Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ

 ਹੁਸ਼ਿਆਰਪੁਰ 14ਜੂਨ (ਪ੍ਰਾਈਮ ਪੰਜਾਬ ਟਾਈਮਜ )
: ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਪਿਛਲੇ ਦਿਨੀ ਮਿਤੀ 17 ਮਈ ਨੂੰ ਜਲੰਧਰ ਵਿਖੇ ਕੀਤੀ ਸੂਬਾ ਪੱਧਰੀ ਕਨਵੈਨਸ਼ਨ ਵਿੱਚ ਜਾਰੀ ਕੀਤੇ ਐਲਾਨਨਾਮੇ ਵਿੱਚ ਉਲੀਕੇ ਸੰਘਰਸ਼ਾਂ ਨੂੰ ਅਮਲੀ ਰੂਪ ਦੇਣ ਲਈ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਇੱਕ ਅਹਿਮ ਮੀਟਿੰਗ ਮੁਲਾਜ਼ਮ ਭਵਨ ਹੁਸ਼ਿਆਰਪੁਰ ਵਿਖੇ ਸਾਥੀ ਜੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਜੱਥੇਬੰਦੀਆਂ ਦੇ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ।ਮੀਟਿੰਗ ਦੇ ਸ਼ੁਰੂ ਵਿੱਚ ਪਟਿਆਲਾ ਵਿਖੇ ਸਹਾਇਕ ਲਾਈਨਮੈਨਾਂ ਤੇ ਪਟਿਆਲਾ ਪੁਲਿਸ ਵਲੋਂ ਕੀਤੇ ਵਹਿਸ਼ੀਆਨਾ ਲਾਠੀਚਾਰਜ ਦੇ ਵਿਰੋਧ ਵਿੱਚ ਮਤਾ ਪੇਸ਼ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਅਜਿਹੀ ਗੁੰਡਾਗਰਦੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਖਿਲਾਫ ਕਾਰਵਾਈ ਕੀਤੀ ਜਾਵੇ। ਸਾਂਝੇ ਫਰੰਟ ਦੇ ਸੂਬਾ ਕਨਵੀਨਰ ਸਾਥੀ ਸਤੀਸ਼ ਰਾਣਾ ਵਲੋਂ ਫਰੰਟ ਵਲੋਂ ਪਿਛਲੇ ਦਿਨਾਂ ਅੰਦਰ ਕੀਤੀਆਂ ਸੂਬਾਈ ਮੀਟਿੰਗਾਂ ਦੀ ਕਾਰਵਾਈ ਅਤੇ ਅਗਲੇ ਸੰਘਰਸ਼ਾਂ ਸਬੰਧੀ ਸਬੰਧੀ ਜਾਣਕਾਰੀ ਦਿੱਤੀ।ਉਹਨਾਂ ਆਖਿਆ ਕਿ ਭਗਵੰਤ ਮਾਨ ਦੀ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਬਿਲਕੁਲ ਹਾਸ਼ੀਏ ਤੇ ਧਕੇਲ ਦਿੱਤਾ ਹੈ ਅਤੇ ਸੰਘਰਸ਼ ਕਰਨ ਵਾਲਿਆਂ ਨੂੰ ਕੁੱਟਣ ਲਈ ਪੁਲਿਸ ਨੂੰ ਪੂਰੀ ਖੁੱਲ ਦਿੱਤੀ ਗਈ ਹੈ, ਜਿਸ ਕਾਰਣ ਸੂਬੇ ਭਰ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਅੰਦਰ ਭਾਰੀ ਰੋਸ ਹੈ ਜਿਸਦਾ ਜਵਾਬ ਤਿੱਖੇ ਸੰਘਰਸ਼ਾਂ ਦੇ ਨਾਲ-ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਦਿੱਤਾ ਜਾਵੇਗਾ। ਇਸ ਮੌਕੇ ਸਾਥੀ ਬਹਾਦਰ ਸਿੰਘ, ਪ੍ਰਵੇਸ਼ ਕੁਮਾਰ, ਜਸਵੀਰ ਸਿੰਘ, ਕੁਲਵੰਤ ਸਿੰਘ ਸੈਣੀ, ਜਤਿੰਦਰ ਸਿੰਘ ਸੋਨੀ, ਮੁਕੇਸ਼ ਗੁਜਰਾਤੀ, ਇੰਦਰਜੀਤ ਵਿਰਦੀ, ਮਨਜੀਤ ਸੈਣੀ ਵਲੋਂ ਪੰਜਾਬ ਅਤੇ ਕੇਂਦਰ ਦੀ ਸਰਕਾਰ ਵਲੋਂ ਅਪਣਾਈਆਂ ਜਾ ਰਹੀਆਂ ਮੁਲਾਜ਼ਮ-ਪੈਨਸ਼ਨਰ ਵਿਰੋਧੀ ਨੀਤੀਆਂ ਸਬੰਧੀ ਖੁਲ ਕੇ ਵਿਚਾਰ ਚਰਚਾ ਕੀਤੀ ਗਈ ਅਤੇ ਸਾਂਝੇ ਫਰੰਟ ਨੂੰ ਹੋਰ ਵੀ ਮਜਬੂਤ ਕਰਨ ਅਤੇ ਸੂਬਾ ਕਮੇਟੀ ਵਲੋਂ ਐਲਾਨੇ ਗਏ ਸੰਘਰਸ਼ਾਂ ਨੂੰ ਪੂਰੀ ਇਮਾਨਦਾਰੀ ਨਾਲ ਲਾਗੂ ਕਰਨ ਤੇ ਵੀ ਜ਼ੋਰ ਦਿੱਤਾ।ਇਸ ਮੌਕੇ ਆਪਣੇ ਨਿੱਜੀ ਫਾਇਦੇ ਲਈ ਸਾਂਝੇ ਫਰੰਟ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਤੋਂ ਆਪਣੇ ਕੇਡਰ ਨੂੰ ਸੁਚੇਤ ਕਰਨ ਸਬੰਧੀ ਵੀ ਅਪੀਲ ਕੀਤੀ ਗਈ। ਸੂਬਾ ਕਨਵੈਨਸ਼ਨ ਦੇ ਫੈਸਲਿਆਂ ਦੀ ਪਹਿਲੀ ਕੜੀ ਨੂੰ ਲਾਗੂ ਕਰਨ ਸਬੰਧੀ ਮੀਟਿੰਗ ਵਿੱਚ ਆਗੂਆਂ ਵਲੋਂ ਵਿਚਾਰ-ਚਰਚਾ ਕਰਨ ਉਪਰੰਤ ਮਿਤੀ 5 ਜੁਲਾਈ ਨੂੰ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕਰਨ ਦਾ ਫੈਸਲਾ ਕੀਤਾ ਗਿਆ।ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਮਿਤੀ 5 ਜੁਲਾਈ ਨੂੰ ਇਹ ਕਨਵੈਨਸ਼ਨ ਸ਼ਿਮਲਾ ਪਹਾੜੀ ਚੌਂਕ ਦੇ ਨਜ਼ਦੀਕ ਸੈਣੀ ਭਵਨ ਵਿਖੇ ਕੀਤੀ ਜਾਵੇਗੀ। ਇਸ ਕਨਵੈਨਸ਼ਨ ਨੂੰ ਸਫਲ ਬਣਾਉਣ ਲਈ ਮੁਲਾਜ਼ਮ ਅਤੇ ਪੈਨਸ਼ਨਰ ਜੱਥੇਬੰਦੀਆਂ ਦੇ ਆਗੂਆਂ ਵਲੋਂ ਭਰਵੀਂ ਸ਼ਮੂਲੀਅਤ ਦਾ ਯਕੀਨ ਦਵਾਇਆ ਅਤੇ ਇਸ ਕਨਵੈਨਸ਼ਨ ਦੇ ਪ੍ਰਬੰਧਾਂ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਨਵੈਨਸ਼ਨ ਦੀ ਮਹੱਤਤਾ ਅਤੇ ਮੌਸਮ ਨੂੰ ਮੁੱਖ ਰੱਖਦਿਆਂ ਯੋਗ ਪ੍ਰਬੰਧ ਕੀਤਾ ਜਾ ਸਕੇ। ਮੀਟਿੰਗ ਵਿੱਚ ਆਗੂਆਂ ਵਲੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਮੂਹ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੇਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਬੰਦ ਕਿਤੇ ਭੱਤੇ ਚਾਲੂ ਕੀਤੇ ਜਾਣ, ਸਮੂਹ ਪੈਨਸ਼ਨਰਾਂ ਤੇ 2.59 ਗੁਣਾਕ ਦਾ ਫਾਰਮੂਲਾ ਲਾਗੂ ਕੀਤਾ ਜਾਵੇ, ਕੈਸ਼ਲੈੱਸ ਹੈਲਥ ਸਕੀਮ ਲਾਗੂ ਕੀਤੀ ਜਾਵੇ, ਪੈਨਸ਼ਨਰਾਂ ਤੇ ਟੀ.ਸੀ. ਸਬੰਧੀ ਆਨਲਾਈਨ ਚਾਲੂ ਕੀਤਾ ਸਿਸਟਮ ਬੰਦ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਇਸ ਕਨਵੈਨਸ਼ਨ ਵਿੱਚ ਅਗਲੇ ਸੰਘਰਸ਼ਾਂ ਦਾ ਐਲਾਨ ਵੀ ਕੀਤਾ ਜਾਵੇਗਾ। ਆਗੂਆਂ ਵੱਲੋਂ ਮਿਤੀ 17 ਜੂਨ ਨੂੰ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਵਿੱਚ ਸਮੂਹ ਪੈਨਸ਼ਨਰਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਇਸ ਮੀਟਿੰਗ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਓਂਕਾਰ ਸਿੰਘ, ਰਕੇਸ਼ ਕੁਮਾਰ ਮਹਿਲਾਂਵਾਲੀ, ਕਮਲ ਕੁਮਾਰ ਗੁਪਤਾ, ਸਤਨਾਮ ਸਿੰਘ, ਪਰਮਜੀਤ ਸਿੰਘ, ਮਨਜੀਤ ਸਿੰਘ ਬਾਜਵਾ, ਮਦਨ ਲਾਲ ਸੈਣੀ, ਜਰਨੈਲ ਸਿੰਘ, ਅਮਨਦੀਪ, ਹਰਮੇਸ਼ ਪਾਲ, ਰਸ਼ਪਾਲ ਚੰਦ, ਸਤਪਾਲ ਸਿੰਘ, ਕ੍ਰਿਸ਼ਨ ਗੋਪਾਲ, ਹਰਵਿੰਦਰ ਸਿੰਘ, ਕਮਲਜੀਤ ਸਿੰਘ ਆਂਦਿ ਆਗੂ ਵੀ ਹਾਜਰ ਸਨ।