Prime Punjab Times

Latest news
ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ.... ਭੁਪਿੰਦਰ ਸਿੰਘ ਬਾਜਵਾ ਬਣੇ ਜਾਣੋ ਕਿਸ ਸ਼ਹਿਰ 'ਚ ਨਗਰ ਨਿਗਮ ਦੇ ਨਵੇਂ ਮੇਅਰ ਹੁਸ਼ਿਆਰਪੁਰ 'ਚ ਖੋਲਿਆ ਗਿਆ 'ਆਧਾਰ ਸੇਵਾ ਕੇਂਦਰ' ਬੀ.ਕਾੱਮ ਦੇ ਮੋਹਿਤ ਕੁਮਾਰ ਨੂੰ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਚੁਣਿਆ ਗਿਆ- ਪ੍ਰਿੰਸੀਪਲ ਡਾ. ਮਾਨਵ ... ਸੋਸਾਇਟੀ ਵਲੋਂ 122 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ ਡਾਕਟਰਾਂ ਨੇ SSP ਡਾ. ਮਹਿਤਾਬ ਸਿੰਘ ਨਾਲ ਕੀਤੀ ਮੁਲਾਕਾਤ, ਹਸਪਤਾਲਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਕੀਤੀ ਮੰਗ
ADVERTISEMENT
You are currently viewing ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵਾਰ ਜੇਤੂ

ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵਾਰ ਜੇਤੂ

ਸ਼ਾਮਚੁਰਾਸੀ / ਹਰਿਆਣਾ , 13 ਜੂਨ (ਚੌਧਰੀ) 
: ਸਥਾਨਕ ਨਗਰ ਕੌਂਸਲ ਲਈ ਅੱਜ ਪਈਆਂ ਵੋਟਾਂ ਦੀ ਹੋਈ ਗਿਣਤੀ ਵਿਚ ਕੁੱਲ 9 ਵਾਰਡਾਂ ’ਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ 6 ਵਾਰਡਾਂ ਵਿਚ, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰਾਂ ਨੇ 2 ਵਾਰਡਾਂ ਵਿਚ ਅਤੇ ਇਕ ਵਾਰਡ ਵਿਚ ਆਜ਼ਾਦ ਉਮੀਦਵਾਰ ਨੇ ਜਿੱਤ ਦਰਜ ਕੀਤੀ।
ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਮਚੁਰਾਸੀ ਦੇ ਵਾਰਡ ਨੰ: 1, 2, 3,4, 7 ਅਤੇ 8 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਹਰਭਜਨ ਕੌਰ ਨੇ 146 ਵੋਟਾਂ, ਮਿੰਡੋ ਨੇ 120 ਵੋਟਾਂ, ਰਵਿੰਦਰ ਕੁਮਾਰ ਨੇ 134 ਵੋਟਾ, ਕੁਲਵਿੰਦਰ ਕੌਰ ਨੇ 196 ਵੋਟਾਂ, ਹਰਮੇਸ਼ ਕੁਮਾਰ ਨੇ 158 ਵੋਟਾਂ ਅਤੇ ਪੂਜਾ ਰਾਣੀ ਨੇ 130 ਵੋਟਾਂ ਹਾਸਲ ਕਰਕੇ ਜਿੱਤ ਦਰਜ ਕੀਤੀ।

ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 5 ਅਤੇ 6 ਵਿਚ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਹੀਰਾ ਲਾਲ ਨੇ 93 ਵੋਟਾਂ ਅਤੇ ਦਲਜਿੰਦਰ ਸੋਹਲ ਨੇ 131 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ।
ਵਾਰਡ ਨੰ: 9 ਵਿਚ ਆਜ਼ਾਦ ਉਮੀਦਵਾਰ ਸੁਨੀਤਾ ਨੇ 141 ਵੋਟਾਂ ਹਾਸਲ ਕਰਕੇ ਜਿੱਤ ਦਰਜ ਕੀਤੀ ਹੈ।

error: copy content is like crime its probhihated