Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਭੁਪਿੰਦਰ ਸਿੰਘ ਬਾਜਵਾ ਬਣੇ ਜਾਣੋ ਕਿਸ ਸ਼ਹਿਰ ‘ਚ ਨਗਰ ਨਿਗਮ ਦੇ ਨਵੇਂ ਮੇਅਰ

ਭੁਪਿੰਦਰ ਸਿੰਘ ਬਾਜਵਾ ਬਣੇ ਜਾਣੋ ਕਿਸ ਸ਼ਹਿਰ ‘ਚ ਨਗਰ ਨਿਗਮ ਦੇ ਨਵੇਂ ਮੇਅਰ

ਬਟਾਲਾ, 11 ਜੂਨ (ਅਵਿਨਾਸ਼ ਸ਼ਰਮਾ )

ਸੁਖਰਾਜ ਕੌਰ ਸੀਨੀਅਰ ਡਿਪਟੀ ਮੇਅਰ ਅਤੇ ਨੀਲਮ ਚੌਹਾਨ ਡਿਪਟੀ ਮੇਅਰ ਚੁਣੇ ਗਏ

ਕੈਬਨਿਟ ਮੰਤਰੀ ਲਾਲ ਸਿੰਘ ਕਟਾਰੂਚੱਕ, ਕਮਿਸ਼ਨਰ ਜਲੰਧਰ ਡਵੀਜ਼ਨ ਦੀ ਮੌਜੂਦਗੀ ਵਿੱਚ ਸਰਬਸੰਮਤੀ ਨਾਲ ਹੋਈ ਚੋਣ ਹੋਈ

ਅੱਜ ਪਹਿਲੇ ਹੀ ਦਿਨ ਸਟਰੀਟ ਲਾਈਟਾਂ ਠੀਕ ਕਰਨ ਵਾਲੀ ਅਤਿ ਆਧੁਨਿਕ ਟੈਲੀਸਕੋਪਿਕ ਸਕਾਈ ਲਿਫਟ ਮਸ਼ੀਨ ਬਟਾਲਾ ਵਾਸੀਆਂ ਨੂੰ ਕੀਤੀ ਸਮਰਪਿਤ

: ਬਟਾਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਅੱਜ ਚੁਣੇ ਗਏ ਕੌਂਸਲਰਾਂ ਦੀ ਸਰਬਸੰਮਤੀ ਨਾਲ ਸਫਲਤਾਪੂਰਵਕ ਸੰਪੰਨ ਹੋਈ।

ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਸਿੰਘ ਕਟਾਰੂਚੱਕ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਮਿਸ਼ਨਰ ਜਲੰਧਰ ਡਵੀਜ਼ਨ ਸ੍ਰੀ ਰਾਮ ਅਤੇ ਕਮਿਸ਼ਨਰ ਨਗਰ ਨਿਗਮ ਬਟਾਲਾ ਗੁਰਸਿਮਰਨ ਸਿੰਘ ਢਿੱਲੋਂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਨਗਰ ਨਿਗਮ ਦੇ ਨਵ-ਚੁਣੇ ਕੌਂਸਲਰਾਂ ਵੱਲੋਂ ਸਰਬਸੰਮਤੀ ਨਾਲ ਭੁਪਿੰਦਰ ਸਿੰਘ ਬਾਜਵਾ ਨੂੰ ਬਟਾਲਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ। ਇਸ ਦੇ ਨਾਲ ਹੀ ਸ੍ਰੀਮਤੀ ਸੁਖਰਾਜ ਕੌਰ ਸੀਨੀਅਰ ਡਿਪਟੀ ਮੇਅਰ ਅਤੇ ਸ੍ਰੀਮਤੀ ਨੀਲਮ ਚੌਹਾਨ ਡਿਪਟੀ ਮੇਅਰ ਦੀ ਜ਼ਿੰਮੇਵਾਰੀ ਸੌਂਪੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਸਿੰਘ ਕਟਾਰੂਚੱਕ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਟਾਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਆਮ ਆਦਮੀ ਪਾਰਟੀ ਦੀ ਟੀਮ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਪਾਰਟੀ ‘ਤੇ ਜੋ ਭਰੋਸਾ ਜਤਾਇਆ ਹੈ, ਉਸ ‘ਤੇ ਖਰਾ ਉਤਰਦਿਆਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।

ਨਵੇਂ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਪਾਰਟੀ ਹਾਈਕਮਾਂਡ, ਕੈਬਨਿਟ ਮੰਤਰੀ ਲਾਲ ਸਿੰਘ ਕਟਾਰੂਚੱਕ, ਵਿਧਾਇਕ ਸ਼ੈਰੀ ਕਲਸੀ ਅਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਟਾਲਾ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਸ਼ਹਿਰ ਦੇ ਵਿਕਾਸ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਗੇ।

ਇਸ ਤੋਂ ਪਹਿਲਾਂ ਸਵੇਰੇ ਨਗਰ ਨਿਗਮ ਬਟਾਲਾ ਦੇ ਮੇਅਰ ਦੀ ਚੋਣ ਤੋਂ ਪਹਿਲਾਂ ਵਿਧਾਇਕ ਸ਼ੈਰੀ ਕਲਸੀ ਵਲੋਂ ਨਵ-ਨਿਯੁਕਤ ਸਮੂਹ ਕੌਂਸਲਰਾਂ ਨਾਲ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਮਾਤਾ ਕਾਲੀ ਦੁਆਰਾ ਮੰਦਿਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ।

ਨਗਰ ਨਿਗਮ ਬਟਾਲਾ ਦੇ ਮੇਅਰ ਦੀ ਚੋਣ ਉਪਰੰਤ ਅੱਜ ਪਹਿਲੇ ਦਿਨ ਹੀ ਸਟਰੀਟ ਲਾਈਟਾਂ ਠੀਕ ਕਰਨ ਵਾਲੀ ਅਤਿ ਆਧੁਨਿਕ ਟੈਲੀਸਕੋਪਿਕ ਸਕਾਈ ਲਿਫਟ ਮਸ਼ੀਨ ਬਟਾਲਾ ਵਾਸੀਆਂ ਨੂੰ ਸਮਰਪਿਤ ਕੀਤੀ ਗਈ।