Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ

ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ

ਸ਼ਾਮਚੁਰਾਸੀ / ਹਰਿਆਣਾ (ਚੌਧਰੀ) 

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਤੁਰੰਤ ਹਸਪਤਾਲ ਪਹੁੰਚ ਕੇ ਜਾਣਿਆ ਬੱਚਿਆਂ ਦਾ ਹਾਲ

ਪੁਲਿਸ ਪ੍ਰਸ਼ਾਸਨ ਨੂੰ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼

 : ਸਥਾਨਕ ਦੋਸੜਕਾ-ਸ਼ਾਮਚੁਰਾਸੀ ਰੋਡ ‘ਤੇ ਅੱਜ ਦੁਪਹਿਰ ਸਮੇਂ ਟਿੱਪਰ ਅਤੇ ਸਕੂਲੀ ਵਿਦਿਆਰਥੀਆਂ ਦੀ ਬੱਸ ਵਿਚਾਲੇ ਹੋਏ ਹਾਦਸੇ ਤੋਂ ਤੁਰੰਤ ਬਾਅਦ ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਵਿਖੇ ਪਹੁੰਚ ਕੇ ਖੁੱਦ ਬੱਚਿਆਂ ਦਾ ਚੈਕਅੱਪ ਕਰਨ ਦੇ ਨਾਲ-ਨਾਲ ਸੁੱਖ-ਸਾਂਦ ਦੀ ਜਾਣਕਾਰੀ ਲੈਂਦਿਆਂ ਮੁੱਢਲੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ।

ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਾਦਸੇ ਬਾਰੇ ਪਤਾ ਲੱਗਦੇ ਸਾਰ ਹੀ ਡਾਕਟਰਾਂ ਦੀ ਟੀਮ ਨੂੰ ਤੁਰੰਤ ਇਲਾਜ ਲਈ ਕਿਹਾ ਗਿਆ ਅਤੇ ਮੌਜੂਦਾ ਸਮੇਂ ਬੱਸ ਡਰਾਈਵਰ ਅਤੇ ਸਾਰੇ ਬੱਚੇ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਦੱਸਿਆ ਕਿ ਕੁਝ ਬੱਚਿਆਂ ਨੂੰ ਮੁੱਢਲੇ ਇਲਾਜ ਉਪਰੰਤ ਸੀ.ਐਸ.ਸੀ. ਸ਼ਾਮਚੁਰਾਸੀ ਤੋਂ ਡਿਸਚਾਰਜ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ 4 ਬੱਚਿਆਂ ਦੇ ਮਾਮੂਲੀ ਸੱਟਾਂ ਲੱਗਣ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ ਜਿਥੇ ਉਨ੍ਹਾਂ ਦਾ ਲੋੜੀਂਦਾ ਇਲਾਜ ਸ਼ੁਰੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿਚ ਦਾਖਲ ਬੱਚਿਆਂ ਦੀ ਸਕੈਨ ਕਰਨ ਉਪਰੰਤ ਰਿਪੋਰਟ ਆਉਣ ‘ਤੇ ਉਨ੍ਹਾਂ ਨੂੰ ਲੋੜੀਂਦੇ ਇਲਾਜ ਤੋਂ ਬਾਅਦ ਡਿਸਚਾਰਜ ਕਰ ਦਿੱਤਾ ਜਾਵੇਗਾ।

 ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਮਾਮਲੇ ਵਿਚ ਬਣਦੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇ ਤਾਂ ਜੋ ਕੋਈ ਭਵਿੱਖ ਵਿਚ ਅਜਿਹੀ ਲਾਪ੍ਰਵਾਹੀ ਨਾ ਕਰੇ। ਜ਼ਿਕਰਯੋਗ ਹੈ ਕਿ ਇਹ ਹਾਦਸਾ ਟਿੱਪਰ ਅਤੇ ਸਨਵੈਲੀ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥੀਆਂ ਵਾਲੀ ਬੱਸ ਵਿਚਾਲੇ ਵਾਪਰਿਆ।

ਕੈਪਸ਼ਨ: ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਸਿਵਲ ਹਸਪਤਾਲ ਵਿਖੇ ਵਿਦਿਆਰਥੀਆਂ ਦੀ ਸਿਹਤ ਬਾਰੇ ਜਾਣਕਾਰੀ ਲੈਂਦੇ ਹੋਏ।