Prime Punjab Times

Latest news
ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ...
ADVERTISEMENT
You are currently viewing ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ

ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ

ਬਟਾਲਾ (ਅਵਿਨਾਸ਼ ਸ਼ਰਮਾ)

: ਸ਼ਹਿਰ ਦਾ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਡਿਫੈਂਸ ਰੋਡ ‘ਤੇ ਦੋ ਧਿਰਾਂ ਵਿਚਾਲੇ ਮਾਮੂਲੀ ਤਕਰਾਰ ਨੇ ਖੂਨੀ ਰੂਪ ਧਾਰ ਲਿਆ। ਦੋਵੇਂ ਧਿਰਾਂ ਵੱਲੋਂ ਕੀਤੀ ਗਈ ਗੋਲੀ+ਬਾਰੀ ਦੌਰਾਨ ਦੋ ਵਿਅਕਤੀਆਂ ਦੀ ਮੌ+ਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼+ਖ਼+ਮੀ ਹੋ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਐਸਪੀ ਡਾ. ਮਹਿਤਾਬ ਸਿੰਘ, ਐਸਪੀ (ਡੀ) ਸੰਦੀਪ ਵਡੇਹਰਾ, ਐਸਪੀ ਰਮਨਿੰਦਰ ਸਿੰਘ, ਡੀਐਸਪੀ ਸੁਖਇੰਦਰ ਸਿੰਘ ਅਤੇ ਐਸਐਚਓ ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ।

ਐਸਐਸਪੀ ਡਾ. ਮਹਿਤਾਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਫੈਂਸ ਰੋਡ ‘ਤੇ ਕਾਰਾਂ ਕੱਢਣ ਨੂੰ ਲੈ ਕੇ ਹੋਈ ਬਹਿਸ ਨੇ ਹਿੰਸ+ਕ ਰੂਪ ਧਾਰ ਲਿਆ ਅਤੇ ਦੋਵੇਂ ਧਿਰਾਂ ਵੱਲੋਂ ਇੱਕ-ਦੂਜੇ ‘ਤੇ ਗੋ+ਲੀ+ਆਂ ਚਲਾਈਆਂ ਗਈਆਂ। ਇਸ ਦੌਰਾਨ ਇੱਕ ਧਿਰ ਦੇ ਦੀਪਇੰਦਰ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਸ਼ੁਕਰਪੁਰਾ, ਬਟਾਲਾ ਦੀ ਸਿਰ ਵਿੱਚ ਗੋਲੀ ਲੱਗਣ ਕਾਰਨ ਮੌਕੇ ‘ਤੇ ਹੀ ਮੌ+ਤ ਹੋ ਗਈ। ਦੂਜੇ ਪਾਸੇ ਕਵਲਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਅਤੇ ਜਗਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਗੋਲੀ ਲੱਗਣ ਕਾਰਨ ਜ਼+ਖ਼+ਮੀ ਹੋਏ।

ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੋਂ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਇਸ ਦੌਰਾਨ ਇਲਾਜ ਅਧੀਨ ਕਵਲਜੀਤ ਸਿੰਘ ਦੀ ਵੀ ਮੌ+ਤ ਹੋ ਗਈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।