Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ

ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ

ਗੜ੍ਹਦੀਵਾਲਾ 22 ਮਈ (ਚੌਧਰੀ ) 

: 26 ਮਈ ਨੂੰ ਆ ਰਹੀਆਂ ਨਗਰ ਕੌਂਸਲ ਚੋਣਾਂ ਦੇ ਸੰਬੰਧ ਵਿੱਚ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਟਾਂਡਾ ਦੀ ਅਗਵਾਹੀ ਵਿੱਚ ਕੀਤਾ ਗਿਆ। ਰਸੂਲਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ ਸਰਦਾਰ ਕਮਲਜੀਤ ਸਿੰਘ ਰਸੂਲਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਉਮੀਦਵਾਰ ਬਹੁਤ ਮਿਹਨਤੀ ਸੂਝਵਾਨ ਪੜੇ ਲਿਖੇ ਹਨ ਜੋ ਕਿ ਸ਼ਹਿਰ ਦੇ ਵਿਕਾਸ ਵਿੱਚ ਆਪਣਾ ਵੱਡਾ ਯੋਗਦਾਨ ਪਾਉਣਗੇ ਉਹਨਾਂ ਨੇ ਕਿਹਾ ਕਿ ਸਾਡੇ ਵਰਕਰ ਅਤੇ ਅਹੁਦੇਦਾਰ ਸ਼੍ਰੋਮਣੀ ਅਕਾਲੀਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਗੇ ਉਹਨਾਂ ਨੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਿਨੋ ਦਿਨ ਤਕੜਾ ਹੋ ਰਿਹਾ ਹੈ ਸਰਦਾਰ ਰਸੂਲਪੁਰ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਸੂਬਾ ਸਰਕਾਰ ਵਿਕਾਸ ਪੱਖੋਂ ਪੂਰੀ ਤਰਹਾਂ ਫੇਲ ਹੋ ਚੁੱਕੀ ਹੈ ਅਤੇ ਸੂਬਾ ਵਿਕਾਸ ਪੱਖੋਂ ਪੱਛੜ ਚੁੱਕਾ ਹੈ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਝੂਠ ਪ੍ਰਚਾਰ ਕਰਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਗੜ੍ਹਦੀਵਾਲ ਸ਼ਹਿਰ ਸਫਾਈ ਪੱਖੋਂ ਜ਼ਿਲ੍ਹੇ ਵਿੱਚ ਪਹਿਲੇ ਨੰਬਰ ਵਿੱਚ ਆਇਆ ਸੀ ਅੱਜ ਸ਼ਹਿਰ ਸਫਾਈ ਵਿਵਸਥਾ ਪਿੱਛੋਂ ਬਹੁਤ ਪੱਛੜ ਚੁੱਕਾ ਹੋਇਆ ਥਾਂ ਥਾਂ ਗੰਦਗੀ ਅਤੇ ਕੂੜੇ ਦੇ ਢੇਰ ਲੱਗੇ ਹਨ ਜਿਸ ਤੋਂ ਸ਼ਹਿਰ ਵਾਸੀਆਂ ਨੂੰ ਬਹੁਤ ਪਰੇਸ਼ਾਨੀ ਅਤੇ ਦਿੱਕਤ ਹੋ ਰਹੀ ਹੈ। ਸ਼ਹਿਰ ਦੀਆਂ ਗਲੀਆਂ ਨਾਲੀਆਂ ਦਾ ਵੀ ਬੁਰਾ ਹਾਲ ਹੋ ਚੁੱਕਾ ਹੈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਸ਼ਹਿਰ ਨੂੰ ਸਫਾਈ ਪੱਖੋਂ ਇੱਕ ਨੰਬਰ ਤੇ ਲਿਆਂਦਾ ਜਾਵੇਗਾ। ਗਲੀਆਂ ਨਾਲੀਆਂ ਦੀ ਸਫਾਈ ਪੱਖੋਂ ਵੀ ਸ਼ਹਿਰ ਨੂੰ ਇੱਕ ਨੰਬਰ ਉੱਤੇ ਲੈ ਕੇ ਆਂਦਾ ਜਾਵੇਗਾ। ਸਰਦਾਰ ਰਸੂਲਪੁਰ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ਤੇ ਸਫਾਈ ਸੇਵਕਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਉਹਨਾਂ ਨੂੰ ਪੱਕੇ ਤੌਰ ਤੇ ਪੱਕਾ ਕੀਤਾ ਜਾਵੇਗਾ ਉਹਨਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਾਲੀ ਖੇਤਰੀ ਪਾਰਟੀ ਹੈ ਜੋ ਕਿ ਵਪਾਰੀ ਵਰਗ ਸ਼ਹਿਰੀ ਵਰਗ ਅਤੇ ਪੇਂਡੂ ਵਰਗ ਸਾਰਿਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੀ ਹੈ। ਉਹ ਵੱਖਰੀ ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਅਤੇ ਵਰਕਰ ਸਾਹਿਬਾਨ ਮੌਜੂਦ ਸਨ। ਇਸ ਮੌਕੇ ਸਿਮਰਜੀਤ ਸਿੰਘ ਅਟਵਾਲ,ਜਸਵੰਤ ਸਿੰਘ ਪੱਖੋਵਾਲ, ਬਲਵੀਰ ਸਿੰਘ ਮਿਰਜਾਪੁਰ, ਹਰਵਿੰਦਰ ਸਿੰਘ ਮਾਂਗਾ,  ਬਲਵਿੰਦਰ ਸਿੰਘ ਚਿੱਪੜਾ, ਚਮਕੌਰ ਸਿੰਘ ਮੱਲੀਆਂ, ਬੀਬੀ ਸੁਸ਼ਮਾ ਗੜਦੀਵਾਲਾ,ਲਖਵਿੰਦਰ ਸਿੰਘ ਰਿਆੜ,ਸੰਜੀਵ ਸਿੰਘ ਕੋਈ,ਵਰਿੰਦਰ ਗੋਇਲ ਗੁਪਤਾ,ਗੁਰਮੁਖ ਸਿੰਘ,ਦਲਜੀਤ ਸਿੰਘ, ਮਮਤਾ ਰਾਣੀ, ਸੋਨੂ ਸਿੰਘ, ਕੁਲਦੀਪ ਸਿੰਘ, ਮਮਤਾ ਰਾਣੀ, ਗੁਰਦੀਪ ਸਿੰਘ, ਕਰਨ ਗੜਦੀਵਾਲਾ, ਕਪਿਲ ਗੜਦੀਵਾਲਾ ਸਮੇਤ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ।

ਫੋਟੋ ਕੈਪਸ਼ਨ – ਗੜਦੀਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ ਕਰਦੇ ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਟਾਡਾ ਨਾਲ ਕਮਲਜੀਤ ਸਿੰਘ ਕੁਲਾਰ ਰਸੂਲਪੁਰ ਅਤੇ ਅਕਾਲੀ ਵਰਕਰ