Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ

ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ

ਗੜ੍ਹਦੀਵਾਲਾ 3 ਜੂਨ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿ. ਡਾ. ਮਨਦੀਪਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲੀਸਟ ਵਲੋਂ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ ਕੀਤੀ ਗਈ ।

ਇਸ ਮੌਕੇ ਆਮ ਆਦਮੀ ਕਲੀਨਿਕ ਕਪਾਹਟ ਵਿਖੇ ਸਮੂਹ ਸਟਾਫ ਮੈਂਬਰ ਦੀ ਹਾਜ਼ਰੀ ਚੈੱਕ ਕਰਨ ਉਪਰੰਤ ਉਨ੍ਹਾ ਸੰਤੁਸ਼ਟੀ ਪ੍ਰਗਟਾਉਂਦੇ ਹੋਏ ਅੱਜ ਦੀ ਓ.ਪੀ.ਡੀ., ਦਵਾਈਆਂ ਦਾ ਸਟਾਕ, ਡਾਇਆਗਨੋਸਟਿਕ ਟੈਸਟਾਂ ਦੀਆ ਰਿਪੋਰਟਾਂ, ਬਾਇੳ ਮੈਡੀਕਲ ਵੇਸਟ ਅਤੇ ਆਸ-ਪਾਸ ਦੀ ਸਾਫ ਸਫਾਈ ਸੰਬੰਧੀ ਵਿਸ਼ੇਸ਼ ਜਾਣਕਾਰੀ ਹਾਸਿਲ ਕੀਤੀ। ਉਹਨਾਂ ਨੇ ਆਮ ਆਦਮੀ ਕਲੀਨਿਕ ਵਿਖੇ ਪਹੁੰਚੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਇਲਾਜ ਪ੍ਰਾਪਤ ਕਰ ਚੁਕੇ ਵਿਅਕਤੀਆਂ ਨਾਲ ਟੈਲੀਫੋਨਿਕਲੀ ਗੱਲਬਾਤ ਕਰਦੇ ਹੋਏ ਸਟਾਫ ਮੈਂਬਰ ਦੇ ਵਿਵਹਾਰ ਅਤੇ ਕੰਮਕਾਜ ਪ੍ਰਤੀ ਲੋਕਾਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਜਿਸ ਵਿਚ ਸਮੂਹ ਸਟਾਫ ਦਾ ਵਿਵਹਾਰ ਅਤੇ ਕੰਮ ਕਾਜ ਸੰਤੁਸ਼ਟੀ ਜਨਕ ਪਾਇਆ ਗਿਆ ।

ਆਮ ਆਦਮੀ ਕਲੀਨ ਕਪਾਹਟ ਵਿਖੇ ਚੱਲ ਰਹੇ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਦੇ ਟੀਕਾਕਰਣ ਦੀ ਜਾਂਚ ਦੌਰਾਨ ਦੋ ਬੱਚਿਆਂ ਨੂੰ ਐਚ.ਪੀ.ਵੀ ਵੈਕਸੀਨ ਲਗਾਈ ਗਈ ਅਤੇ ਹਾਜ਼ਰ ਲੋਕਾਂ ਨੂੰ ਇਸ ਵੈਕਸੀਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਕਿਹਾ ਕਿ ਇਹ ਵੈਕਸੀਨ 14 ਸਾਲਾ ਲੜਕੀਆ ਲਈ ਬਹੁਤ ਜਰੂਰੀ ਹੈ ਤਾਕਿ ਉਨ੍ਹਾ ਨੂੰ ਸਰਵਾਈਕਲ ਕੈਂਸਰ ਤੋਂ ਬਚਾਇਆ ਜਾ ਸਕੇ। ਉਹਨਾਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਦੀ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਵੀ ਔਕੜ ਨਾ ਆਉਣ ਦਿੱਤੀ ਜਾਵੇ ਅਤੇ ਸਮੇਂ ਸਮੇਂ ਤੇ ਉਹਨਾਂ ਦੀ ਦਵਾਈਆਂ ਅਤੇ ਟੈਸਟ ਯਕੀਨੀ ਬਣਾਏ ਜਾਣ।ਇਸ ਮੌਕੇ ਡਾ. ਕਰਨਜੋਤ ਸਿੰਘ, ਜਸਤਿੰਦਰ ਸਿੰਘ ਬੀ.ਈ.ਈ, ਫਾਰਮੇਸੀ ਅਫਸਰ ਆਸ਼ੀਸ ਕੁਮਾਰ, ਕਲੀਨੀਕਲ ਅਸਿਸਟੈਂਟ ਪਰਮਜੀਤ ਕੌਰ, ਰਵਿ ਕੁਮਾਰ, ਪਰਵੀਨ ਕੁਮਾਰੀ, ਕਨਚਨ ਅਤੇ ਆਮ ਲੋਗ ਹਾਜਰ ਸਨ ।