Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ ‘ਤੇ ਪੂਰਨ ਪਾਬੰਦੀ

ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ ‘ਤੇ ਪੂਰਨ ਪਾਬੰਦੀ

ਹੁਸ਼ਿਆਰਪੁਰ, 2 ਜੂਨ (ਪ੍ਰਾਈਮ ਪੰਜਾਬ ਟਾਈਮਜ) 

: ਨਗਰ ਕੌਸਲ ਸ਼ਾਮਚੁਰਾਸੀ ਚੋਣਾਂ 2026 ਦੇ ਸਨਮੁੱਖ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸ ਅਸਲਾ/ਹਥਿਆਰ, ਵਿਸਫੋਕਟ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ 14 ਜੂਨ 2026 ਤੱਕ ਕੈਰੀ ਕਰਨ ‘ਤੇ ਪੂਰਨ ਪਾਬੰਦੀ ਰਹੇਗੀ।

    ਉਨ੍ਹਾਂ ਦੱਸਿਆ ਕਿ ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੇ ਸਕਿਊਰਿਟੀ ਗਾਰਡ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕ, ਜਿਊਲਰਜ਼ ਸ਼ਾਪ ਦੇ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿਚ ਭਾਗ ਲੈ ਰਹੇ ਹੋਣ), ਉਹ ਵਿਅਕਤੀ ਜਿਨ੍ਹਾਂ ਨੂੰ ਜ਼ੈੱਡ ਸਕਿਊਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੋਵੇ, ‘ਤੇ ਲਾਗੂ ਨਹੀਂ ਹੋਵੇਗਾ।