ਗੜ੍ਹਦੀਵਾਲਾ, 12 ਜੂਨ (ਚੌਧਰੀ )
: ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਮਾਜਿਕ ਅਤੇ ਵਪਾਰਕ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਵੇਕ ਗੁਪਤਾ ਨੂੰ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਇਸ ਨਿਯੁਕਤੀ ਤੋਂ ਬਾਅਦ ਇਲਾਕੇ ਦੇ ਵਪਾਰੀਆਂ, ਪਾਰਟੀ ਵਰਕਰਾਂ ਅਤੇ ਸਮਾਜ ਸੇਵੀਆਂ ਵੱਲੋਂ ਵਿਵੇਕ ਗੁਪਤਾ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਵਿਵੇਕ ਗੁਪਤਾ ਨੇ ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਲੀਡਰਸ਼ਿਪ,ਹਲਕਾ ਉੜਮੁੜ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ,ਅਮਿਤ ਨੇਗੀ ਦੁਆਬਾ ਸੈਕਟਰੀ,ਦਰਿਪਨ ਸੈਣੀ ਪੰਜਾਬ ਪ੍ਰਧਾਨ,ਪ੍ਰੇਮ ਕੁਮਾਰ ਜੈਨ ਚੇਅਰਮੈਨ ਹਲਕਾ ਉੜਮੁੜ ਅਤੇ ਸੂਬਾ ਅਤੇ ਹਲਕਾ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਵਪਾਰਕ ਵਰਗ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਫੋਟੋ ਕੈਪਸ਼ਨ: ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁਰ ਦੇ ਮੈਂਬਰ ਨਿਯੁਕਤ ਕੀਤੇ ਗਏ ਵਿਵੇਕ ਗੁਪਤਾ।








