲ ਕੈਂਪ ਆਯੋਜਿਤ, 200 ਮਰੀਜ਼ਾਂ ਨੇ ਲਿਆ ਲਾਹਾ DAV ਪਬਲਿਕ ਸਕੂਲ ਗੜਦੀਵਾਲਾ ਦੇ ਬਾਰਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ ਗਰਮੀ ਤੋਂ ਬਚਾਅ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ : ਪ੍ਰਿੰਸੀਪਲ ਮੈਡੀਕਲ ਅਫ਼ਸਰ ਬੀਬੀਐਮਬੀ ਵਧੀਆ ਸੇਵਾਵਾਂ ਪ੍ਰਧਾਨ ਕਰਨ ਲਈ ਡਾ.ਅਭਿਤੋਜ ਸਿੰਘ ਨੂੰ ਕੀਤਾ ਸਨਮਾਨਿਤ ਕੰਢੀ ਦੇ ਪਿੰਡ ਸੰਸਾਰਪੁਰ ਵਿਖੇ ਮੁਫਤ ਆਯੁਰਵੈਦਿਕ ਮੈਡੀਕਲ ਕੈਂਪ 25 ਮਈ ਨੂੰ  ਐਸ.ਆਈ.ਆਰ. ਤਹਿਤ 25 ਜੂਨ ਤੋਂ ਘਰ-ਘਰ ਜਾ ਕੇ ਫਾਰਮ ਭਰਵਾਉਣਗੇ ਬੀ.ਐਲ.ਓ :  ਆਸ਼ਿਕਾ ਜੈਨ
ADVERTISEMENT
You are currently viewing ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ

ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ

ਬਟਾਲਾ, 22 ਮਈ (ਅਵਿਨਾਸ਼ ਸ਼ਰਮਾ)

: ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਏ ਜਾ ਰਹੇ “ਆਪਰੇਸ਼ਨ ਪ੍ਰਹਾਰ-2” ਤਹਿਤ ਬਟਾਲਾ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇਹ ਜਾਣਕਾਰੀ ਪ੍ਰੈਸ ਕਾਨਫਰੰਸ ਦੌਰਾਨ  ਸੰਦੀਪ ਕੁਮਾਰ ਵਡੇਰਾ, ਐਸ.ਪੀ ਇੰਨਵੈਸਟੀਗੇਸ਼ਨ ਬਟਾਲਾ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਮਾਨਯੋਗ ਡੀ.ਜੀ.ਪੀ ਪੰਜਾਬ ਦੇ ਹੁਕਮਾਂ ਅਤੇ  ਮਹਿਤਾਬ ਸਿੰਘ IPS, ਐੱਸ.ਐੱਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜੋਗਾ ਸਿੰਘ PPS, ਡੀ.ਐੱਸ.ਪੀ ਡੇਰਾ ਬਾਬਾ ਨਾਨਕ ਦੀ ਨਿਗਰਾਨੀ ਵਿੱਚ ਇੰਸਪੈਕਟਰ ਸੁਖਰਾਜ ਸਿੰਘ ਇੰਚਾਰਜ CIA ਸਟਾਫ ਬਟਾਲਾ ਅਤੇ ਐਸ.ਆਈ ਅਸ਼ੋਕ ਕੁਮਾਰ ਮੁੱਖ ਅਫਸਰ ਥਾਣਾ ਡੇਰਾ ਬਾਬਾ ਨਾਨਕ ਦੀ ਟੀਮ ਨੇ ਕਾਰਵਾਈ ਕਰਦਿਆਂ ਅਸ਼ੀਸ ਮਸੀਹ ਉਰਫ਼ ਸੀਪਾ ਪੁੱਤਰ ਸੈਮੁਅਲ ਮਸੀਹ ਵਾਸੀ ਸਾਹਪੁਰ ਜਾਜਨ ਨੂੰ ਕਾਬੂ ਕੀਤਾ।

ਪੁਲਿਸ ਨੇ ਮੁਲਜ਼ਮ ਪਾਸੋਂ ਇੱਕ .30 ਬੋਰ ਬਰੇਟਾ ਪਿਸਟਲ ਅਤੇ 3 ਜ਼ਿੰਦਾ ਰੌਂਦ .30 ਬੋਰ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਵਿੱਚ ਮੁਕੱਦਮਾ ਨੰਬਰ 101 ਮਿਤੀ 20-05-2026 ਅਧੀਨ ਧਾਰਾ 25/54/59 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਐਸ.ਪੀ ਇੰਨਵੈਸਟੀਗੇਸ਼ਨ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀ ਅਸ਼ੀਸ ਉਰਫ਼ ਸੀਪਾ ਨੇ ਖੁਲਾਸਾ ਕੀਤਾ ਕਿ ਮਿਤੀ 25 ਮਾਰਚ 2026 ਨੂੰ ਸੁਖਰਾਜ ਸਿੰਘ ਉਰਫ਼ ਕਾਕਾ ਪੱਡੇ ‘ਤੇ ਹੋਈ ਗੋਲੀਬਾਰੀ ਦੌਰਾਨ ਉਸ ਨੇ ਰੇਕੀ ਕੀਤੀ ਸੀ। ਇਸ ਸਬੰਧੀ ਦਰਜ ਮੁਕੱਦਮਾ ਨੰਬਰ 47 ਮਿਤੀ 25-03-2026 ਵਿੱਚ ਵੀ ਉਹ ਲੋੜੀਂਦਾ ਸੀ।

ਪੁਲਿਸ ਵੱਲੋਂ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

error: copy content is like crime its probhihated