Prime Punjab Times

Latest news
ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਮ ਨਾਲ ਸੁਸ਼ੋਭਿਤ ਹੋਇਆ ਨਲੋਈਆਂ ਚੌਕ ਨਗਰ ਕੌਂਸਲ ਚੋਣਾਂ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ’ਚ ਪਈਆਂ 66.21 ਫੀਸਦੀ ਵੋਟਾਂ, ਚੋਣ ਪ੍ਰਕਿਰਿਆ ਰਹੀ ਸ਼ਾਂਤੀਪੂਰਨ *ਸੱਤਾ ਦੇ ਨਸ਼ੇ ਵਿੱਚ ਘੂਕ ਸੁੱਤੀ ਪੰਜਾਬ ਸਰਕਾਰ ਨੂੰ ਬੀਨ ਵਜਾ ਜਗਾਉਣਗੇ ਐਨੀਪੀਐਸ ਮੁਲਾਜ਼ਮ*
ADVERTISEMENT
You are currently viewing ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ

ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ

ਹੁਸ਼ਿਆਰਪੁਰ, 29 ਮਈ (ਪ੍ਰਾਈਮ ਪੰਜਾਬ ਟਾਈਮਜ) 

: ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ, ਸ਼ਾਮਚੁਰਾਸੀ ਦੀਆਂ ਵੋਟਾਂ ਲਈ ਜਾਰੀ ਵੇਰਵਿਆਂ ਅਨੁਸਾਰ  30 ਮਈ (ਸ਼ਨੀਵਾਰ) ਤੋਂ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਨਗਰ ਕੌਂਸਲ, ਸ਼ਾਮਚੁਰਾਸੀ ਦੀਆਂ ਵੋਟਾਂ 13 ਜੂਨ 2026 (ਸ਼ਨੀਵਾਰ) ਨੂੰ ਪੈਣਗੀਆਂ। ਉਨ੍ਹਾਂ ਦੱਸਿਆ ਕਿ 30 ਮਈ 2026 ਤੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 3 ਜੂਨ 2026 ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ 4 ਜੂਨ 2026 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 5 ਜੂਨ 2026 ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਾਂ 13 ਜੂਨ 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਪੈਣਗੀਆਂ ਅਤੇ ਇਸੇ ਦਿਨ ਵੋਟਾਂ ਪੈਣ ਉਪਰੰਤ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਜ਼ਿਕਰਯੋਗ ਹੈ ਕਿ ਸ਼ਾਮਚੁਰਾਸੀ ਨਗਰ ਕੌਂਸਲ ਦੇ 9 ਵਾਰਡਾਂ ਲਈ ਹੋਣ ਵਾਲੀਆਂ ਚੋਣਾਂ ਦੀਆਂ ਨਾਮਜ਼ਦਗੀਆਂ ਨਗਰ ਕੌਂਸਲ ਵਿਚ ਕਾਰਜ ਸਾਧਕ ਅਫ਼ਸਰ ਦੇ ਕਮਰਾ ਨੰਬਰ 3 ਵਿਚ ਪ੍ਰਾਪਤ ਕੀਤੀਆਂ ਜਾਣਗੀਆਂ।

error: copy content is like crime its probhihated