Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਰਾਜਪੁਰ ਕੰਢੀ ਵਿਖੇ ਤਿੰਨ ਦਿਨਾਂ ਸਲਾਨਾ ਛਿੰਝ ਮੇਲਾ 15 ਜੂਨ ਤੋਂ

ਰਾਜਪੁਰ ਕੰਢੀ ਵਿਖੇ ਤਿੰਨ ਦਿਨਾਂ ਸਲਾਨਾ ਛਿੰਝ ਮੇਲਾ 15 ਜੂਨ ਤੋਂ

ਗੜ੍ਹਦੀਵਾਲਾ 10 ਜੂਨ (ਚੌਧਰੀ / ਪ੍ਰਦੀਪ ਕੁਮਾਰ ) 

: ਡੇਰਾ ਸ਼੍ਰੀ 108 ਸੰਤ ਬਾਬਾ ਭੋਲਾ ਗਿਰ ਜੀ ਰਾਜਪੁਰ ਕੰਢੀ ਵਿਖੇ ਮੌਜੂਦਾ ਗੱਦੀਨਸ਼ੀਨ ਮਹੰਤ ਰਾਮ ਗਿਰ ਜੀ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ ਕਰਵਾਇਆ ਜਾ ਰਿਹਾ ਤਿੰਨ ਦਿਨਾਂ ਸਾਲਾਨਾ ਛਿੰਝ ਮੇਲਾ 15 ਜੂਨ ਤੋਂ ਧੂਮਧਾਮ ਅਤੇ ਉਤਸ਼ਾਹ ਨਾਲ ਸ਼ੁਰੂ ਹੋਵੇਗਾ। ਇਸ ਮੌਕੇ ਡੇਰੇ ਦੇ ਗੱਦੀਨਸ਼ੀਨ ਮਹੰਤ ਰਾਮ ਗਿਰ ਜੀ ਨੇ ਦੱਸਿਆ ਕਿ 14 ਜੂਨ ਨੂੰ ਸਵੇਰੇ 11 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। 15 ਜੂਨ ਨੂੰ ਸ਼ਾਮ 6 ਵਜੇ ਟਮਕ ਦੀ ਰਸਮ ਕੀਤੀ ਜਾਵੇਗੀ ਅਤੇ 16 ਜੂਨ ਨੂੰ ਸਵੇਰੇ 11 ਵਜੇ ਤੋਂ ਲੈ ਕੇ 2 ਵਜੇ ਤੱਕ ਸੰਤਾਂ ਦੇ ਵਚਨ, ਸ਼ਬਦ ਕੀਰਤਨ ਹੋਵੇਗਾ ਅਤੇ 17 ਜੂਨ ਨੂੰ ਛਿੰਝ ਮੇਲਾ 3 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਛਿੰਝ ਮੇਲੇ ਦੌਰਾਨ ਸਿਰਫ ਸੱਦੇ ਹੋਏ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪਹਿਲਵਾਨ ਪਹਿਲਵਾਨ ਆਪਣੇ ਜੌਹਰ ਦਿਖਾਉਣਗੇ। ਉਨ੍ਹਾਂ ਕਿਹਾ ਕਿ ਜੇਤੂ ਪਹਿਲਵਾਨਾਂ ਨੂੰ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ 3 ਦਿਨ ਚਾਹ ਪਕੌੜੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਲਈ ਹਾਰਦਿਕ ਸੱਦਾ ਦਿੱਤਾ ਗਿਆ।

ਫੋਟੋ ਕੈਪਸ਼ਨ : ਮੇਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮੌਜੂਦਾ ਗੱਦੀਨਸ਼ੀਨ ਮਹੰਤ ਰਾਮ ਗਿਰ ਜੀ।