Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ

ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ

ਬਟਾਲਾ 3 ਜੂਨ (ਅਵਿਨਾਸ਼ ਸ਼ਰਮਾ )

: ਘੱਲੂਘਾਰਾ ਦਿਵਸ ਅਤੇ ਕਾਦੀਆਂ ਸ਼ਹਿਰ ਵਿੱਚ ਹੋ ਰਹੀਆਂ ਕਮੇਟੀ ਚੋਣਾਂ ਨੂੰ ਮੁੱਖ ਰੱਖਦਿਆਂ ਲੋਕਾਂ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰੇ ਦਾ ਸੁਨੇਹਾ ਦੇਣ ਲਈ ਬਟਾਲਾ ਸ਼ਹਿਰ ਵਿੱਚ ਮੰਗਲਵਾਰ ਸ਼ਾਮ ਕਰੀਬ ਸਾਢੇ ਸੱਤ ਵਜੇ ਐੱਸ.ਐੱਸ.ਪੀ. ਡਾ. ਮਹਿਤਾਬ ਸਿੰਘ ਆਪਣੀ ਟੀਮ ਸਮੇਤ ਫਲੈਗ ਮਾਰਚ ਕਰ ਰਹੇ ਸਨ। ਇਸ ਦੌਰਾਨ ਅਚਾਨਕ ਜਲੰਧਰ ਰੋਡ ਸਥਿਤ ਇੱਕ ਭੀੜ-ਭੜੱਕੇ ਵਾਲੇ ਮਾਰਕੀਟ ਖੇਤਰ ਵਿੱਚ ਇੱਕ ਹੋਟਲ ਦੇ ਬਾਹਰ ਖੜ੍ਹੀਆਂ ਗੱਡੀਆਂ ‘ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਕਥਿਤ ਤੌਰ ‘ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਕਈ ਕਾਰਾਂ ਦੇ ਸ਼ੀਸ਼ੇ ਟੁੱਟ ਗਏ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ।

ਮੌਕੇ ‘ਤੇ ਮੌਜੂਦ ਲੋਕਾਂ ਦੇ ਅਨੁਸਾਰ, ਹਮਲਾਵਰ ਬਿਨਾਂ ਕਿਸੇ ਡਰ ਦੇ ਘਟਨਾ ਨੂੰ ਅੰਜਾਮ ਦੇ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਫੋਰਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਹਰ ਪੱਖ ਤੋਂ ਜਾਂਚ ਸ਼ੁਰੂ ਕਰ ਦਿੱਤੀ ਗਈ।

ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਘਟਨਾ ਵਿੱਚ ਸ਼ਾਮਲ
ਅਨਸਰਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਹਾਲਾਂਕਿ, ਇਸ ਘਟਨਾ ਦੀ ਖਬਰ ਪੂਰੇ ਸ਼ਹਿਰ ਵਿੱਚ ਫੈਲਣ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਇਹ ਵੀ ਚਰਚਾ ਸਾਹਮਣੇ ਆ ਰਹੀ ਹੈ ਕਿ ਹੋਟਲ ਮਾਲਕ ਕੋਲੋਂ ਕਥਿਤ ਤੌਰ ‘ਤੇ ਫਿਰੌਤੀ ਦੀ ਮੰਗ ਕੀਤੀ ਗਈ ਸੀ,

ਘਟਨਾ ਤੋਂ ਬਾਅਦ ਲੋਕਾਂ ਵੱਲੋਂ ਇਹ ਸਵਾਲ ਵੀ ਉਠਾਏ ਜਾ ਰਹੇ ਹਨ ਕਿ ਜਦੋਂ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਸ਼ਹਿਰ ਵਿੱਚ ਅਮਨ-ਸ਼ਾਂਤੀ ਦਾ ਸੁਨੇਹਾ ਦੇ ਰਹੇ ਸਨ, ਤਾਂ ਅਜਿਹੇ ਅਨਸਰ ਕਿਸ ਤਰ੍ਹਾਂ ਗੋਲੀਬਾਰੀ ਕਰਨ ਵਿੱਚ ਕਾਮਯਾਬ ਹੋਏ।