Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ

DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ

ਗੜ੍ਹਦੀਵਾਲਾ ()22 ਮਈ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ “ਵਿਸ਼ਵ ਤੰਬਾਕੂ ਨਿਸ਼ੇਧ ਦਿਵਸ” ਦੇ ਮੌਕੇ ‘ਤੇ ਵਿਦਿਆਰਥੀਆਂ ਨੂੰ ਤੰਬਾਕੂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਇੰਟਰ ਹਾਊਸ ਪੇਂਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਬੜੇ ਹੀ ਉਤਸ਼ਾਹ ਨਾਲ ਕਰਵਾਏ ਗਏ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਜੀਉਣ ਲਈ ਪ੍ਰੇਰਿਤ ਕਰਨਾ ਅਤੇ ਸਮਾਜ ਵਿੱਚ ਨਸ਼ਾ ਮੁਕਤ ਸੰਦੇਸ਼ ਫੈਲਾਉਣਾ ਸੀ।ਇਸ ਮੁਕਾਬਲੇ ਦਾ ਆਯੋਜਨ ਤੀਸਰੇ ਸਦਨ ਰਾਵੀ ਸਦਨ ਦੇ ਦੁਆਰਾ ਕੀਤਾ ਗਿਆ ਸੀ। ਜਿਸ ਦੇ ਅੰਤਰਗਤ ਚਾਰੋਂ ਹਾਊਸ ਦੇ ਚਾਰ ਚਾਰ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਭਾਗ ਲੈਣਾ ਸੀ। ਇਸ ਮੁਕਾਬਲੇ ਵਿੱਚ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਹ ਮੁਕਾਬਲਾ ਜਮਾਤ ਅੱਠਵੀਂ ਤੋਂ ਲੈ ਕੇ ਬਾਰਵੀਂ ਤੱਕ ਦੇ ਵਿਦਿਆਰਥੀਆਂ ਦਾ ਕਰਵਾਇਆ ਗਿਆ ਸੀ। ਪਹਿਲੇ ਸਦਨ ਵਿੱਚ ਦਿਕਸ਼ਾ, ਵਰਿੰਦਾ ਕ੍ਰਾਂਤੀ ਅਤੇ ਹਰਮਨ ਨੇ ਭਾਗ ਲਿਆ। ਦੂਸਰੇ ਸਦਨ ਵਿੱਚੋਂ ਦਿਵਿਆ,ਅਨੁਖਸਾ, ਰਣਵੀਰ,ਬਲਜਿੰਦਰ ਨੇ ਭਾਗ ਲਿਆ ।ਤੀਸਰੇ ਸਦਨ ਵਿੱਚੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਨਾਮ ਸਿਮਰਨਜੀਤ, ਪਾਇਨ,ਨਵਜੋਤ, ਰਾਜਵਿੰਦਰ ਸਨ। ਚੌਥੇ ਸਦਨ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਨਾਮ ਵਿਰਾਟ, ਰਵਨੀਤ ਅਰਸ਼ਪ੍ਰੀਤ ਕੌਰ ਅਤੇ ਭਾਰਤੀ ਸਨ ।ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਗਈਆਂ ਪੇਂਟਿੰਗਾਂ ਅਤੇ ਪੋਸਟਰਾਂ ਵਿੱਚ ਤੰਬਾਕੂ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ, ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਨਸ਼ਾ ਰਹਿਤ ਜੀਵਨ ਦੇ ਮਹੱਤਵ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਦਰਸਾਇਆ ਗਿਆ। “ਤੰਬਾਕੂ ਛੱਡੋ, ਜੀਵਨ ਬਚਾਓ”, “ਨਸ਼ਾ ਮੌਤ ਦਾ ਦਰਵਾਜ਼ਾ ਹੈ” ਅਤੇ “ਸਿਹਤਮੰਦ ਯੁਵਾ, ਮਜ਼ਬੂਤ ਭਾਰਤ ਵਰਗੇ ਪ੍ਰਭਾਵਸ਼ਾਲੀ ਸੰਦੇਸ਼ਾਂ ਨੇ ਸਭ ਦਾ ਧਿਆਨ ਆਪਣੀ ਵੱਲ ਖਿੱਚਿਆ।

ਮੁਕਾਬਲੇ ਦੌਰਾਨ ਵਿਦਿਆਰਥੀਆਂ ਦੇ ਚਿਹਰਿਆਂ ‘ਤੇ ਉਤਸ਼ਾਹ ਅਤੇ ਰਚਨਾਤਮਕਤਾ ਸਾਫ਼ ਝਲਕ ਰਹੀ ਸੀ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਤੰਬਾਕੂ ਸੇਵਨ ਕਾਰਨ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਜਿਵੇਂ ਕਿ ਕੈਂਸਰ, ਦਿਲ ਦੀਆਂ ਬਿਮਾਰੀਆਂ ਅਤੇ ਸਾਹ ਸੰਬੰਧੀ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਸੰਦੇਸ਼ ਵੀ ਦਿੱਤਾ ਕਿ ਉਹ ਆਪਣੇ ਪਰਿਵਾਰ ਅਤੇ ਸਮਾਜ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ।

ਪ੍ਰਿੰਸੀਪਲ ਸ਼ੇਖਰ ਮੋਦਗਿਲ ਨੇ ਇਸ ਮੌਕੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾ ਸਿਰਫ਼ ਵਿਦਿਆਰਥੀਆਂ ਦੀ ਕਲਾਤਮਕ ਯੋਗਤਾ ਨੂੰ ਨਿਖਾਰਦੀਆਂ ਹਨ, ਸਗੋਂ ਉਨ੍ਹਾਂ ਵਿੱਚ ਸਮਾਜਿਕ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਸਮਾਗਮ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਭ ਨੇ ਨਸ਼ਾ ਮੁਕਤ ਸਮਾਜ ਬਣਾਉਣ ਦਾ ਸੰਕਲਪ ਵੀ ਲਿਆ।