Prime Punjab Times

Latest news
ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ
ADVERTISEMENT
You are currently viewing ਛੀਨਾ ਹਸਪਤਾਲ ’ਤੇ ਚੱਲੀਆਂ ਗੋਲੀਆਂ, ਨਰਸ ਜ਼ਖ਼ਮੀ; ਪੁਲਿਸ ਵੱਲੋਂ ਜਾਂਚ ਸ਼ੁਰੂ

ਛੀਨਾ ਹਸਪਤਾਲ ’ਤੇ ਚੱਲੀਆਂ ਗੋਲੀਆਂ, ਨਰਸ ਜ਼ਖ਼ਮੀ; ਪੁਲਿਸ ਵੱਲੋਂ ਜਾਂਚ ਸ਼ੁਰੂ

ਬਟਾਲਾ, 9 ਜੂਨ (ਅਵਿਨਾਸ਼ ਸ਼ਰਮਾ)

: ਬਟਾਲਾ ਸ਼ਹਿਰ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਅੱਜ ਬਟਾਲਾ ਦੇ ਗੌਂਸਪੁਰਾ ਰੋਡ ’ਤੇ ਉਸ ਸਮੇਂ ਤਣਾਅਪੂਰਨ ਸਥਿਤੀ ਪੈਦਾ ਹੋ ਗਈ ਜਦੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਛੀਨਾ ਹਸਪਤਾਲ ਦੇ ਗੇਟ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਦੌਰਾਨ ਹਸਪਤਾਲ ਦੀ ਇੱਕ ਨਰਸ ਜ਼ਖ਼ਮੀ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਮਾਲਕ ਡਾ. ਗੁਰਮੀਤ ਸਿੰਘ ਛੀਨਾ ਨੇ ਦੱਸਿਆ ਕਿ ਘਟਨਾ ਸਮੇਂ ਉਹ ਹਸਪਤਾਲ ਤੋਂ ਬਾਹਰ ਸਨ। ਉਨ੍ਹਾਂ ਕਿਹਾ ਕਿ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਵਿਅਕਤੀ ਹਸਪਤਾਲ ਦੇ ਬਾਹਰ ਆਏ ਅਤੇ ਉਨ੍ਹਾਂ ਵੱਲੋਂ ਕਰੀਬ ਚਾਰ ਰਾਊਂਡ ਫਾਇਰ ਕੀਤੇ ਗਏ। ਗੋਲੀਬਾਰੀ ਕਾਰਨ ਹਸਪਤਾਲ ਦਾ ਕੱਚ ਵਾਲਾ ਗੇਟ ਪੂਰੀ ਤਰ੍ਹਾਂ ਟੁੱਟ ਗਿਆ, ਜਦਕਿ ਟੁੱਟੇ ਕੱਚ ਦੇ ਟੁਕੜੇ ਇੱਕ ਨਰਸ ਦੀ ਅੱਖ ਵਿੱਚ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਘਟਨਾ ਦੀ ਸੂਚਨਾ ਮਿਲਣ ਉਪਰੰਤ ਡੀ.ਐਸ.ਪੀ. ਸਿਟੀ ਸੁਖਇੰਦਰ ਸਿੰਘ, ਐਸ.ਐਚ.ਓ. ਸਿਵਲ ਲਾਈਨ ਗੁਰਮੀਤ ਸਿੰਘ, ਸੀ.ਆਈ.ਏ. ਸਟਾਫ ਬਟਾਲਾ ਦੇ ਇੰਚਾਰਜ ਸੁਖਰਾਜ ਸਿੰਘ ਅਤੇ ਅਰਬਨ ਅਸਟੇਟ ਪੁਲਿਸ ਚੌਕੀ ਦੇ ਇੰਚਾਰਜ ਏ.ਐਸ.ਆਈ. ਵਿਕਰਮ ਸਿੰਘ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਸ ਮੌਕੇ ਡੀ.ਐਸ.ਪੀ. ਸਿਟੀ ਸੁਖਇੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੋਲੀਬਾਰੀ ਕਰਨ ਵਾਲੇ ਵਿਅਕਤੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਹਸਪਤਾਲ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਡੀ.ਵੀ.ਆਰ. ਵੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ।