Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ – ਪ੍ਰਿੰਸੀਪਲ ਡਾ. ਮਾਨਵ ਸੈਣੀ

KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ – ਪ੍ਰਿੰਸੀਪਲ ਡਾ. ਮਾਨਵ ਸੈਣੀ

ਦਸੂਹਾ 6 ਜੂਨ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌਧਰੀ ਬੰਤਾ ਸਿੰਘ ਕਲੋਨੀ, ਦਸੂਹਾ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਵਾਤਾਵਰਨ ਸੰਭਾਲ ਅਤੇ ਕੁਦਰਤੀ ਸਰੋਤਾਂ ਦੀ ਮਹੱਤਤਾ ਬਾਰੇ ਯੁਵਕ ਸੇਵਾਵਾਂ ਕਲੱਬ ਦੇ ਮੈਂਬਰਾਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਯੁਵਕ ਸੇਵਾਵਾਂ ਕਲੱਬ ਦੇ ਮੈਂਬਰਾਂ, ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਦਾ ਉਦੇਸ਼ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਅਤੇ ਧਰਤੀ ਨੂੰ ਹਰਿਆ-ਭਰਿਆ ਬਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਗਲੋਬਲ ਵਾਰਮਿੰਗ, ਪ੍ਰਦੂਸ਼ਣ ਅਤੇ ਜੰਗਲਾਂ ਦੀ ਕਟਾਈ ਵਰਗੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਹਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ, ਪਾਣੀ ਅਤੇ ਬਿਜਲੀ ਦੀ ਬਚਤ ਕਰਨ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਰੁੱਖ ਵਾਤਾਵਰਨ ਸੰਤੁਲਨ ਬਣਾਈ ਰੱਖਣ ਅਤੇ ਮਨੁੱਖੀ ਜੀਵਨ ਲਈ ਬਹੁਤ ਮਹੱਤਵਪੂਰਨ ਹਨ। ਇਸ ਦੌਰਾਨ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਵੀ ਵਾਤਾਵਰਨ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਲਿਆ। ਇਸ ਮੌਕੇ ਕਾਲਜ ਕੈਂਪਸ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ, ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਵੱਖ-ਵੱਖ ਕਿਸਮ ਦੇ ਪੌਦੇ ਲਗਾਏ। ਇਸ ਮੌਕੇ ਤੇ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ, ਇਨਾਇਤ ਕੌਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਮਨਪ੍ਰੀਤ ਕੌਰ, ਕੁਸਮ ਲਤਾ, ਰੇਨੂੰ, ਹਰਦੀਪ ਕੌਰ, ਮਧੂ ਬਾਲਾ, ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ, ਮੁਸਕਾਨ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ, ਗੁਰਵੀਰ ਕੌਰ, ਨਵਨੀਤ ਕੌਰ, ਕਾਜਲ, ਮਨਪ੍ਰੀਤ ਕੌਰ, ਡਾ. ਵੀਨਸ, ਪਰਦੀਪ ਕੁਮਾਰ, ਸਾਹਿਲ ਕੁਮਾਰ, ਰਜਨੀ ਬਾਲਾ, ਰੇਖਾ ਰਾਣੀ, ਸੰਦੀਪ ਕੌਰ, ਪ੍ਰੀਤੀ, ਯੁਵਕ ਸੇਵਾਵਾਂ ਕਲੱਬ ਦੇ ਮੈਂਬਰ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰ, ਅਤੇ ਹੋਰ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਵਿਸ਼ਵ ਵਾਤਾਵਰਨ ਦਿਵਸ ਮੌਕੇ ਕਾਲਜ ਕੈਂਪਸ ਵਿਖੇ ਪੌਦੇ ਲਗਾਉਂਦੇ ਹੋਏ, ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਮਾਨਵ ਸੈਣੀ, ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ, ਇਨਾਇਤ ਕੌਰ, ਫੈਕਲਟੀ ਮੈਂਬਰ ਅਤੇ ਵਿਦਿਆਰਥੀ।