Prime Punjab Times

Latest news
*ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ* ਸਰਕਾਰੀ ਅਦਾਰਿਆਂ ਅੰਦਰ 27 ਅਗਸਤ ਦੇ ਪੰਜਾਬ ਮਹਾਂਬੰਦ ਨੂੰ ਦਸੂਹਾ ਵਿੱਚ ਮਿਲਿਆ ਭਰਵਾਂ ਹੁੰਗਾਰਾ ਰੱਖੜੀ ਮੁਕਾਬਲੇ ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦਿਖਾਇਆ ਹੁਨਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਵਿੱਚ ਪੰਜਾਬੀ ਭਾਸ਼ਾ ਦਾ ਸਥਾਨ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਵਿਖੇ "ਟੈਲੇਂਟ ਹੰਟ ਫਿਏਸਟਾ 2026" ਦੌਰਾਨ ਵਿਦਿਆਰਥੀਆਂ ਨੇ ਵਿਖਾਈ ਸੱਭਿਆਚਾਰ ਦੀ ਝਲਕ  ਸੰਯੁਕਤ ਮੁਲਾਜ਼ਮ ਮੋਰਚੇ ਦੇ ਹੱਕ 'ਚ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਯੂਨੀਅਨ ਮੈਂਬਰਾਂ ਵਲੋਂ ਰੋਸ ਧਰਨਾ  *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. 26 ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੋ... ਗੜ੍ਹਦੀਵਾਲਾ ਜ਼ੋਨ ਦੀ ਅੰਡਰ-17 ਬੀਚ ਵਾਲੀਬਾਲ ਟੀਮ ਵਿੱਚ ਨਵਜੋਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤ... ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ
ADVERTISEMENT
You are currently viewing ਨਗਰ ਕੌਂਸਲ ਚੋਣਾਂ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ’ਚ ਪਈਆਂ 66.21 ਫੀਸਦੀ ਵੋਟਾਂ, ਚੋਣ ਪ੍ਰਕਿਰਿਆ ਰਹੀ ਸ਼ਾਂਤੀਪੂਰਨ

ਨਗਰ ਕੌਂਸਲ ਚੋਣਾਂ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ’ਚ ਪਈਆਂ 66.21 ਫੀਸਦੀ ਵੋਟਾਂ, ਚੋਣ ਪ੍ਰਕਿਰਿਆ ਰਹੀ ਸ਼ਾਂਤੀਪੂਰਨ

ਹੁਸ਼ਿਆਰਪੁਰ 26 ਮਈ (ਪ੍ਰਾਈਮ ਪੰਜਾਬ ਟਾਈਮਜ ) 

ਮੁਕੇਰੀਆਂ, ਦਸੂਹਾ, ਗੜ੍ਹਸ਼ੰਕਰ, ਹਰਿਆਣਾ, ਗੜ੍ਹਦੀਵਾਲਾ ਅਤੇ ਉੜਮੁੜ ਟਾਂਡਾ ’ਚ ਵੋਟਰਾਂ ਨੇ ਵੱਧ ਚੜ੍ਹ ਕੇ ਪਾਈਆਂ ਵੋਟਾਂ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਰੱਖਿਆ ਅਤੇ ਪਾਰਦਰਸ਼ੀ ਢੰਗ ਨਾਲ ਕੀਤੇ ਗਏ ਪੁਖਤਾ ਪ੍ਰਬੰਧ : ਨਿਕਾਸ ਕੁਮਾਰ

 : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਲਈ ਮੰਗਲਵਾਰ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਸ਼ੀ ਢੰਗ ਨਾਲ ਕੁੱਲ 66.21 ਫੀਸਦੀ ਪੋਲਿੰਗ ਹੋਈ।
ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਚੋਣ ਪ੍ਰਕਿਰਿਆ ਦੌਰਾਨ ਸੁਰੱਖਿਆ ਅਤੇ ਹੋਰ ਜ਼ਰੂਰੀ ਪ੍ਰਬੰਧ ਪੂਰੀ ਤਰ੍ਹਾਂ ਨਾਲ ਕੀਤੇ ਗਏ ਸਨ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪਈਆਂ, ਜਿਸ ਵਿਚ ਵੋਟਰਾਂ ਨੇ ਉਤਸ਼ਾਹਪੂਰਵਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਦੀ ਨਗਰ ਕੌਂਸਲ ਮੁਕੇਰੀਆਂ ਵਿਚ 65.90 ਫੀਸਦੀ, ਦਸੂਹਾ ਵਿਚ 63.18 ਫੀਸਦੀ, ਗੜ੍ਹਸ਼ੰਕਰ ਵਿਚ 65.34 ਫੀਸਦੀ, ਹਰਿਆਣਾ ਵਿਚ 68.8 ਫੀਸਦੀ, ਗੜ੍ਹਦੀਵਾਲਾ ਵਿਚ 75.03 ਫੀਸਦੀ ਅਤੇ ਉੜਮੁੜ ਟਾਂਡਾ ਵਿਚ 67.07 ਫੀਸਦੀ ਵੋਟਾਂ ਪਈਆਂ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਦੇ 80 ਵਾਰਡਾਂ ਲਈ ਬਣਾਏ ਗਏ 118 ਪੋਲਿੰਗ ਕੇਂਦਰਾਂ ਵਿਚ ਵੋਟ ਪ੍ਰਕਿਰਿਆ ਸ਼ਾਂਤੀਪੂਰਨ ਮਾਹੌਲ ਵਿਚ ਮੁਕੰਮਲ ਹੋਈ। ਪੋਲਿੰਗ ਕੇਂਦਰਾਂ ਵਿਚ ਸੁਰੱਖਿਆ ਵਿਵਸਥਾ ਦੇ ਵਿਆਪਕ ਪ੍ਰਬੰਧ ਕੀਤੇ ਗਏ ਸਨ ਅਤੇ ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਪੂਰੇ ਦਿਨ ਲਗਾਤਾਰ ਨਿਗਰਾਨੀ ਰੱਖੀ ਗਈ।
ਨਿਕਾਸ ਕੁਮਾਰ ਨੇ ਚੋਣ ਪ੍ਰਕਿਰਿਆ ਦੇ ਸਫ਼ਲਤਾਪੂਰਵਕ ਮੁਕੰਮਲ ਕਰਵਾਉਣ ਵਿਚ ਲੱਗੇ ਚੋਣ ਕਰਮਚਾਰੀਆਂ, ਸੁਰੱਖਿਆ ਕਰਮੀਆਂ ਅਤੇ ਵੋਟਰਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਵੋਟਾਂ ਦੀ ਗਿਣਤੀ 29 ਮਈ ਨੂੰ ਨਿਰਧਾਰਤ ਕੇਂਦਰਾਂ ਵਿਚ ਸਖਤ ਸੁਰੱਖਿਆ ਪ੍ਰਬੰਧਾਂ ਅਤੇ ਸੀ.ਸੀ.ਟੀ.ਵੀ. ਦੀ ਨਿਗਰਾਨੀ ਵਿਚ ਕਰਵਾਈ ਜਾਵੇਗੀ।