Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਸੋਸਾਇਟੀ ਵਲੋਂ 122 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ

ਸੋਸਾਇਟੀ ਵਲੋਂ 122 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ

ਗੜ੍ਹਦੀਵਾਲਾ 10 ਜੂਨ (ਚੌਧਰੀ) 

: ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੋਸਾਇਟੀ ਗੜਦੀਵਾਲਾ ਵੱਲੋਂ ਅੱਜ 122 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੋਸਾਇਟੀ ਵੱਲੋਂ  ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ  ਵਲੋਂ ਸਮੂਹ ਐਨ ਆਰ ਆਈ ਵੀਰਾਂ ਦਾ ਧੰਨਵਾਦ ਕੀਤਾ ਗਿਆ ਜੋ ਹਰ ਮਹੀਨੇ ਆਪਣੀ ਨੇਕ ਕਮਾਈ ਵਿੱਚੋਂ ਦਸਬੰਧ ਕੱਢ ਕੇ ਇਸ ਰਾਸ਼ਨ ਵੰਡ ਸਮਾਰੋਹ ਵਿਚ ਸਹਿਯੋਗ ਪਾਉਂਦੇ ਹਨ। ਜਿਨਾਂ ਵਿਚ ਵੀਰ ਗੁਰਿੰਦਰ ਸਿੰਘ ਮੈਲਬੋਰਨ,ਹਰਜੀਤ ਸਿੰਘ ਕਨੇਡਾ, ਤੇ ਮੈਲਬੋਰਨ ਦੀ ਸਮੂਹ ਸੰਗਤ ਦਾ ਵਿਸ਼ੇਸ਼ ਸਹਿਯੋਗ ਰਹਿੰਦਾ ਹੈ। ਇਸ ਮੌਕੇ ਉਨ੍ਹਾਂ ਹੋਰ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ ਜੋ ਸੋਸਾਇਟੀ ਵਲੋਂ ਹੋਰ ਕੀਤੇ ਜਾ ਰਹੇ ਕਾਰਜਾਂ ਵਿੱਚ ਸਹਿਯੋਗ ਪਾਉਂਦੇ ਹਨ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ, ਮਨਿੰਦਰ ਸਿੰਘ, ਕਮਲਜੀਤ ਸਿੰਘ ਭਟੋਆ,ਹਰਭਜਨ ਸਿੰਘ ਖੁਰਦਾਂ, ਰਿੰਕੂ ਹੁਸ਼ਿਆਰਪੁਰ, ਹਰਪ੍ਰੀਤ ਸਿੰਘ, ਲਖਵਿੰਦਰ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।