Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ

ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ

ਕਲਾਨੌਰ, ਗੁਰਦਾਸਪੁਰ / ਬਟਾਲਾ (ਅਵਿਨਾਸ਼ ਸ਼ਰਮਾ) 

: ਸਰਹੱਦੀ ਖੇਤਰ ਕਲਾਨੌਰ ਬੱਸ ਸਟੈਂਡ ਦੇ ਨੇੜੇ ਸਥਿਤ ਮੁਲਤਾਨੀ ਹਸਪਤਾਲ ਵਿੱਚ ਮੰਗਲਵਾਰ ਦੁਪਹਿਰ ਇੱਕ ਧਮਾਕੇ ਦੀ ਘਟਨਾ ਸਾਹਮਣੇ ਆਈ। ਮਿਲੀ ਜਾਣਕਾਰੀ ਅਨੁਸਾਰ ਹਸਪਤਾਲ ਦੇ ਨੇੜੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਵਿਸਫੋਟਕ ਪਦਾਰਥ ਸੁੱਟਿਆ ਗਿਆ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਥਾਣਾ ਕਲਾਨੌਰ ਦੇ ਐਸਐਚਓ ਅਤੇ ਡੀਐਸਪੀ ਕਲਾਨੌਰ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ ਗਈ। ਇਸ ਤੋਂ ਬਾਅਦ ਐਸਐਸਪੀ ਗੁਰਦਾਸਪੁਰ ਵੱਲੋਂ ਵੀ ਮੌਕੇ ਦਾ ਮੁਆਇਨਾ ਕੀਤਾ ਗਿਆ।

ਐਸਐਸਪੀ ਨੇ ਦੱਸਿਆ ਕਿ ਹਸਪਤਾਲ ਵਿੱਚ ਤੇਜ਼ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ ਸੀ, ਜਿਸ ਤੋਂ ਬਾਅਦ ਪੁਲਿਸ ਟੀਮਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਮਾਮਲੇ ਦੇ ਹਰ ਪਹਿਲੂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੂੰ ਕੁਝ ਅਹਿਮ ਸੁਰਾਗ ਵੀ ਮਿਲੇ ਹਨ, ਜਿਨ੍ਹਾਂ ’ਤੇ ਤਫਤੀਸ਼ ਜਾਰੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਜਾਂ ਕੰਟਰੋਲ ਰੂਮ ਨਾਲ ਸੰਪਰਕ ਕੀਤਾ ਜਾਵੇ।

ਇਸ ਸਬੰਧੀ ਮੁਲਤਾਨੀ ਹਸਪਤਾਲ ਦੇ ਡਾਕਟਰ ਐਸ.ਪੀ. ਮੁਲਤਾਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਫੀ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਸਨ। ਡਾਕਟਰ ਮੁਲਤਾਨੀ ਨੇ ਕਿਹਾ, “ਸਾਨੂੰ ਪਿਛਲੇ ਸਾਲ ਅਗਸਤ ਅਤੇ ਅਕਤੂਬਰ ਮਹੀਨੇ ਦੌਰਾਨ ਵੀ ਧਮਕੀਆਂ ਮਿਲੀਆਂ ਸਨ। ਅੱਜ ਕਰੀਬ 2:32 ਵਜੇ ਕੋਈ ਵਿਅਕਤੀ ਹਸਪਤਾਲ ਅੰਦਰ ਵਿਸਫੋਟਕ ਪਦਾਰਥ ਸੁੱਟ ਕੇ ਫਰਾਰ ਹੋ ਗਿਆ।”

ਉਨ੍ਹਾਂ ਕਿਹਾ ਕਿ ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਕਿਉਂਕਿ ਐਮਰਜੈਂਸੀ ਵਾਰਡ ਉਸ ਸਮੇਂ ਖਾਲੀ ਸੀ। ਹਾਲਾਂਕਿ ਘਟਨਾ ਤੋਂ ਬਾਅਦ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਡਾਕਟਰ ਮੁਲਤਾਨੀ ਨੇ ਇਹ ਵੀ ਦੱਸਿਆ ਕਿ ਪਹਿਲਾਂ ਧਮਕੀਆਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਕੁਝ ਸਮੇਂ ਲਈ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ, ਪਰ ਬਾਅਦ ਵਿੱਚ ਉਹ ਸੁਰੱਖਿਆ ਹਟਾ ਲਈ ਗਈ।

ਫਿਲਹਾਲ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਜਾਰੀ ਹੈ।