Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਵਿਖੇ ਫੌਜ ‘ਚ ਅਫ਼ਸਰ ਬਣਨ ਦੀ ਕੋਚਿੰਗ ਦਾ ਪਹਿਲਾ ਬੈਚ ਜੁਲਾਈ ਤੋਂ

ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਵਿਖੇ ਫੌਜ ‘ਚ ਅਫ਼ਸਰ ਬਣਨ ਦੀ ਕੋਚਿੰਗ ਦਾ ਪਹਿਲਾ ਬੈਚ ਜੁਲਾਈ ਤੋਂ

ਹੁਸ਼ਿਆਰਪੁਰ, 10 ਜੂਨ(ਪ੍ਰਾਈਮ ਪੰਜਾਬ ਟਾਈਮਜ) 

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਵਿਖੇ ਟ੍ਰੇਨਿੰਗ ਪ੍ਰੋਗਰਾਮ ਦਾ ਪਹਿਲਾ ਬੈਚ ਜੁਲਾਈ-2026 ਦੇ ਪਹਿਲੇ  ਹਫ਼ਤੇ ਸ਼ੁਰੂ ਹੋ ਰਿਹਾ ਹੈ ਜਿਸ ਵਿਚ ਆਰਮਡ ਫੋਰਸਿਸ ਵਿੱਚ ਅਫ਼ਸਰ ਦੇ ਤੌਰ ‘ਤੇ ਗ੍ਰੈਜੂਏਟ ਪੱਧਰ ਦੀ ਭਰਤੀ ਦੇ ਲਈ ਸੀ.ਡੀ.ਐਸ., ਏ.ਐਫ.ਕੈਟ, ਆਈ.ਐਮ.ਏ., ਓ.ਟੀ.ਏ. ਅਤੇ ਐਸ.ਐਸ.ਬੀ. ਆਦਿ ਵਰਗੀਆਂ ਪ੍ਰਵੇਸ਼ ਪ੍ਰੀਖਿਆਵਾਂ ਪਾਸ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਕੋਚਿੰਗ/ਟ੍ਰੇਨਿੰਗ ਦਿੱਤੀ ਜਾਵੇਗੀ।

         ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਇੰਸਟੀਚਿਊਟ ਵਿੱਚ ਦਾਖਲਾ ਪ੍ਰੀਖਿਆਵਾਂ ਲਈ 3 ਮਹੀਨੇ ਦੀ ਸੰਗਠਿਤ ਅਕਾਦਮਿਕ ਸਿਖਲਾਈ ਅਤੇ 3 ਹਫ਼ਤਿਆ ਦੀ ਐਸ.ਐਸ.ਬੀ. ਟ੍ਰੇਨਿੰਗ ਕਰਵਾਈ ਜਾਵੇਗੀ। ਇਸ ਟ੍ਰੇਨਿੰਗ ਵਿੱਚ 18 ਤੋਂ 25 ਸਾਲ ਦੀ ਉਮਰ ਦੇ ਗ੍ਰੇਜੂਏਟ ਪਾਸ ਪ੍ਰਾਰਥੀਆਂ ਦੇ ਨਾਲ-ਨਾਲ ਜੋ ਪ੍ਰਾਰਥੀ ਗ੍ਰੈਜੂਏਟ ਕਰ ਰਹੇ ਹਨ, ਉਹ ਵੀ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਲਈ ਹੋਸਟਲ ਦੀ ਸੁਵਿਧਾ ਵੀ ਉਪਲਬੱਧ ਹੋਵੇਗੀ। ਚਾਹਵਾਨ ਯੋਗ ਪ੍ਰਾਰਥੀ ਮਿਤੀ 18 ਜੂਨ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਮ.ਐਸ.ਡੀ.ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਆ ਕੇ ਇਸ ਕੋਚਿੰਗ ਸਬੰਧੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਦੇ ਲਈ ਇਸ ਦਫਤਰ ਦੇ ਹੈਲਪ-ਲਾਈਨ ਨੰਬਰ 62801-97708 ‘ਤੇ ਸਪੰਰਕ ਵੀ ਕੀਤਾ ਜਾ ਸਕਦਾ ਹੈ।