Prime Punjab Times

Latest news
*ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ* ਸਰਕਾਰੀ ਅਦਾਰਿਆਂ ਅੰਦਰ 27 ਅਗਸਤ ਦੇ ਪੰਜਾਬ ਮਹਾਂਬੰਦ ਨੂੰ ਦਸੂਹਾ ਵਿੱਚ ਮਿਲਿਆ ਭਰਵਾਂ ਹੁੰਗਾਰਾ ਰੱਖੜੀ ਮੁਕਾਬਲੇ ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦਿਖਾਇਆ ਹੁਨਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਵਿੱਚ ਪੰਜਾਬੀ ਭਾਸ਼ਾ ਦਾ ਸਥਾਨ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਵਿਖੇ "ਟੈਲੇਂਟ ਹੰਟ ਫਿਏਸਟਾ 2026" ਦੌਰਾਨ ਵਿਦਿਆਰਥੀਆਂ ਨੇ ਵਿਖਾਈ ਸੱਭਿਆਚਾਰ ਦੀ ਝਲਕ  ਸੰਯੁਕਤ ਮੁਲਾਜ਼ਮ ਮੋਰਚੇ ਦੇ ਹੱਕ 'ਚ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਯੂਨੀਅਨ ਮੈਂਬਰਾਂ ਵਲੋਂ ਰੋਸ ਧਰਨਾ  *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. 26 ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੋ... ਗੜ੍ਹਦੀਵਾਲਾ ਜ਼ੋਨ ਦੀ ਅੰਡਰ-17 ਬੀਚ ਵਾਲੀਬਾਲ ਟੀਮ ਵਿੱਚ ਨਵਜੋਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤ... ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ
ADVERTISEMENT
You are currently viewing ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ

ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ 28 ਮਈ (ਚੌਧਰੀ) 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਪੱਖ ਅਤੇ ਸੁਚੱਜੇ ਢੰਗ ਨਾਲ ਗਿਣਤੀ ਲਈ ਪੁਖ਼ਤਾ ਇੰਤਜ਼ਾਮ

 : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਜ਼ਿਲੇ ਦੀਆਂ 6 ਨਗਰ ਕੌਂਸਲਾਂ ਲਈ ਵੋਟਾਂ ਦੀ ਗਿਣਤੀ 29 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ 8 ਵਜੇ ਬਣਾਏ ਗਿਣਤੀ ਕੇਂਦਰਾਂ ਵਿਚ ਹੋਵੇਗੀ।

ਜ਼ਿਲਾ ਮੈਜਿਸਟ੍ਰੇਟ ਨੇ ਇਸ ਸੰਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ ਨਗਰ ਕੌਂਸਲ ਗੜ੍ਹਸ਼ੰਕਰ ਦੀ ਗਿਣਤੀ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ, ਗੜ੍ਹਸ਼ੰਕਰ ਵਿਖੇ ਹੋਵੇਗੀ। ਇਸੇ ਤਰ੍ਹਾਂ ਨਗਰ ਕੌਂਸਲ ਹਰਿਆਣਾ ਦੀ ਗਿਣਤੀ ਜੀ.ਜੀ.ਡੀ.ਐਸ.ਡੀ. ਕਾਲਜ, ਹਰਿਆਣਾ, ਨਗਰ ਕੌਂਸਲ ਟਾਂਡਾ ਦੀ ਗਿਣਤੀ ਸਕੂਲ ਆਫ਼ ਐਮੀਨੈਂਸ, ਟਾਂਡਾ, ਨਗਰ ਕੌਂਸਲ ਗੜ੍ਹਦੀਵਾਲਾ ਦੀ ਗਿਣਤੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ, ਨਗਰ ਕੌਂਸਲ ਦਸੂਹਾ ਦੀ ਸਕੂਲ ਆਫ਼ ਐਮੀਨੈਂਸ ਦਸੂਹਾ ਅਤੇ ਨਗਰ ਕੌਂਸਲ ਮੁਕੇਰੀਆਂ ਦੀਆਂ ਵੋਟਾਂ ਦੀ ਗਿਣਤੀ ਐਸ.ਪੀ.ਐਨ ਕਾਲਜ, ਮੁਕੇਰੀਆਂ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਗਿਣਤੀ ਕੇਂਦਰਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ 29 ਮਈ ਨੂੰ ਮੁਕੰਮਲ ਛੁੱਟੀ ਰਹੇਗੀ।

ਜ਼ਿਲ੍ਹਾ ਮੈਜਿਸਟਰੇਟ ਨੇ ਭਾਰਤੀਆ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਉਪਰੋਕਤ ਦਰਸਾਏ ਗਏ ਸਮੂਹ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਕਿਸੇ ਵੀ ਕਿਸਮ ਦਾ ਹਥਿਆਰ, ਲਾਠੀ ਜਾਂ ਘਾਤਕ ਵਸਤੂਆਂ ਲੈ ਕੇ ਚੱਲਣ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ ਹਨ।

ਜ਼ਿਕਰਯੋਗ ਹੈ ਕਿ ਵੋਟਾਂ ਦੀ ਗਿਣਤੀ ਦੌਰਾਨ ਉਮੀਦਵਾਰਾਂ ਦੇ ਸਮਰਥਕ ਅਤੇ ਹੋਰ ਲੋਕ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਭਾਰੀ ਗਿਣਤੀ ਵਿੱਚ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਕੋਈ ਅਣਸੁਖਾਵੀਂ ਘਟਨਾ ਵਾਪਰਨ ਦਾ ਖਦਸ਼ਾ ਬਣ ਜਾਂਦਾ ਹੈ ਅਤੇ ਅਮਨ-ਕਾਨੂੰਨ ਦੀ ਸਥਿਤੀ ਪ੍ਰਭਾਵਤ ਹੋ ਸਕਦੀ ਹੈ। ਜਾਰੀ ਹੁਕਮਾਂ ਅਨੁਸਾਰ ਅਜਿਹੀ ਸਥਿਤੀ ਵਿਚ ਗਿਣਤੀ ਦੀ ਗੁਪਤਤਾ ਭੰਗ ਹੋਣ ਦਾ ਡਰ ਰਹਿੰਦਾ ਹੈ। ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ  ਗਿਣਤੀ ਦੀ ਪ੍ਰਕਿਰਿਆ ਨੂੰ ਸ਼ਾਂਤਮਈ, ਨਿਰੱਪੱਖ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।