Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ

DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ

ਗੜ੍ਹਦੀਵਾਲਾ 21ਮਈ (ਚੌਧਰੀ) 

: ਅੱਜ ਲਾਲਾ ਜਗਤ ਨਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਵਿਖੇ ਨੰਨੇ-ਮੁੰਨੇ ਵਿਦਿਆਰਥੀਆਂ ਵੱਲੋਂ “ਯੈਲੋ ਡੇ” ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੀਲੇ ਰੰਗ ਦੀ ਰੌਣਕ ਨਾਲ ਚਮਕ ਉਠਿਆ। ਨਰਸਰੀ ਅਤੇ ਕਿੰਡਰਗਾਰਟਨ ਦੇ ਵਿਦਿਆਰਥੀ ਪੀਲੇ ਰੰਗ ਦੇ ਸੁੰਦਰ ਪਹਿਰਾਵਿਆਂ ਵਿੱਚ ਸਕੂਲ ਪਹੁੰਚੇ ਅਤੇ ਆਪਣੇ ਨਾਲ ਪੀਲੇ ਰੰਗ ਨਾਲ ਸੰਬੰਧਿਤ ਵੱਖ-ਵੱਖ ਵਸਤਾਂ ਵੀ ਲੈ ਕੇ ਆਏ।

ਵਿਦਿਆਰਥੀਆਂ ਨੇ ਪੀਲੇ ਰੰਗ ਨਾਲ ਜੁੜੀਆਂ ਕਵਿਤਾਵਾਂ, ਗੀਤਾਂ ਅਤੇ ਨੱਚ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਅਧਿਆਪਕਾਂ ਵੱਲੋਂ ਬੱਚਿਆਂ ਨੂੰ ਪੀਲੇ ਰੰਗ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਪੀਲਾ ਰੰਗ ਖੁਸ਼ੀ, ਉਰਜਾ ਅਤੇ ਉਮੀਦ ਦਾ ਪ੍ਰਤੀਕ ਹੈ। ਇਸ ਦੌਰਾਨ ਬੱਚਿਆਂ ਲਈ ਰੰਗ-ਭਰਾਈ, ਆਬਜੈਕਟ ਪਛਾਣ ਅਤੇ ਕਲਾ ਗਤੀਵਿਧੀਆਂ ਵੀ ਕਰਵਾਈਆਂ ਗਈਆਂ।

ਸਮਾਗਮ ਦੇ ਅੰਤ ਵਿੱਚ ਬੱਚਿਆਂ ਨੂੰ ਟਾਫੀਆਂ ਅਤੇ ਤਾਜ਼ੇ ਫਲ ਵੀ ਵੰਡੇ ਗਏ,ਜਿਸ ਨਾਲ ਬੱਚਿਆਂ ਦੀ ਖੁਸ਼ੀ ਹੋਰ ਵੀ ਵੱਧ ਗਈ ।ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਬੌਧਿਕ ਅਤੇ ਰਚਨਾਤਮਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਸਮਾਗਮ ਦੌਰਾਨ ਬੱਚਿਆਂ ਦੇ ਖਿੜਦੇ ਚਿਹਰੇ ਅਤੇ ਉਤਸ਼ਾਹ ਨੇ ਪੂਰੇ ਸਕੂਲ ਨੂੰ ਖੁਸ਼ੀਆਂ ਨਾਲ ਭਰ ਦਿੱਤਾ।