Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing 6 ਨਗਰ ਕੌਂਸਲਾਂ ਲਈ ਵੋਟਾਂ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ : ਨਿਕਾਸ ਕੁਮਾਰ

6 ਨਗਰ ਕੌਂਸਲਾਂ ਲਈ ਵੋਟਾਂ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ : ਨਿਕਾਸ ਕੁਮਾਰ

ਹੁਸ਼ਿਆਰਪੁਰ, 25 ਮਈ (ਪ੍ਰਾਈਮ ਪੰਜਾਬ ਟਾਈਮਜ) 

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਅਮਲ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖਤਾ ਇੰਤਜ਼ਾਮ

ਮੁਕੇਰੀਆਂ, ਦਸੂਹਾ, ਗੜ੍ਹਸ਼ੰਕਰ, ਹਰਿਆਣਾ, ਗੜ੍ਹਦੀਵਾਲਾ ਅਤੇ ਉੜਮੁੜ ਟਾਂਡਾ ਵਿਖੇ ਪੈਣਗੀਆਂ ਵੋਟਾਂ

6 ਨਗਰ ਕੌਂਸਲਾਂ ਵਿਚ 80 ਵਾਰਡ, ਕੁੱਲ 118 ਬੂਥ ਅਤੇ ਕੁੱਲ 263 ਉਮੀਦਵਾਰ ਮੈਦਾਨ ‘ਚ

ਵੋਟਰ ਕਾਰਡ ਨਾ ਹੋਣ ਦੀ ਸੂਰਤ ‘ਚ ਵੋਟਰ ਚੋਣ ਕਮਿਸ਼ਨ ਵਲੋਂ ਨਿਰਧਾਰਤ ਹੋਰ ਸ਼ਨਾਖਤੀ ਕਾਰਡ ਦਿਖਾ ਕੇ ਪਾ ਸਕਣਗੇ ਵੋਟ

: ਰਾਜ ਚੋਣ ਕਮਿਸ਼ਨ ਵਲੋਂ ਮੰਗਲਵਾਲ ਨੂੰ ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਦੀਆਂ ਕਰਵਾਈਆਂ ਜਾ ਰਹੀਆਂ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਮੁਕੇਰੀਆਂ, ਦਸੂਹਾ, ਗੜ੍ਹਸ਼ੰਕਰ, ਹਰਿਆਣਾ, ਗੜ੍ਹਦੀਵਾਲਾ ਅਤੇ ਉੜਮੁੜ ਟਾਂਡਾ ਵਿਖੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ।

          ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਪਵਾਉਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਦੱਸਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ 6 ਨਗਰ ਕੌਂਸਲਾਂ ਵਿਚ 80 ਵਾਰਡਾਂ ਲਈ ਵੋਟਾਂ ਪੈਣਗੀਆਂ ਜਿਨ੍ਹਾਂ ਵਿਚ ਕੁੱਲ 118 ਬੂਥ ਬਣਾਏ ਗਏ ਹਨ ਅਤੇ ਕੁੱਲ 263 ਉਮੀਦਵਾਰ ਇਹ ਚੋਣਾਂ ਲੜ੍ਹ ਰਹੇ ਹਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੇ ਬਾਹਰ ਅਤੇ ਅੰਦਰ ਸੀ.ਸੀ.ਟੀ.ਵੀ. ਕੈਮਰੇ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਵਾਲੀਆਂ ਥਾਵਾਂ ‘ਤੇ ਵੀ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣਗੇ। ਉਨ੍ਹਾਂ ਦੱਸਿਆ ਕਿ ਅਮਨ ਕਾਨੂੰਨ ਦੀ ਵਿਵਸਥਾ ਲਈ ਜ਼ਿਲ੍ਹਾ ਪੁਲਿਸ ਵਲੋਂ ਨਿਰਧਾਰਤ ਗਿਣਤੀ ਵਿਚ ਸੁਰੱਖਿਆ ਅਮਲਾ ਤਾਇਨਾਤ ਕੀਤਾ ਗਿਆ ਹੈ  ਤਾਂ ਜੋ ਸਮੂਚਾ ਚੋਣ ਅਮਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

          ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਕਾਰਡ ਨਾਲ ਵੋਟਰ ਆਪਣੀ ਵੋਟ ਪਾ ਸਕਣਗੇ। ਉਨ੍ਹਾਂ ਕਿਹਾ ਕਿ  ਜੇਕਰ ਕਿਸੇ ਵੋਟਰ ਕੋਲ ਵੋਟਰ ਕਾਰਡ ਨਹੀਂ ਹੈ ਤਾਂ ਉਹ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਈਸੈਂਸ, ਫੋਟੋ ਵਾਲਾ ਪੈਨ ਕਾਰਡ, ਮਗਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਵਾਲਾ ਅਸਲਾ ਲਾਇਸੈਂਸ, ਫੋਟੋ ਵਾਲਾ ਪੈਨਸ਼ਨ ਦਸਤਾਵੇਜ, ਆਜਾਦੀ ਘੁਲਾਈਆ ਸ਼ਨਾਖਤੀ ਕਾਰਡ ਫੋਟੋ ਸਮੇਤ, ਬੈਂਕ ਜਾਂ ਡਾਕਖਾਨੇ ਵਲੋਂ ਜਾਰੀ ਫੋਟੋ ਵਾਲੀ ਪਾਸ ਬੁੱਕ ਦਿਖਾ ਕੇ ਵੋਟ ਪਾ ਸਕਣਗੇ। ਇਸੇ ਤਰ੍ਹਾਂ ਅਜਿਹੇ ਵੋਟਰ ਕਿਰਤ ਮੰਤਰਾਲੇ ਵਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਐਮ.ਪੀਜ਼ ਜਾਂ ਐਮ.ਐਲ.ਏਜ਼ ਨੂੰ ਜਾਰੀ ਸ਼ਨਾਖਤੀ ਕਾਰਡ, ਸਮਾਜਿਕ ਨਿਆ ਅਤੇ ਅਧਿਕਾਰਤਾ ਮੰਤਰਾਲੇ ਵਲੋਂ ਜਾਰੀ ਯੂ.ਡੀ.ਆਈ.ਡੀ. ਕਾਰਡ, ਕੇਂਦਰ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਵਿਭਾਗੀ ਸ਼ਨਾਖਤੀ ਕਾਰਡ ਅਤੇ ਵਿਦਿਆਰਥੀ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਵਲੋਂ ਉਨ੍ਹਾਂ ਨੂੰ ਜਾਰੀ ਫੋਟੋ ਵਾਲਾ ਸ਼ਨਾਖਤੀ ਕਾਰਡ ਦਿਖਾ ਕੇ ਵੋਟ ਪਾ ਸਕਣਗੇ। ਉਨ੍ਹਾਂ ਦੱਸਿਆ ਕਿ ਸੋਮਵਾਰ ਦੁਪਹਿਰ ਬਾਅਦ ਤੱਕ 118 ਪੋਲਿੰਗ ਪਾਰਟੀਆਂ ਅਤੇ ਲੋੜੀਂਦਾ ਸਟਾਫ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਸੀ।

ਕੈਪਸ਼ਨ : ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਮੰਗਲਵਾਰ ਨੂੰ ਪੈਣ ਵਾਲੀਆਂ ਵੋਟਾਂ ਬਾਰੇ ਜਾਣਕਾਰੀ ਦਿੰਦੇ ਹੋਏ।