Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਵਾਪਰੇ ਸੜਕ ਹਾਦਸੇ ‘ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ

ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਵਾਪਰੇ ਸੜਕ ਹਾਦਸੇ ‘ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ

ਮੁਕੇਰੀਆਂ / ਦਸੂਹਾ 13 ਜੂਨ (ਚੌਧਰੀ) 

: ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਸਥਿਤ ਸ਼ੂਗਰ ਮਿੱਲ ਦੇ ਸਾਹਮਣੇ ਐਚਪੀ ਪੈਟਰੋਲ ਪੰਪ ਨੇੜੇ ਅੱਜ ਸਵੇਰੇ ਵਾਪਰੇ ਇੱਕ ਦਰਦ+ਨਾਕ ਸੜਕ ਹਾ+ਦਸੇ’ ਚ 16 ਸਾਲਾ ਵਿਦਿਆਰਥੀ ਦੀ ਮੌ+ਤ ਹੋ ਗਈ। ਮ੍ਰਿ+ਤਕ ਦੀ ਪਛਾਣ ਦਿਵਿਆਂਸ਼, ਪੁੱਤਰ ਸੁਰਿੰਦਰ ਸਿੰਘ, ਵਾਸੀ ਪਿੰਡ ਚੱਕ ਅੱਲਾ ਬਖ਼ਸ਼ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਦਿਵਿਆਂਸ਼ ਸਵੇਰੇ ਆਪਣੀ ਈ-ਸਕੂਟੀ (PB07-CG-7027) ‘ਤੇ ਟਿਊਸ਼ਨ ਤੋਂ ਘਰ ਵਾਪਸ ਪਰਤ ਰਿਹਾ ਸੀ। ਜਦੋਂ ਉਹ ਸ਼ੂਗਰ ਮਿੱਲ ਦੇ ਸਾਹਮਣੇ ਸਰਵਿਸ ਰੋਡ ‘ਤੇ ਪਹੁੰਚਿਆ ਤਾਂ ਉਸਦੀ ਈ-ਸਕੂਟੀ ਦੀ ਟੱਕਰ ਇੱਕ ਟੈਂਪੋ ਟਰੈਵਲਰ (HR38AG-5715) ਨਾਲ ਹੋ ਗਈ। ਉਹ ਹਾਦਸੇ ਵਿੱਚ ਗੰਭੀ+ਰ ਰੂਪ ‘ਚ ਜ਼+ਖ਼+ਮੀ ਹੋ ਗਿਆ।

ਸੂਚਨਾ ਮਿਲਦੇ ਹੀ ਐੱਸਐੱਸਐੱਫ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀ ਦਿਵਿਆਂਸ਼ ਨੂੰ ਇਲਾਜ ਲਈ ਮੁਕੇਰੀਆਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਉੱਥੇ ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸਨੂੰ ਵਧੀਆ ਇਲਾਜ ਲਈ ਜਲੰਧਰ ਰੈਫਰ ਕਰ ਦਿੱਤਾ। ਪਰ ਜਲੰਧਰ ਲੈ ਜਾਂਦੇ ਸਮੇਂ ਰਸਤੇ ਵਿੱਚ ਹੀ ਉਸਦੀ ਮੌ+ਤ ਹੋ ਗਈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਾਦਸੇ ਵਾਲੇ ਦਿਨ ਦਿਵਿਆਂਸ਼ ਦੇ ਛੋਟੇ ਭਰਾ ਦਾ ਜਨਮਦਿਨ ਸੀ। ਸਵੇਰੇ ਉਹ ਟਿਊਸ਼ਨ ਜਾਣ ਲਈ ਇੱਛੁਕ ਨਹੀਂ ਸੀ, ਪਰ ਪਰਿਵਾਰ ਨੇ ਇਹ ਕਹਿ ਕੇ ਉਸਨੂੰ ਭੇਜ ਦਿੱਤਾ ਕਿ ਜਨਮਦਿਨ ਦਾ ਪ੍ਰੋਗਰਾਮ ਸ਼ਾਮ ਨੂੰ ਮਨਾਇਆ ਜਾਵੇਗਾ। ਹਾਦਸੇ ਦੀ ਖ਼ਬਰ ਮਿਲਦੇ ਹੀ ਪਰਿਵਾਰ ‘ਤੇ ਦੁੱ+ਖਾਂ ਦਾ ਪਹਾੜ ਟੁੱਟ ਪਿਆ।

ਮ੍ਰਿਤਕ ਦੇ ਪਿਤਾ ਸੁਰਿੰਦਰ ਸਿੰਘ ਵਿਦੇਸ਼ ਵਿੱਚ ਰਹਿੰਦੇ ਹਨ। ਪੁੱਤਰ ਦੀ ਮੌ+ਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਅਤੇ ਰਿਸ਼ਤੇਦਾਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ, ਜਦਕਿ ਪੂਰੇ ਇਲਾਕੇ ਵਿੱਚ ਗਮ ਦਾ ਮਾਹੌਲ ਬਣਿਆ ਹੋਇਆ ਹੈ।

ਉੱਧਰ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਲਾ+ਸ਼ ਨੂੰ ਪੋਸਟਮਾਰਟਮ ਲਈ ਮੁਕੇਰੀਆਂ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।