Prime Punjab Times

Latest news
*ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ* ਸਰਕਾਰੀ ਅਦਾਰਿਆਂ ਅੰਦਰ 27 ਅਗਸਤ ਦੇ ਪੰਜਾਬ ਮਹਾਂਬੰਦ ਨੂੰ ਦਸੂਹਾ ਵਿੱਚ ਮਿਲਿਆ ਭਰਵਾਂ ਹੁੰਗਾਰਾ ਰੱਖੜੀ ਮੁਕਾਬਲੇ ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦਿਖਾਇਆ ਹੁਨਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਵਿੱਚ ਪੰਜਾਬੀ ਭਾਸ਼ਾ ਦਾ ਸਥਾਨ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਵਿਖੇ "ਟੈਲੇਂਟ ਹੰਟ ਫਿਏਸਟਾ 2026" ਦੌਰਾਨ ਵਿਦਿਆਰਥੀਆਂ ਨੇ ਵਿਖਾਈ ਸੱਭਿਆਚਾਰ ਦੀ ਝਲਕ  ਸੰਯੁਕਤ ਮੁਲਾਜ਼ਮ ਮੋਰਚੇ ਦੇ ਹੱਕ 'ਚ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਯੂਨੀਅਨ ਮੈਂਬਰਾਂ ਵਲੋਂ ਰੋਸ ਧਰਨਾ  *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. 26 ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੋ... ਗੜ੍ਹਦੀਵਾਲਾ ਜ਼ੋਨ ਦੀ ਅੰਡਰ-17 ਬੀਚ ਵਾਲੀਬਾਲ ਟੀਮ ਵਿੱਚ ਨਵਜੋਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤ... ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ
ADVERTISEMENT
You are currently viewing ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਮ ਨਾਲ ਸੁਸ਼ੋਭਿਤ ਹੋਇਆ ਨਲੋਈਆਂ ਚੌਕ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਮ ਨਾਲ ਸੁਸ਼ੋਭਿਤ ਹੋਇਆ ਨਲੋਈਆਂ ਚੌਕ

ਹੁਸ਼ਿਆਰਪੁਰ 27 ਮਈ (ਪ੍ਰਾਈਮ ਪੰਜਾਬ ਟਾਈਮਜ) 
ਸੁੰਦਰੀਕਰਨ ਉਪਰੰਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਧਾਇਕ ਡਾ. ਇਸ਼ਾਂਕ, ਸੰਤ ਮਹਾਪੁਰਸ਼ਾਂ ਅਤੇ ਸੰਗਤ ਦੀ ਮੌਜੂਦਗੀ ’ਚ ਸ਼ਹਿਰਵਾਸੀਆਂ ਨੂੰ ਕੀਤਾ ਸਮਰਪਿਤ

: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਸੰਤ ਮਹਾਪੁਰਸ਼ਾਂ ਅਤੇ ਵੱਡੀ ਗਿਣਤੀ ਵਿਚ ਮੌਜੂਦ ਸੰਗਤ ਦੀ ਹਾਜ਼ਰੀ ਵਿਚ ਨਲੋਈਆਂ ਚੌਕ ਦੇ ਸੁੰਦਰੀਕਰਨ ਉਪਰੰਤ ਉਸ ਦਾ ਨਾਮਕਰਨ ’ਸ਼ਹੀਦ ਬਾਬਾ ਦੀਪ ਸਿੰਘ ਜੀ ਚੌਕ’ ਦੇ ਰੂਪ ਵਿਚ ਕਰਕੇ ਸ਼ਹਿਰਵਾਸੀਆਂ ਅਤੇ ਸੰਗਤ ਨੂੰ ਸਮਰਪਿਤ ਕੀਤਾ। ਇਸ ਮੌਕੇ ਧਾਰਮਿਕ ਸ਼ਰਧਾ, ਸਮਾਜਿਕ ਏਕਤਾ ਅਤੇ ਇਤਿਹਾਸਕ ਵਿਰਾਸਤ ਪ੍ਰਤੀ ਗਹਿਰਾ ਸਨਮਾਨ ਦੇਖਣ ਨੂੰ ਮਿਲਿਆ। ਸਮਾਰੋਹ ਦੌਰਾਨ ਚੌਕ ਵਿਚ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ ਜਿਸ ਨੇ ਪੂਰੇ ਵਾਤਾਵਰਣ ਨੂੰ ਅਧਿਆਤਮਿਕ ਅਤੇ ਗੌਰਵਮਈ ਬਣਾ ਦਿੱਤਾ।
ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਚੌਕ ਪਹਿਲਾਂ ਤੋਂ ਹੀ ਸ਼ਹਿਰ ਦਾ ਇਕ ਮਹੱਤਵਪੂਰਨ ਸਥਾਨ ਰਿਹਾ ਹੈ ਜਿਥੋਂ ਪ੍ਰਤੀ ਦਿਨ ਵੱਡੀ ਗਿਣਤੀ ਵਿਚ ਸ਼ਰਧਾਲੂ ਪਠਾਨਕੋਟ ਅਤੇ ਮਾਤਾ ਚਿੰਤਪੁਰਨੀ ਨੂੰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਗੁਰਦੁਆਰਾ ਸ਼ਹੀਦ ਸਿੰਘਾ ਦੀ ਸੰਗਤ ਅਤੇ ਸ਼ਹਿਰਵਾਸੀਆਂ ਦੀ ਇਹ ਭਾਵਨਾ ਸੀ ਕਿ ਨਲੋਈਆਂ ਚੌਕ ਦਾ ਸੁੰਦਰੀਕਰਨ ਕਰਕੇ ਇਸ ਦਾ ਨਾਮ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਮ ’ਤੇ ਰੱਖਿਆ ਜਾਵੇ, ਤਾਂ ਜੋ ਇਹ ਸਥਾਨ ਸ਼ਰਧਾ, ਵੀਰਤਾ ਅਤੇ ਬਲੀਦਾਨ ਦੀ ਪ੍ਰੇਰਣਾ ਦਾ ਕੇਂਦਰ ਬਣ ਸਕੇ।
ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜੀਵਨ ਸਾਹਸ, ਤਿਆਗ ਅਤੇ ਧਰਮ ਦੀ ਰੱਖਿਆ ਲਈ ਸਮਰਪਣ ਦਾ ਸਰਵਉਚ ਉਦਾਹਰਨ ਹੈ। ਉਨ੍ਹਾਂ ਦੇ ਨਾਮ ’ਤੇ ਚੌਕ ਦਾ ਨਾਮਕਰਨ ਪੂਰੇ ਸ਼ਹਿਰ ਲਈ ਗੌਰਵ ਅਤੇ ਮਾਣ ਦੀ ਗੱਲ ਹੈ। ਇਸ ਨਾਲ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਇਤਿਹਾਸ ਅਤੇ ਮਹਾਨ ਸ਼ਹੀਦਾਂ ਦੇ ਆਦਰਸ਼ਾਂ ਦੀ ਪ੍ਰੇਰਣਾ ਮਿਲੇਗੀ।
ਵਿਧਾਇਕ ਜਿੰਪਾ ਨੇ ਵਿਸ਼ੇਸ਼ ਰੂਪ ਵਿਚ ਸੰਤ ਬਾਬਾ ਰਣਜੀਤ ਸਿੰਘ ਦੇ ਯਤਨਾਂ ਅਤੇ ਸੇਵਾਭਾਵ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਮਾਰਗਦਰਸ਼ਨ, ਆਸ਼ੀਰਵਾਦ ਅਤੇ ਸੰਗਤ ਦੀ ਨਿਰੰਤਰ ਮੰਗ ਦੇ ਚੱਲਦਿਆਂ ਇਹ ਕਾਰਜ ਸਾਕਾਰ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਸੰਤ ਮਹਾਪੁਰਸ਼ ਸਦਾ ਸਮਾਜ ਨੂੰ ਭਾਈਚਾਰੇ, ਸੇਵਾ ਅਤੇ ਮਾਨਵਤਾ ਦਾ ਸੰਦੇਸ਼ ਦਿੰਦੇ ਹਨ ਅਤੇ ਸਮਾਜ ਵਿਚ ਸਕਰਾਤਮਕ ਊਰਜਾ ਦਾ ਸੰਚਾਰ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਤਾਲਮੇਲ ਸਥਾਪਿਤ ਕਰਕੇ ਚੌਕ ਦੇ ਸੁੰਦਰੀਕਰਨ ਅਤੇ ਨਾਮਕਰਨ ਸਬੰਧੀ ਸਾਰੇ ਜ਼ਰੂਰੀ ਪ੍ਰਬੰਧ ਪੂਰੇ ਕੀਤੇ ਗਏ। ਵਿਧਾਇਕ ਜਿੰਪਾ ਨੇ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਲੋਕ ਭਾਵਨਾਵਾਂ ਅਤੇ ਧਾਰਮਿਕ ਆਸਥਾ ਨਾਲ ਜੁੜੇ ਕੰਮਾਂ ਨੂੰ ਪੂਰੀ ਮਰਿਆਦਾ ਅਤੇ ਸਨਮਾਨ ਨਾਲ ਪੂਰਾ ਕਰਨਾ ਉਨ੍ਹਾਂ ਦੀ ਪਹਿਲ ਹੈ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸਤਵੰਤ ਸਿੰਘ ਸਿਆਣ, ਸੰਜੇ ਸ਼ਰਮਾ, ਹਰਵਿੰਦਰ ਵਿਰਦੀ, ਮੁਕੇਸ਼ ਮੱਲ, ਵਰਿੰਦਰ ਸ਼ਰਮਾ, ਕਮਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਅਤੇ ਸ਼ਹਿਰਵਾਸੀ ਮੌਜੂਦ ਸਨ।