Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣਣਗੇ ਸਮੱਸਿਆਵਾਂ : ਜਸਵੀਰ ਰਾਜਾ ਗਿੱਲ

ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣਣਗੇ ਸਮੱਸਿਆਵਾਂ : ਜਸਵੀਰ ਰਾਜਾ ਗਿੱਲ

ਗੜ੍ਹਦੀਵਾਲਾ, 14 ਜੂਨ (ਚੌਧਰੀ )

: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰਨ ਦੇ ਉਦੇਸ਼ ਨਾਲ 17 ਜੂਨ ਨੂੰ ਗੜਦੀਵਾਲਾ ਦੇ ਕੰਢੀ ਇਲਾਕੇ ਦੇ ਪਿੰਡ ਭੱਟਲਾਂ,  ਵਿਖੇ ਇੱਕ ਵਿਸ਼ਾਲ ਲੋਕ ਮਿਲਣੀ ਕਰਵਾਈ ਜਾ ਰਹੀ ਹੈ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਤੇ ਮੰਗਾਂ ਸੁਣਣਗੇ।

ਹਲਕਾ ਵਿਧਾਇਕ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸਮਾਗਮ ਦੁਪਹਿਰ 4:00 ਵਜੇ ਸ਼ੁਰੂ ਹੋਵੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਰਹਿਣਗੇ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।

ਵਿਧਾਇਕ ਟਾਂਡਾ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣਤੀ ਵਿੱਚ ਲੋਕ ਮਿਲਣੀ ਵਿੱਚ ਸ਼ਾਮਲ ਹੋਣ ਅਤੇ ਆਪਣੀਆਂ ਸਮੱਸਿਆਵਾਂ ਸਰਕਾਰ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਦਰ ’ਤੇ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਸ ਲੋਕ ਮਿਲਣੀ ਨੂੰ ਲੈ ਕੇ ਕੰਢੀ ਖੇਤਰ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।