Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ

ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ

 ਦਸੂਹਾ, 29 ਮਈ (ਚੌਧਰੀ) 

: ਸਥਾਨਕ ਨਗਰ ਕੌਂਸਲ ਦੇ 15 ਵਾਰਡਾਂ ਲਈ 26 ਮਈ ਨੂੰ ਪਈਆਂ ਵੋਟਾਂ ਦੀ ਅੱਜ ਹੋਈ ਗਿਣਤੀ ਦੌਰਾਨ 13 ਵਾਰਡਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਅਤੇ 2 ਵਾਰਡਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ।

 ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਚੋਣ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਰਡ ਨੰਬਰ 1,2,3 ਅਤੇ 4 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਕੌਰ ਬਾਜਵਾ, ਜੋਗਿੰਦਰ ਪਾਲ, ਰਮਨਾ ਦੇਵੀ ਅਤੇ ਤਰੁਨ ਖੁਲਰ ਨੇ ਕ੍ਰਮਵਾਰ 518,675, 389 ਅਤੇ 625 ਵੋਟਾ ਲੈ ਕੇ ਜਿੱਤ ਦਰਜ ਕੀਤੀ। ਵਾਰਡ ਨੰਬਰ 5 ਅਤੇ 7 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੀਤਿਕਾ ਅਤੇ ਚਰਨਜੀਤ ਕੌਰ ਨੇ ਕ੍ਰਮਵਾਰ 471 ਅਤੇ 502 ਵੋਟਾਂ ਲੈ ਕੇ ਜਿੱਤ ਦਰਜ ਕੀਤੀ।

          ਵਾਰਡ ਨੰਬਰ 6,8,9,10 ਅਤੇ 11 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਤੋਖ ਕੁਮਾਰ, ਚਮਨ ਲਾਲ, ਰਣਜੀਤ ਕੌਰ, ਹਰਵਿੰਦਰ ਸਿੰਘ ਅਤੇ ਸੁਖਵਿੰਦਰ ਕੌਰ ਨੇ 833, 427, 250, 637 ਅਤੇ 678 ਵੋਟਾਂ ਲੈ ਕੇ ਜਿੱਤ ਦਰਜ ਕੀਤੀ। ਵਾਰਡ ਨੰਬਰ 12,13,14 ਅਤੇ 15 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਚੰਦਰ ਸ਼ੇਖਰ, ਕੁਲਵਿੰਦਰ ਕੌਰ, ਅਮਰਪ੍ਰੀਤ ਸਿੰਘ ਅਤੇ ਸੁਨੀਤਾ ਨੇ ਕ੍ਰਮਵਾਰ 489, 512, 673 ਅਤੇ 547 ਵੋਟਾਂ  ਹਾਸਲ ਕਰਕੇ ਜਿੱਤਾਂ ਦਰਜ ਕੀਤੀਆਂ।

 ਦੀ ਉਮੀਦਵਾਰ ਬਿਮਲਾ ਦੇਵੀ ਨੇ 350 ਵੋਟਾਂ ਲੈ ਕੇ ਜਿੱਤ ਦਰਜ ਕੀਤੀ ਜਦਕਿ ਵਾਰਡ ਨੰਬਰ 2 ਤੋਂ ਆਜ਼ਾਦ ਉਮੀਦਵਾਰ ਵਿਨੋਦ ਕੁਮਾਰ 270 ਵੋਟਾਂ ਲੈ ਕੇ ਜੇਤੂ ਰਹੇ। ਇਸੇ ਤਰ੍ਹਾਂ ਵਾਰਡ ਨੰਬਰ 3,4,5 ਅਤੇ 6 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਜਸਵੀਰ ਕੌਰ, ਪ੍ਰਿੰਸ, ਨੀਰਜ ਖੰਨਾ ਅਤੇ ਹਰਪ੍ਰੀਤ ਸਿੰਘ ਨੇ ਕ੍ਰਮਵਾਰ 573,299, 239 ਅਤੇ 390 ਵੋਟਾਂ ਲੈ ਕੇ ਜਿੱਤ ਦਰਜ ਕੀਤੀ। ਵਾਰਡ ਨੰਬਰ 7 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਵਨਾ ਕਿਰਪਾਲ ਨੇ 178 ਵੋਟਾਂ ਲੈ ਕੇ ਜਿੱਤ ਦਰਜ ਕੀਤੀ। ਵਾਰਡ ਨੰਬਰ 8 ਅਤੇ 9 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੋਮਨਾਥ ਬੰਗੜ ਅਤੇ ਜਸਵਿੰਦਰ ਕੌਰ ਨੇ ਕ੍ਰਮਵਾਰ 489 ਅਤੇ 432 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਵਾਰਡ ਨੰਬਰ 10 ਅਤੇ 11 ਵਿਚ ਆਜ਼ਾਦ ਉਮੀਦਵਾਰਾਂ ਵਿਕਰਾਂਤ ਰਣਦੇਵ ਅਤੇ ਨੀਰੂ ਸ਼ਰਮਾ ਕ੍ਰਮਵਾਰ 399 ਅਤੇ 492 ਵੋਟਾਂ ਹਾਸਲ ਕਰਕੇ  ਜੇਤੂ ਰਹੇ। ਵਾਰਡ ਨੰਬਰ 12 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਉਪਕਰਨ ਸਿੰਘ ਬੰਗੜ ਨੇ 397 ਵੋਟਾਂ ਹਾਸਲ ਕਰਕੇ ਜਿੱਤ ਦਰਜ ਕੀਤੀ ਜਦਕਿ ਵਾਰਡ ਨੰਬਰ 13 ਵਿਚ ਆਜ਼ਾਦ ਉਮੀਦਵਾਰ ਪਰਵੀਨ 212 ਵੋਟਾਂ ਲੈ ਕੇ ਜੇਤੂ ਰਹੇ।