Prime Punjab Times

Latest news
ਹੱਕੀ ਮੰਗਾਂ ਨੂੰ ਲੈ ਕੇ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਸਿਵਲ ਸਰਜਨ ਨੂੰ ਮੰਗ-ਪੱਤਰ, ਮੰਗਾਂ ਨਾ ਮੰਨਣ ’ਤੇ... ਔਰਤ ਦੇ ਕੰਨਾਂ ਵਿਚੋਂ ਸੋਨੇ ਦੇ ਟਾਪਸ ਖੋਹਣ ਵਾਲੇ ਦੋ ਲੁਟੇਰੇ ਕਾਬੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਕਾਲਜ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਗਏ DAV ਪਬਲਿਕ ਸਕੂਲ ਦੇ ਬੈਡਮਿੰਟਨ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਸੇਵਾ ਮੁਕਤੀ ਤੇ ਵਿਸ਼ੇਸ਼ - ਲੈਕਚਰਾਰ ਯੁੱਧਵੀਰ ਸਿੰਘ ਚੋਰਾਂ ਨੇ ਤਹਿਸੀਲ ਕੰਪਲੈਕਸ ਦਸੂਹਾ ਦੇ ਫਰਦ ਕੇਂਦਰ ਨੂੰ ਬਣਾਇਆ ਨਿਸ਼ਾਨਾ पुलिस ने ऑपरेशन प्रहार 4.0 के तहत 102 आरोपियों को किया गिरफ्तार अर्बन एस्टेट पुलिस चौकी पर हुए ग्रेनेड हमले का 48 घंटे में पर्दाफाश, दो नाबालिग आरोपी गिरफ्तार, तीसर... ਖ਼ਾਲਸਾ ਕਾਲਜ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ, 31 ਯੂਨਿਟ ਖੂਨ... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਲਹਿਰਾਇਆ ਜਿੱਤ ਦਾ ਪਰਚਮ
ADVERTISEMENT
You are currently viewing 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

ਹੁਸ਼ਿਆਰਪੁਰ, 19 ਜੂਨ (ਪ੍ਰਾਈਮ ਪੰਜਾਬ ਟਾਈਮਜ) 
ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਐੱਸ.ਡੀ.ਐੱਮ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ
: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 21 ਜੂਨ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਐੱਸ.ਡੀ.ਐੱਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ ਨੇ ਪੁਲਿਸ ਲਾਈਨ ਗਰਾਊਂਡ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 21 ਜੂਨ ਨੂੰ ਸਵੇਰੇ 6 ਵਜੇ ਤੋਂ 7 ਵਜੇ ਤੱਕ ਪੁਲਿਸ ਲਾਈਨ ਗਰਾਊਂਡ ਵਿੱਚ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਗੀਦਾਰਾਂ ਦੀ ਰਜਿਸਟ੍ਰੇਸ਼ਨ ਸਵੇਰੇ 5 ਵਜੇ ਤੋਂ 5:30 ਵਜੇ ਤੱਕ ਕੀਤੀ ਜਾਵੇਗੀ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਦੀਆਂ ਤਿਆਰੀਆਂ ਦੀ ਸਮੇਂ-ਸਮੇਂ ’ਤੇ ਸਮੀਖਿਆ ਕੀਤੀ ਜਾਵੇ ਅਤੇ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ, ਤਾਂ ਜੋ ਸਮਾਗਮ ਦਾ ਆਯੋਜਨ ਸੁਚਾਰੂ ਢੰਗ ਨਾਲ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਯੋਗ ਦਿਵਸ ਮੌਕੇ ਵੱਖ-ਵੱਖ ਟ੍ਰੇਨਰਾਂ ਵੱਲੋਂ ਯੋਗ ਅਭਿਆਸ ਕਰਵਾਇਆ ਜਾਵੇਗਾ ਅਤੇ ਸਿਹਤਮੰਦ ਜੀਵਨ ਸ਼ੈਲੀ ਵਿੱਚ ਯੋਗ ਦੀ ਮਹੱਤਵਪੂਰਨ ਭੂਮਿਕਾ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਪੀ.ਆਰ.ਟੀ.ਸੀ. ਜਹਾਨ ਖੇਲਾਂ, ਬੀ.ਐੱਸ.ਐੱਫ. ਕੈਂਪ ਖੜਕਾਂ, ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ, ਸਾਰੇ ਵਿਭਾਗਾਂ ਦੇ ਮੁਖੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 21 ਜੂਨ ਨੂੰ ਸਵੇਰੇ ਪੁਲਿਸ ਲਾਈਨ ਗਰਾਊਂਡ ਪਹੁੰਚ ਕੇ ਜ਼ਿਲ੍ਹਾ ਪੱਧਰੀ ਯੋਗ ਦਿਵਸ ਸਮਾਗਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ।
ਐੱਸ.ਡੀ.ਐੱਮ. ਨੇ ਸਬੰਧਤ ਵਿਭਾਗਾਂ ਨੂੰ ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ, ਸਫ਼ਾਈ, ਮੁੱਢਲੀ ਸਹਾਇਤਾ, ਟ੍ਰੈਫਿਕ ਪ੍ਰਬੰਧ, ਟੈਂਟ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਜ਼ਿਲ੍ਹਾ ਆਯੁਰਵੇਦਿਕ ਅਤੇ ਯੂਨਾਨੀ ਅਧਿਕਾਰੀ ਡਾ. ਸੁਰਿੰਦਰਪਾਲ ਕੌਰ, ਨੋਡਲ ਅਧਿਕਾਰੀ ਡਾ. ਹਰੀਸ਼ ਭਾਟੀਆ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
error: copy content is like crime its probhihated