Prime Punjab Times

Latest news
ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ
ADVERTISEMENT
You are currently viewing ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ….

ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ….

ਗੜ੍ਹਦੀਵਾਲਾ 11 ਜੂਨ (ਚੌਧਰੀ)

: ਅੱਜ ਦੇਰ ਸ਼ਾਮ ਤੇਜ਼ ਹਨੇਰੀ ਆਉਣ ਕਰਕੇ ਦਸੂਹਾ ਹੁਸ਼ਿਆਰਪੁਰ ਮਾਰਗ ਤੇ ਮਾਨਗੜ੍ਹ ਨਜ਼ਦੀਕ ਇੱਕ ਚਲਦੀ ਕਾਰ ਤੇ ਸਫੇਦੇ ਦਾ ਟਹਿਣਾ ਡਿੱਗ ਗਿਆ। ਪ੍ਰਮਾਤਮਾ ਦਾ ਸ਼ੁਕਰ ਰਿਹਾ ਕਿ  ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਤੇ ਕਾਰ ਸਵਾਰ ਬਾਲ ਬਾਲ ਬਚ ਗਿਆ। ਇਹ ਟਹਿਣਾ ਡਿੱਗਣ ਨਾਲ ਆਵਾਜਾਈ ਵੀ ਕੁੱਝ ਸਮੇਂ ਲਈ ਠੱਪ ਹੋ ਗਈ।

ਜਿਵੇ ਹੀ ਇਸ ਘਟਨਾ ਦਾ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੋਸਾਇਟੀ ਗੜ੍ਹਦੀਵਾਲਾ ਨੂੰ ਪਤਾ ਚਲਿਆ ਤੇ ਸੋਸਾਇਟੀ ਦੇ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਆਪਣੇ ਸੇਵਾਦਾਰਾਂ ਨਾਲ ਮੌਕੋ ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ। ਉਨ੍ਹਾਂ ਵਲੋਂ ਕਾਰ ਸਵਾਰ ਦਾ ਹਾਲ ਜਾਣਿਆ ਤੇ ਕਾਰ ਉੰਤੇ ਡਿੱਗੇ ਸਫੇਦੇ ਦੇ ਟਹਿਣੇ ਨੂੰ ਹਟਾਇਆ ਗਿਆ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਇਆ ਗਿਆ। ਇਸ ਮੌਕੇ ਤੇ ਵੱਡੀ ਗਿਣਤੀ ਚ ਇਲਾਕੇ ਦੇ ਲੋਕਾਂ ਨੇ ਵੀ ਇਸ ਕੰਮ ਵਿਚ ਸਹਾਇਤਾ ਕੀਤੀ।